ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਮਰਹੂਮ ਮਨਮੀਤ ਅਲੀਸ਼ੇਰ ਦੀ ਛੇਂਵੀ ਬਰਸੀ ਮੌਕੇ ਵਿਛੜੀ ਰੂਹ ਦੀ ਯਾਦ 'ਚ ਮਨਮੀਤ ਪੈਰਾਡਾਈਜ਼ ਪਾਰਕ, ਲਕਸਵਰਥ ਪਲੇਸ ਮੁਰੂਕਾ ਬ੍ਰਿਸਬੇਨ ਵਿਖੇ ਆਰ. ਟੀ. ਬੀ. ਯੂਨੀਅਨ, ਰਾਜਨੀਤਿਕ, ਸਮਾਜਿਕ, ਸਾਹਿਤਕ, ਧਾਰਮਿਕ ਅਤੇ ਪੰਜਾਬੀ ਭਾਈਚਾਰੇ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।ਇਸ ਯਾਦਗਾਰੀ ਸਮਾਗਮ 'ਚ ਬ੍ਰਿਸਬੇਨ ਦੇ ਵੱਖ-ਵੱਖ ਬੱਸ ਡਿੱਪੂਆਂ ਦੇ ਡਰਾਈਵਰਾਂ, ਪਰਿਵਾਰਕ ਮੈਂਬਰਾਂ, ਪੰਜਾਬੀ ਭਾਈਚਾਰੇ ਨਾਲ ਸਬੰਧਿਤ ਅਤੇ ਸਥਾਨਕ ਲੋਕਾਂ ਵੱਲੋਂ ਮਰਹੂਮ ਮਨਮੀਤ ਅਲੀਸ਼ੇਰ ਨੂੰ ਭਾਵ-ਭਿੰਨੀਆ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਮਾਂ ਬੋਲੀ 'ਪੰਜਾਬੀ' ਦੀ ਬੱਲੇ-ਬੱਲੇ, ਸਭ ਤੋਂ ਵੱਧ ਬੋਲੀ ਜਾਣ ਵਾਲੀ ਚੌਥੀ ਭਾਸ਼ਾ ਬਣੀ
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਮਨਮੀਤ ਸਮੁੱਚੇ ਪੰਜਾਬੀ ਭਾਈਚਾਰੇ ਦਾ ਮਾਣ ਸੀ ਅਤੇ ਉਹ ਹਮੇਸ਼ਾ ਸਾਡੇਚੇਤਿਆਂ ਵਿੱਚ ਵਸਦਾ ਰਹੇਗਾ। ਉਸਦੀ ਦਰਦਨਾਕ ਮੌਤ ਨੇ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਹੈ, ਸਮੁੱਚਾ ਭਾਈਚਾਰਾ ਅੱਜ ਵੀ ਸਦਮੇ ਦਾ ਸ਼ਿਕਾਰ ਹੈ। ਜ਼ਿਕਰਯੋਗ ਹੈ ਕਿ 28 ਅਕਤੂਬਰ 2016 ਦੀ ਚੰਦਰੀ ਸਵੇਰ ਨੂੰ ਐਂਥਨੀ ਉਡਨੋਹੀਓ ਨਾਮੀ ਸਥਾਨਕ ਵਿਅਕਤੀ ਨੇ ਮਰਹੂਮ ਮਨਮੀਤ ਅਲੀਸ਼ੇਰ ਨੂੰ ਬੱਸ ਡਰਾਈਵਰ ਦੀ ਡਿਊਟੀ ਦੌਰਾਨ ਜਲਣਸ਼ੀਲ ਪਦਾਰਥ ਪਾ ਕੇ ਜਿੰਦਾਂ ਜਲਾ ਕੇ ਮਾਰ ਦਿੱਤਾ ਸੀ।

ਅਮਰੀਕਾ : ਘਰ 'ਚ ਲੱਗੀ ਅੱਗ, ਅੱਠ ਲੋਕਾਂ ਦੀ ਦਰਦਨਾਕ ਮੌਤ
NEXT STORY