ਸਿਡਨੀ (ਸਨੀ ਚਾਂਦਪੁਰੀ):- ਸਿਡਨੀ ਦੇ ਗਲੇਨਵੁੱਡ ਪਾਰਕ ਵਿੱਚ ਪੰਜਾਬੀ ਭਾਈਚਾਰੇ ਦੇ ਲੋਕਾਂ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰ ਨਾਲ ਗੱਲ-ਬਾਤ ਕਰਦਿਆਂ ਅਮਰ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਖੇਤੀ ਕਾਨੂੰਨਾਂ ਦਾ ਰੱਦ ਹੋਣਾ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੈ। ਉਹਨਾਂ ਦੱਸਿਆ ਕਿ ਪੰਜਾਬੀ ਭਾਈਚਾਰੇ ਦੇ ਲੋਕਾਂ ਵੱਲੋਂ ਅੱਜ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਕਿਸਾਨ ਸ਼ਹੀਦਾਂ ਨੂੰ ਮੋਮਬੱਤੀਆਂ ਬਾਲ ਕੇ ਸ਼ਰਧਾਂਜਲੀ ਦਿੱਤੀ ਗਈ ਅਤੇ ਭਾਰਤ ਸਰਕਾਰ ਤੋਂ ਮੋਰਚੇ ਵਿੱਚ ਸ਼ਹੀਦ ਹੋਏ ਲੋਕਾਂ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਲਈ ਵੀ ਆਵਾਜ਼ ਉਠਾਈ ਗਈ।
ਪੜ੍ਹੋ ਇਹ ਅਹਿਮ ਖਬਰ - ਬ੍ਰਿਸਬੇਨ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਪੰਜਾਬੀ ਭਾਈਚਾਰਾ ਉਹਨਾਂ ਲੋਕਾਂ ਦਾ ਵੀ ਧੰਨਵਾਦ ਕਰਦਾ ਹੈ ਜਿਹਨਾਂ ਕਿਸਾਨੀ ਸੰਘਰਸ਼ ਵਿੱਚ ਆਪਣਾ ਡੱਟ ਕੇ ਸਮਰਥਨ ਦਿੱਤਾ ਹੈ। ਭਾਵੇਂ ਹੋਟਲਾਂ ਵਿੱਚ ਮੁਫ਼ਤ ਖਾਣਾ ਦੇਣ ਦੀ ਗੱਲ ਹੋਵੇ, ਭਾਵੇਂ ਪੈਟਰੋਲ ਪੰਪਾਂ ਤੋਂ ਮੁਫ਼ਤ ਤੇਲ ਦੇਣ ਦੀ ਗੱਲ ਹੋਵੇ, ਹਰ ਇੱਕ ਉਸ ਇਨਸਾਨ ਦਾ ਧੰਨਵਾਦ ਜਿਹਨਾਂ ਇਸ ਮੋਰਚੇ ਵਿੱਚ ਕਿਸਾਨਾਂ ਦਾ ਸਾਥ ਦਿੱਤਾ ਅਤੇ ਆਪਣਾ ਯੋਗਦਾਨ ਪਾਇਆ।
ਇਸ ਮੌਕੇ ਮਨਿੰਦਰ ਸਿੰਘ ਕੌਂਸਲਰ, ਅਮਰ ਸਿੰਘ, ਕੁਲਵਿੰਦਰ ਬਦੇਸ਼ਾ, ਸਤਬੀਰ ਸਿੰਘ, ਦਲਜੀਤ ਸਿੰਘ ਜਸਵੀਰ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿੱਚ ਪੰਜਾਬੀ ਭਾਈਚਾਰੇ ਦੇ ਲੋਕ ਸ਼ਾਮਿਲ ਸਨ।
ਨੋਟ- ਖੇਤੀ ਕਾਨੂੰਨਾਂ ਦੀ ਵਾਪਸੀ ਦਾ ਫ਼ੈਸਲਾ ਕਿਸਾਨੀ ਭਾਈਚਾਰੇ ਦੀ ਵੱਡੀ ਜਿੱਤ, ਇਸ 'ਤੇ ਕੁਮੈਂਟ ਕਰ ਦਿਓ ਰਾਏ।
ਹੈਰਾਨੀਜਨਕ! ਸ਼ਖਸ ਨੇ 'ਦਾੜ੍ਹੀ' ਨਾਲ ਚੁੱਕੀ 64 ਕਿਲੋ ਵਜ਼ਨੀ ਔਰਤ, ਵੀਡੀਓ ਵਾਇਰਲ
NEXT STORY