ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਮਰਹੂਮ ਮਨਮੀਤ ਅਲੀਸ਼ੇਰ ਦੀ ਪੰਜਵੀਂ ਬਰਸੀ ਮੌਕੇ ਵਿਛੜੀ ਰੂਹ ਦੀ ਯਾਦ 'ਚ ਬ੍ਰਿਸਬੇਨ ਸਿੱਖ ਟੈਂਪਲ ਲੋਗਨ ਰੋਡ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਉਪਰੰਤ ਮਨਮੀਤ ਪੈਰਾਡਾਈਜ਼ ਪਾਰਕ, ਲਕਸਵਰਥ ਪਲੇਸ ਮੁਰੂਕਾ ਬ੍ਰਿਸਬੇਨ ਵਿਖੇ ਆਰ. ਟੀ. ਬੀ. ਯੂਨੀਅਨ, ਰਾਜਨੀਤਿਕ, ਸਮਾਜਿਕ, ਸਾਹਿਤਕ, ਧਾਰਮਿਕ ਅਤੇ ਪੰਜਾਬੀ ਭਾਈਚਾਰੇ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।
ਇਸ ਯਾਦਗਾਰੀ ਸਮਾਗਮ 'ਚ ਬ੍ਰਿਸਬੇਨ ਦੇ ਵੱਖ-ਵੱਖ ਬੱਸ ਡਿੱਪੂਆਂ ਦੇ ਡਰਾਈਵਰਾਂ, ਪਰਿਵਾਰਕ ਮੈਂਬਰਾਂ, ਪੰਜਾਬੀ ਭਾਈਚਾਰੇ ਨਾਲ ਸਬੰਧਿਤ ਅਤੇ ਸਥਾਨਕ ਲੋਕਾਂ ਵੱਲੋਂ ਮਰਹੂਮ ਨੂੰ ਭਾਵ-ਭਿੰਨੀ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਮਨਮੀਤ ਸਮੁੱਚੇ ਪੰਜਾਬੀ ਭਾਈਚਾਰੇ ਦਾ ਮਾਣ ਸੀ ਅਤੇ ਉਹ ਹਮੇਸ਼ਾ ਸਾਰੇ ਚੇਤਿਆਂ ਵਿੱਚ ਵਸਦਾ ਰਹੇਗਾ।
ਪੜ੍ਹੋ ਇਹ ਅਹਿਮ ਖਬਰ - ਕੈਨੇਡਾ 'ਚ ਪੰਜਾਬੀਆਂ ਦਾ ਸ਼ਰਮਨਾਕ ਕਾਰਾ, ਟਰੱਕ ਚੋਰੀ ਦੇ ਮਾਮਲੇ 'ਚ 3 ਗ੍ਰਿਫ਼ਤਾਰ
ਉਸਦੀ ਦਰਦਨਾਕ ਮੌਤ ਨੇ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਹੈ, ਇਨਸਾਫ਼ ਦੀ ਅਣਹੋਂਦ ‘ਚ ਸਮੁੱਚਾ ਭਾਈਚਾਰਾ ਅੱਜ ਵੀ ਸਦਮੇ ਦਾ ਸ਼ਿਕਾਰ ਹੈ। ਜ਼ਿਕਰਯੋਗ ਹੈ ਕਿ 28 ਅਕਤੂਬਰ 2016 ਦੀ ਚੰਦਰੀ ਸਵੇਰ ਨੂੰ ਐਂਥਨੀ ਉਡਨੋਹੀਓ ਨਾਮੀ ਸਥਾਨਕ ਵਿਅਕਤੀ ਨੇ ਮਰਹੂਮ ਮਨਮੀਤ ਅਲੀਸ਼ੇਰ ਨੂੰ ਬੱਸ ਡਰਾਈਵਰ ਦੀ ਡਿਊਟੀ ਦੌਰਾਨ ਜਲਣਸ਼ੀਲ ਪਦਾਰਥ ਪਾ ਕੇ ਜਿੰਦਾ ਸਾੜ ਕੇ ਮਾਰ ਦਿੱਤਾ ਸੀ।
ਨੋਟ- ਪੰਜਾਬੀ ਭਾਈਚਾਰੇ ਦੇ ਦਿਲਾਂ ਵਿਚ ਅੱਜ ਵੀ ਮਨਮੀਤ ਵੱਸਦਾ ਹੈ, ਕੁਮੈਂਟ ਕਰ ਦਿਓ ਰਾਏ।
ਖੇਡ ਪ੍ਰੋਮੋਟਰ ਜਗਰੂਪ ਸਿੰਘ ਦੀ ਬੇਟੀ ਪਰਨੀਤ ਕੌਰ ਅਤੇ ਕਾਕਾ ਹਰਸਿਮਰਤ ਸਿੰਘ ਚਾਹਿਲ ਵਿਆਹ ਦੇ ਬੰਧਨ ’ਚ ਬੱਝੇ
NEXT STORY