ਮਿਲਾਨ (ਟੇਕ ਚੰਦ ਜਗਤਪੁਰ, ਇਟਲੀ) : ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ 157ਵੀਂ ਜਨਮ ਜਯੰਤੀ ਮੌਕੇ ਇਟਲੀ ਦੇ ਸੈਨ ਡੋਨੈਟੋ ਵਿਖੇ ਭਾਰਤੀ ਭਾਈਚਾਰੇ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਰਤੀ ਵਣਜ ਦੂਤਾਵਾਸ ਦੇ ਅਧਿਕਾਰੀਆਂ, ਭਾਰਤੀ ਭਾਈਚਾਰੇ ਦੇ ਮੈਂਬਰਾਂ ਅਤੇ ਸਥਾਨਕ ਪ੍ਰਸ਼ਾਸਨ ਦੇ ਨੁਮਾਇੰਦਿਆਂ ਨੇ ਮਹਾਤਮਾ ਗਾਂਧੀ ਜੀ ਦੀ ਯਾਦ ਵਿੱਚ ਸ਼ਰਧਾ ਦੇ ਫੁੱਲ ਭੇਟ ਕੀਤੇ।
ਸਮਾਗਮ ਦੌਰਾਨ ਕੌਂਸਲ ਜਨਰਲ ਲਵਾਨਿਆ ਕੁਮਾਰ, ਭਾਰਤੀ ਕੌਂਸਲੇਟ ਦੇ ਅਧਿਕਾਰੀਆਂ ਅਤੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨੇ ਸੈਨ ਡੋਨੈਟੋ ਵਿਖੇ ਸਥਾਪਿਤ ਮਹਾਤਮਾ ਗਾਂਧੀ ਜੀ ਦੇ ਬੁੱਤ ’ਤੇ ਫੁੱਲਾਂ ਦੀ ਮਾਲਾ ਅਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਗਾਂਧੀ ਜੀ ਵੱਲੋਂ ਵਿਸ਼ਵ ਨੂੰ ਦਿੱਤੇ ਅਹਿੰਸਾ, ਸੱਚ, ਸ਼ਾਂਤੀ ਅਤੇ ਸਦਭਾਵਨਾ ਦੇ ਸੰਦੇਸ਼ ਨੂੰ ਯਾਦ ਕੀਤਾ ਗਿਆ। ਸਮਾਗਮ ਵਿੱਚ ਸਥਾਨਕ ਪ੍ਰਸ਼ਾਸਨ ਵੱਲੋਂ ਕੌਂਸਲਰ ਮੈਸਿਮਿਲੀਅਨੋ ਮਿਸਟਰੇਟਾ ਅਤੇ ਸੈਨ ਡੋਨੈਟੋ ਨਗਰ ਕੌਂਸਲ ਦੇ ਪ੍ਰਧਾਨ ਸ਼੍ਰੀ ਰੋਬਰਟੋ ਗੰਬੇਟੀ ਵੀ ਸ਼ਾਮਲ ਹੋਏ। ਇਸ ਤੋਂ ਇਲਾਵਾ ਸਥਾਨਕ ਪੁਲਿਸ ਅਤੇ ਕੈਰਬੀਨੀਰੀ ਦੇ ਨੁਮਾਇੰਦਿਆਂ ਨੇ ਵੀ ਸਮਾਗਮ ਵਿੱਚ ਹਾਜ਼ਰੀ ਭਰਦਿਆਂ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਦਿੱਤੀ।
ਇਹ ਵੀ ਪੜ੍ਹੋ : ਫਰਾਂਸ ਦੇ ਸਕੂਲਾਂ 'ਚ ਵਿਰੋਧ-ਪ੍ਰਦਰਸ਼ਨ ਤੇਜ਼, ਲਗਭਗ 400 ਸਕੂਲ ਬੰਦ
ਇਸ ਮੌਕੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਵੱਲੋਂ ਗਾਂਧੀ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਕੁਝ ਗੀਤ ਵੀ ਪੇਸ਼ ਕੀਤੇ ਗਏ। ਗੀਤਾਂ ਰਾਹੀਂ ਮਹਾਤਮਾ ਗਾਂਧੀ ਜੀ ਦੇ ਸ਼ਾਂਤੀ, ਅਹਿੰਸਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਯਾਦ ਕੀਤਾ ਗਿਆ। ਸਮਾਗਮ ਵਿੱਚ ਬੁਲਾਰਿਆਂ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਦੀ ਵਿਚਾਰਧਾਰਾ ਸਿਰਫ਼ ਭਾਰਤ ਤੱਕ ਸੀਮਤ ਨਹੀਂ ਰਹੀ, ਸਗੋਂ ਉਨ੍ਹਾਂ ਦਾ ਸੱਚ ਅਤੇ ਅਹਿੰਸਾ ਦਾ ਸੰਦੇਸ਼ ਪੂਰੀ ਦੁਨੀਆ ਲਈ ਪ੍ਰੇਰਣਾ ਦਾ ਸਰੋਤ ਬਣਿਆ ਹੋਇਆ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਹਨ। ਸਮਾਗਮ ਦੇ ਅੰਤ ਵਿੱਚ ਹਾਜ਼ਰ ਭਾਰਤੀ ਭਾਈਚਾਰੇ ਦੇ ਮੈਂਬਰਾਂ ਅਤੇ ਸਥਾਨਕ ਪ੍ਰਸ਼ਾਸਨ ਦੇ ਨੁਮਾਇੰਦਿਆਂ ਨੇ ਮਹਾਤਮਾ ਗਾਂਧੀ ਜੀ ਦੇ ਦਰਸਾਏ ਰਸਤੇ ’ਤੇ ਚੱਲਣ ਅਤੇ ਉਨ੍ਹਾਂ ਦੇ ਸੱਚ, ਅਹਿੰਸਾ ਤੇ ਸ਼ਾਂਤੀ ਦੇ ਸੰਦੇਸ਼ ਨੂੰ ਅੱਗੇ ਪਹੁੰਚਾਉਣ ਦਾ ਸੰਕਲਪ ਪ੍ਰਗਟਾਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇਜ਼ਰਾਈਲੀ Airport 'ਚ ਭਾਰਤੀ ਪਾਇਲਟ ਮਛਾਰ ਦੇ ਨਾਮ 'ਤੇ ਬਣੇਗਾ ਲਾਉਂਜ, ਬਿੱਲ ਲਿਆਉਣ ਦੀ ਤਿਆਰੀ
NEXT STORY