ਓਟਾਵਾ— ਕੈਨੇਡਾ ਨੇ ਭਾਰਤ ਦੀ ਯਾਤਰਾ ਕਰਨ ਵਾਲੇ ਨਾਗਰਿਕਾਂ ਨੂੰ ਚਿਤਾਵਨੀ ਦਿੰਦੇ ਹੋਏ ਇਕ ਯਾਤਰਾ ਸਲਾਹ ਜਾਰੀ ਕੀਤੀ ਹੈ। ਭਾਰਤ ਵਿਚ ਜ਼ੀਕਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਹ ਸਲਾਹ ਜਾਰੀ ਕੀਤੀ ਗਈ ਹੈ। ਇਸ ਦਾ ਮਕਸਦ ਕੈਨੇਡਾ ਦੇ ਨਾਗਰਿਕਾਂ ਨੂੰ ਇਸ ਬੀਮਾਰੀ ਤੋਂ ਬਚਣ ਲਈ ਸਾਵਧਾਨ ਕਰਨਾ ਹੈ ਅਤੇ ਜ਼ੀਕਾ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ ਤੋਂ ਰੋਕਣਾ ਹੈ। ਯਾਤਰਾ ਸਲਾਹ ਜਾਰੀ ਕਰਦੇ ਹੋਏ ਕੈਨੇਡੀਅਨ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਕਿਹਾ ਕਿ ਉਹ ਭਾਰਤ ਦੀ ਯਾਤਰਾ ਆਪਣੀ ਜ਼ਿੰਮੇਵਾਰੀ 'ਤੇ ਕਰਨ। ਉਨ੍ਹਾਂ ਕਿਹਾ ਕਿ ਭਾਰਤ ਵਿਚ ਜ਼ੀਕਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਉਹ ਤਾਂ ਇਹੀ ਕਹਿਣਗੇ ਕਿ ਅਜਿਹੀ ਕਿਸੀ ਵੀ ਅਣਲੋੜੀਂਦੀ ਯਾਤਰਾ ਤੋਂ ਬਚਿਆ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਵਿਚ ਕੈਨੇਡਾ ਵਰਗੀਆਂ ਸਿਹਤ ਸਹੂਲਤਾਂ ਨਹੀਂ ਹਨ ਅਤੇ ਉਹ ਭਾਰਤ ਦੀ ਯਾਤਰਾ 'ਤੇ ਜਾਣ ਸਮੇਂ ਉਹ ਆਪਣੀ ਟਰੈਵਲ ਹੈਲਥ ਕਿੱਟ ਵੀ ਨਾਲ ਲੈ ਕੇ ਜਾਣ। ਖਾਸ ਤੌਰ 'ਤੇ ਜੇਕਰ ਤੁਸੀਂ ਵੱਡੇ ਸ਼ਹਿਰਾਂ ਤੋਂ ਦੂਰ ਦੇ ਖੇਤਰਾਂ ਦਾ ਦੌਰਾ ਕਰ ਰਹੇ ਹੋ ਤਾਂ ਇਹ ਹੋਰ ਵੀ ਜ਼ਿਆਦਾ ਜ਼ਰੂਰੀ ਹੈ। ਇਸ ਸੰਬੰਧੀ ਜ਼ਿਆਦਾ ਜਾਣਕਾਰੀ ਲੈਣ ਲਈ ਤੁਸੀਂ ਹੇਠ ਦਿੱਤੇ ਲਿੰਕ 'ਤੇ ਕਲਿੱਕ ਕਰ ਸਕਦੇ ਹੋ—
ਬ੍ਰਿਟਿਸ਼ ਕੋਲੰਬੀਆ ਚੋਣਾਂ ਮਗਰੋਂ 'ਟਰਾਂਸ ਮਾਊਨਟੇਨ ਪਾਈਪਲਾਈਨ' ਬਾਰੇ ਹੋ ਰਹੀ ਹੈ ਚਰਚਾ
NEXT STORY