ਵਾਸ਼ਿੰਗਟਨ (ਵਾਰਤਾ)- ਕੋਰੋਨਾ ਵੈਕਸੀਨ ਹੁਕਮ ਅਤੇ ਹੋਰ ਸਬੰਧਤ ਪਾਬੰਦੀਆਂ ਦੇ ਵਿਰੋਧ ਵਿਚ ਟਰੱਕ ਡਰਾਈਵਰਾਂ ਦੇ ਇਕ ਸਮੂਹ ਨੇ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿਚ ਜਾਮ ਲਗਾ ਦਿੱਤਾ ਹੈ। ਟਰੱਕ ਡਰਾਈਵਰਾਂ ਨੇ ਇਸ ਨੂੰ "The People's Convoy" ਦਾ ਨਾਂ ਦਿੱਤਾ ਹੈ।
ਇਹ ਵੀ ਪੜ੍ਹੋ: ਜਾਪਾਨ 'ਚ ਸਕੂਲਾਂ ਨੇ ਕੁੜੀਆਂ ਦੇ 'ਪੋਨੀਟੇਲ' ਕਰਨ 'ਤੇ ਲਗਾਈ ਪਾਬੰਦੀ, ਦਿੱਤਾ ਅਜੀਬੋ-ਗ਼ਰੀਬ ਤਰਕ
NBC ਨਿਊਜ਼ ਚੈਨਲ ਨੇ ਮੰਗਲਵਾਰ ਨੂੰ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਰਿਪੋਰਟ ਵਿਚ ਕਿਹਾ ਗਿਆ ਸੀ ਕਿ ਟਰੱਕ ਡਰਾਈਵਰਾਂ ਦੇ ਕਾਫਲੇ ਨੇ ਵਾਸ਼ਿੰਗਟਨ ਦੇ ਕੁਝ ਹਿੱਸਿਆਂ ਵਿਚ ਟ੍ਰੈਫਿਕ ਜਾਮ ਲਗਾ ਦਿੱਤਾ ਹੈ, ਕਿਉਂਕਿ ਪੁਲਸ ਨੇ ਉਨ੍ਹਾਂ ਨੂੰ ਸ਼ਹਿਰ ਵਿਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਹੈ।
ਇਹ ਵੀ ਪੜ੍ਹੋ: ਬੇਰਹਿਮ ਰੂਸ: ਯੂਕ੍ਰੇਨ 'ਚ ਬੰਬਾਰੀ ਦਰਮਿਆਨ ਜ਼ਖ਼ਮੀ ਹੋਈ ਗਰਭਵਤੀ ਔਰਤ ਦੇ ਬੱਚੇ ਦੀ ਮੌਤ, ਖ਼ੁਦ ਵੀ ਤੋੜਿਆ ਦਮ
ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਪੁਲਸ ਨੇ ਕਈ ਸੜਕਾਂ ਅਤੇ ਚੌਰਾਹਿਆਂ 'ਤੇ ਨਾਕਾਬੰਦੀ ਕਰ ਦਿੱਤੀ ਹੈ, ਪਰ ਰਿਪੋਰਟ ਵਿਚ ਕੋਈ ਖ਼ਾਸ ਸੂਚੀ ਨਹੀਂ ਦਿੱਤੀ ਗਈ ਸੀ। ਮਿਲੀ ਜਾਣਕਾਰੀ ਅਨੁਸਾਰ ਟਰੱਕ ਡਰਾਈਵਰਾਂ ਦੇ ਇਕ ਸਮੂਹ ਨੇ ਵਾਸ਼ਿੰਗਟਨ ਸ਼ਹਿਰ ਦੇ ਨੈਸ਼ਨਲ ਮਾਲ ਵਿਚ 2 ਹਫ਼ਤਿਆਂ ਦੇ ਲੰਬੇ ਵਿਰੋਧ ਪ੍ਰਦਰਸ਼ਨ ਲਈ ਇਕ ਅਰਜ਼ੀ ਦਿੱਤੀ ਸੀ, ਜਿਸ ਨੂੰ ਨੈਸ਼ਨਲ ਪਾਰਕ ਸਰਵਿਸ ਨੇ ਰੱਦ ਕਰ ਦਿੱਤਾ।
ਇਹ ਵੀ ਪੜ੍ਹੋ: ਬਰਾਕ ਓਬਾਮਾ ਕੋਰੋਨਾ ਵਾਇਰਸ ਨਾਲ ਸੰਕਰਮਿਤ, PM ਮੋਦੀ ਨੇ ਕੀਤੀ ਜਲਦ ਠੀਕ ਹੋਣ ਦੀ ਕਾਮਨਾ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਬਾਬਾ ਬੁੱਢਾ ਜੀ ਦਲ ਗਲਾਸਗੋ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਕਰਵਾਇਆ
NEXT STORY