ਸਿਡਨੀ (ਸਨੀ ਚਾਂਦਪੁਰੀ):- ਪੰਜਾਬ ਦੇ ਮਸ਼ਹੂਰ ਸਿੰਗਰ ਅਤੇ ਕਾਂਗਰਸ ਪਾਰਟੀ ਦੇ ਲੀਡਰ ਸਿੱਧੂ ਮੂਸੇਵਾਲਾ ਨੂੰ ਸਿਡਨੀ ਦੇ ਬਲੈਕਟਾਊਨ ਦੇ ਸ਼ੋਅ ਗਰਾਊਂਡ ਵਿਖੇ ਨਮ ਅੱਖਾਂ ਨਾਲ ਸ਼ਰਧਾਂਜਲੀ ਦਿੱਤੀ ਗਈ। ਇਸ ਸ਼ਰਧਾਂਜਲੀ ਸਮਾਗਮ ਵਿੱਚ ਸੈਂਕੜਿਆਂ ਦੀ ਤਾਦਾਦ ਵਿੱਚ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਨੇ ਸ਼ਿਰਕਤ ਕੀਤੀ ਅਤੇ ਸੱਭ ਦੀਆਂ ਅੱਖਾਂ ਨਮ ਸਨ। ਭਰੀ ਜਵਾਨੀ ਵਿੱਚ ਇਸ ਤਰ੍ਹਾਂ ਮੂਸੇਵਾਲਾ ਦਾ ਜਾਣਾ ਕਿਸੇ ਨੂੰ ਸੱਚ ਨਹੀਂ ਸੀ ਜਾਪ ਰਿਹਾ। ਸਿੱਧੂ ਮੂਸੇਵਾਲਾ ਨੂੰ ਉਹਨਾਂ ਦੇ ਚਾਹੁਣ ਵਾਲਿਆਂ ਦੇ ਵੱਲੋਂ ਕੈਂਡਲ ਮਾਰਚ ਕੱਢ ਕੇ ਸ਼ਰਧਾਂਜਲੀ ਦਿੱਤੀ ਗਈ।
ਇਹ ਵੀ ਪੜ੍ਹੋ: ਮੂਸੇਵਾਲਾ ਕਤਲ ਮਾਮਲੇ 'ਚ ਅਪਰਾਧ ਸਥਾਨ ਦੇ 1 km ਖੇਤਰ ਦੇ ਡੰਪ ਡਾਟਾ ਦੀ ਹੋਵੇਗੀ ਜਾਂਚ
ਇਸ ਮੌਕੇ ਬੋਲਦਿਆਂ ਬੁੱਧੀ ਜੀਵੀ ਲੋਕਾਂ ਨੇ ਕਿਹਾ ਕਿ ਪੰਜਾਬ ਵਿੱਚ ਦਿਨ-ਦਿਹਾੜੇ ਇਸ ਤਰ੍ਹਾਂ ਕਿਸੇ ਨੌਜਵਾਨ ਦਾ ਕਤਲ ਹੋਣਾ ਇਹ ਸਾਬਿਤ ਕਰਦਾ ਹੈ ਕਿ ਪੰਜਾਬ ਦਾ ਮਾਹੌਲ ਦਿਨ-ਬ-ਦਿਨ ਵਿਗੜਦਾ ਜਾ ਰਿਹਾ ਹੈ। ਪੰਜਾਬ ਦੀ ਜਵਾਨੀ ਨਿੱਤ ਗੈਂਗਵਾਰ ਦਾ ਸ਼ਿਕਾਰ ਹੋ ਰਹੀ ਹੈ। ਸਿੱਧੂ ਮੂਸੇਵਾਲਾ ਦਾ ਇਸ ਤਰ੍ਹਾਂ ਕਤਲ ਹੋਣਾ ਸਰਕਾਰ ਅਤੇ ਸਿਸਟਮ ਉੱਤੇ ਸਵਾਲੀਆ ਚਿੰਨ੍ਹ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਤੋਂ ਇਹ ਮੰਗ ਕਰਦੇ ਹਾਂ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਉੱਚ ਪੱਧਰੀ ਜਾਂਚ ਹੋਵੇ ਅਤੇ ਦੋਸ਼ੀਆਂ ਨੂੰ ਫੜ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਸਿੱਧੂ ਨੌਜਵਾਨਾਂ ਦਾ ਰੋਲ ਮਾਡਲ ਸੀ। ਨੌਜਵਾਨ ਉਸ ਨੂੰ ਸੁਣਨਾ ਪਸੰਦ ਕਰਦੇ ਸਨ। ਸਿੱਧੂ ਆਪਣੇ ਗੀਤਾਂ ਕਰਕੇ ਸਦਾ ਅਮਰ ਰਹੇਗਾ ਅਤੇ ਸਾਡੇ ਦਿਲਾਂ ਵਿੱਚ ਵੱਸਦਾ ਰਹੇਗਾ।
ਇਹ ਵੀ ਪੜ੍ਹੋ: 'ਦਿ ਗ੍ਰੇਟ ਖਲੀ' ਨੇ ਸਿੱਧੂ ਮੂਸੇਵਾਲਾ ਦੀ ਮੌਤ 'ਤੇ ਕੀਤਾ ਸੋਗ ਪ੍ਰਗਟ, ਪੰਜਾਬ ਸਰਕਾਰ ਤੋਂ ਕੀਤੀ ਇਹ ਮੰਗ
ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਵੱਲੋਂ ਸਿੱਧੂ ਦੇ ਘਰ ਵਾਲਿਆਂ ਨਾਲ ਵੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਕਿਹਾ ਕਿ ਪਰਿਵਾਰ ਨੂੰ ਜੋ ਘਾਟਾ ਪਿਆ ਹੈ ਉਹ ਪੂਰਾ ਨਹੀਂ ਹੋ ਸਕਦਾ। ਅਸੀਂ ਪਰਿਵਾਰ ਨਾਲ ਡੂੰਘਾ ਦੁੱਖ ਪ੍ਰਗਟ ਕਰਦੇ ਹਾਂ। ਇਸ ਮੌਕੇ ਅਮਰ ਸਿੰਘ, ਬਲੈਕਟਾਊਨ ਕੌਂਸਲ ਲਿਵਿੰਗਸਟਨ ਚੇਟੀਪੱਲੀ, ਦੇਵ ਸਿੱਧੂ, ਮਲਵਿੰਦਰ ਪੰਧੇਰ, ਲੱਖਾ ਥਾਂਦੀ, ਅਮਨ ਸਿੰਘ, ਤਜਿੰਦਰ ਸਿੰਘ ਨੋਨੂ, ਮਨੀ ਰੁੜਕੀ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲੇ ਪਹੁੰਚੇ ਸਨ।
ਇਹ ਵੀ ਪੜ੍ਹੋ: ਆਸਟ੍ਰੇਲੀਆ 'ਚ ਸਿੱਧੂ ਮੂਸੇਵਾਲਾ ਦੀ ਮੌਤ ਨਾਲ ਸੋਗ ਦੀ ਲਹਿਰ
ਪਾਕਿਸਤਾਨੀ-ਅਮਰੀਕੀ ਔਰਤ ਨੇ ਆਲੋਚਨਾਵਾਂ ਦਰਮਿਆਨ ਇਜ਼ਰਾਈਲ ਦੌਰੇ ਦਾ ਕੀਤਾ ਬਚਾਅ
NEXT STORY