ਕਰਾਚੀ : ਪਾਕਿਸਤਾਨ ਦੇ ਸਿੰਧ ਸੂਬੇ ਦੇ ਕਈ ਇਲਾਕਿਆਂ ਵਿੱਚ ਸ਼ੁੱਕਰਵਾਰ ਨੂੰ 5.1 ਤੀਬਰਤਾ ਵਾਲੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ, ਰਾਹਤ ਦੀ ਗੱਲ ਇਹ ਹੈ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਹੈ।
ਮੌਸਮ ਵਿਗਿਆਨ ਦਫ਼ਤਰ ਅਨੁਸਾਰ, ਭੂਚਾਲ ਸਥਾਨਕ ਸਮੇਂ ਅਨੁਸਾਰ ਦੁਪਹਿਰ 12:36 ਵਜੇ ਆਇਆ। ਇਸ ਦਾ ਕੇਂਦਰ ਸ਼ਾਹਦਾਦਕੋਟ ਤੋਂ ਲਗਭਗ 74 ਕਿਲੋਮੀਟਰ ਪੱਛਮ ਵਿੱਚ, ਜ਼ਮੀਨ ਤੋਂ 14 ਕਿਲੋਮੀਟਰ ਦੀ ਡੂੰਘਾਈ 'ਤੇ ਸਥਿਤ ਸੀ।
ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕਾਂ 'ਚ ਦਹਿਸ਼ਤ ਫੈਲ ਗਈ ਤੇ ਉਹ ਤੁਰੰਤ ਆਪਣੇ ਘਰਾਂ ਤੇ ਦੁਕਾਨਾਂ ਤੋਂ ਬਾਹਰ ਵੱਲ ਭੱਜੇ। ਸਥਾਨਕ ਪੁਲਸ ਅਧਿਕਾਰੀ ਕਰੀਮ ਸ਼ਾਹ ਨੇ ਦੱਸਿਆ ਕਿ ਝਟਕੇ ਪੂਰੇ ਸ਼ਹਿਰ 'ਚ ਮਹਿਸੂਸ ਕੀਤੇ ਗਏ। ਉਨ੍ਹਾਂ ਪੁਸ਼ਟੀ ਕੀਤੀ ਕਿ ਅਜੇ ਤੱਕ ਸ਼ਹਿਰ ਜਾਂ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਪ੍ਰਾਪਤ ਨਹੀਂ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
29 ਮਾਰਚ ਤੋਂ ਯੂਰਪ ਦੀਆਂ ਘੜੀਆਂ ਹੋਣਗੀਆਂ ਇੱਕ ਘੰਟਾ ਅੱਗੇ , ਇਟਲੀ ਸਰਕਾਰ ਕਰ ਲੈਂਦੀ ਹੈ ਲੱਖਾਂ ਯੂਰੋ ਦੀ ਬੱਚਤ
NEXT STORY