ਨਿਊਯਾਰਕ/ਬਰੈਂਪਟਨ (ਰਾਜ ਗੋਗਨਾ)- ਬੀਤੇ ਦਿਨੀਂ 26 ਨਵੰਬਰ ਵਾਲੇ ਦਿਨ ਬ੍ਰਿਟਿਸ਼ ਕੋਲੰਬੀਆ ਕੈਨੇਡਾ ਦੇ ਪ੍ਰਿੰਸਟਨ ਹਾਈਵੇ 3 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਪੰਜਾਬੀ ਮੂਲ ਦੇ 22 ਸਾਲਾ ਨੌਜਵਾਨ ਰਾਜਨਬੀਰ ਸਿੰਘ ਗਿੱਲ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਰਾਜਨਬੀਰ ਸਿੰਘ 2018 'ਚ ਭਾਰਤ ਤੋਂ ਕੈਨੇਡਾ ਆਇਆ ਸੀ ਤੇ ਹੁਣ ਉਹ ਵਰਕ ਪਰਮਿਟ ਉੱਤੇ ਸੀ।
ਇਹ ਵੀ ਪੜ੍ਹੋ : ਪਾਕਿਸਤਾਨੀ ਮਾਡਲ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਕੰਪਲੈਕਸ ’ਚ ਕਰਾਇਆ ਫੋਟੋਸ਼ੂਟ, ਖੜਾ ਹੋਇਆ ਬਖੇੜਾ
ਟਰੱਕ ਹਾਦਸੇ 'ਚ ਰਾਜਨਬੀਰ ਸਿੰਘ ਗੰਭੀਰ ਰੂਪ 'ਚ ਫੱਟੜ ਹੋ ਗਿਆ ਸੀ, ਜਿਸ ਨੂੰ ਗੰਭੀਰ ਹਾਲਤ 'ਚ ਸਥਾਨਕ ਪ੍ਰਿੰਸਟਨ ਦੇ ਜਨਰਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਹ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਿਆ ਅਤੇ ਉਸ ਦੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਰਾਜਨਬੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਇੱਥੇ ਆਪਣੇ ਰਿਸ਼ਤੇਦਾਰ ਕੋਲ ਬਰੈਂਪਟਨ (ਕੈਨੇਡਾ) ਵਿਖੇ ਰਹਿੰਦਾ ਰਹਿੰਦਾ ਸੀ।
ਇਹ ਵੀ ਪੜ੍ਹੋ : ਕੋਰੋਨਾ ਦੇ ਨਵੇਂ ਵੇਰੀਐਂਟ ‘ਓਮੀਕ੍ਰੋਨ’ ਦੀ ਪਹਿਲੀ ਤਸਵੀਰ ਆਈ ਸਾਹਮਣੇ, ਦਿਸਦਾ ਹੈ ਅਜਿਹਾ
ਬਰਮਿੰਘਮ ਦੇ ਸ਼ਹਿਰ ਸਮੈਦਿਕ ’ਚ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
NEXT STORY