ਇਸਲਾਮਾਬਾਦ (ਵਾਰਤ)- ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਦੇ ਲੋਧਰਾਨ ਜ਼ਿਲ੍ਹੇ ਵਿੱਚ ਇੱਕ ਟਰਾਲੇ ਨੇ ਇੱਕ ਰਿਕਸ਼ਾ ਨੂੰ ਦਰੜ ਦਿੱਤਾ। ਇਸ ਹਾਦਸੇ ਵਿਚ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਸਥਾਨਕ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਵੀਰਵਾਰ ਨੂੰ ਉਸ ਸਮੇਂ ਵਾਪਰਿਆ, ਜਦੋਂ ਇਕ ਪਰਿਵਾਰ ਦੇ ਲੋਕ ਇਕ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਜਾ ਰਹੇ ਸਨ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਸਰਕਾਰ ਨੇ ਦੀਵਾਲੀ ਮੌਕੇ ਜਾਰੀ ਕੀਤਾ ਵਿਸ਼ੇਸ਼ 'ਡਾਕ ਟਿਕਟ', ਜਾਣੋ ਖ਼ਾਸੀਅਤ
ਇਸ ਦੌਰਾਨ ਰਾਸ਼ਟਰੀ ਰਾਜ ਮਾਰਗ 'ਤੇ ਇਕ ਤੇਜ਼ ਰਫਤਾਰ ਟਰਾਲੇ ਨੇ ਰਿਕਸ਼ਾ ਨੂੰ ਟੱਕਰ ਮਾਰ ਕੇ ਦਰੜ ਦਿੱਤਾ। ਇਸ ਘਟਨਾ 'ਚ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਖਮੀਆਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਪੁਲਸ ਨੇ ਹਾਦਸੇ ਤੋਂ ਬਾਅਦ ਫਰਾਰ ਹੋਏ ਟਰਾਲਾ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੈਨੇਡਾ ਸਰਕਾਰ ਨੇ ਦੀਵਾਲੀ ਮੌਕੇ ਜਾਰੀ ਕੀਤਾ ਵਿਸ਼ੇਸ਼ 'ਡਾਕ ਟਿਕਟ', ਜਾਣੋ ਖ਼ਾਸੀਅਤ
NEXT STORY