ਮੈਲਬੋਰਨ— ਆਸਟ੍ਰੇਲੀਆ ਦੇ ਮੈਲਬੋਰਨ ਵਿਚ ਵੀਰਵਾਰ ਨੂੰ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮਹਿਲਾ ਪੁਲਸ ਕਰਮਚਾਰੀ ਦੀ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ ਵਿਚ 26 ਸਾਲਾ ਪੰਜਾਬੀ ਟਰੱਕ ਡਰਾਈਵਰ ਸਮਨਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ 'ਤੇ ਦੋਸ਼ ਲਗਾਏ ਗਏ ਹਨ। ਟਰੱਕ ਡਰਾਈਵਰ ਸਮਨਦੀਪ ਸਿੰਘ 'ਤੇ ਲਾਪਰਵਾਹੀ ਅਤੇ ਖਤਰਨਾਕ ਤਰੀਕੇ ਨਾਲ ਵਾਹਨ ਚਲਾਉਣ ਦੇ ਦੋਸ਼ ਲਗਾਏ ਹਨ, ਜਿਸ ਕਾਰਨ ਭਿਆਨਕ ਹਾਦਸਾ ਵਾਪਰਿਆ ਅਤੇ ਮਹਿਲਾ ਪੁਲਸ ਕਰਮੀ ਦੀ ਇਕ ਮੌਤ ਹੋ ਗਈ। ਪੁਲਸ ਨੇ ਦੋਸ਼ ਲਗਾਏ ਹਨ ਕਿ ਤੇਜ਼ ਰਫਤਾਰ ਹੋਣ ਕਾਰਨ ਟਰੱਕ ਟਰੈਫਿਕ ਦੀ ਲਾਲ ਲਾਈਟ 'ਤੇ ਰੁਕ ਨਹੀਂ ਸਕਿਆ ਅਤੇ ਇਕ ਮੋਟਰ ਸਾਈਕਲ ਦੇ ਪਿੱਛੇ ਟੱਕਰ ਮਾਰ ਦਿੱਤੀ ਅਤੇ ਉਸ 'ਤੇ ਸਵਾਰ ਮਹਿਲਾ ਪੁਲਸ ਕਰਮਚਾਰੀ ਨੂੰ ਘੜੀਸਦਾ ਹੋਇਆ ਲੈ ਗਿਆ। ਮੌਕੇ 'ਤੇ ਪਹੁੰਚੀ ਪੁਲਸ ਨੇ ਟਰੱਕ ਹੇਠਾਂ ਫਸੀ ਮਹਿਲਾ ਪੁਲਸ ਕਰਮਚਾਰੀ ਦੀ ਲਾਸ਼ ਨੂੰ ਬਾਹਰ ਕੱਢਿਆ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਜਿਸ ਸਮੇਂ ਇਹ ਹਾਦਸਾ ਵਾਪਰਿਆ, ਮਹਿਲਾ ਪੁਲਸ ਕਰਮਚਾਰੀ ਡਿਊਟੀ 'ਤੇ ਜਾ ਰਹੀ ਸੀ। ਸਮਨਦੀਪ ਨੂੰ ਸ਼ੁੱਕਰਵਾਰ ਨੂੰ ਮੈਜਿਸਟ੍ਰੇਟ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ ਜਿੱਥੇ ਉਸ ਨੇ ਜ਼ਮਾਨਤ ਲਈ ਅਰਜ਼ੀ ਨਹੀਂ ਦਿੱਤੀ।
ਆਸਟਰੇਲੀਆ 'ਚ ਆਇਆ ਤੇਜ਼ ਤੂਫਾਨ, ਲੋਕਾਂ ਨੂੰ ਗਰਮੀ ਤੋਂ ਰਾਹਤ ਦੇ ਨਾਲ ਝੱਲਣੀ ਪਈ ਪਰੇਸ਼ਾਨੀ (ਦੇਖੋ ਤਸਵੀਰਾਂ)
NEXT STORY