ਵਾਸ਼ਿੰਗਟਨ- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਾਲ ਹੀ ਵਿਚ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਣ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਵਿਚਾਲੇ ਹੋਈ ਗੱਲਬਾਤ ਦਾ ਵੇਰਵਾ ਸਾਹਮਣੇ ਆਇਆ ਹੈ। ਵੇਰਵਿਆਂ ਮੁਤਾਬਕ ਟਰੂਡੋ ਨੇ ਟਰੰਪ ਨੂੰ ਕਿਹਾ ਹੈ,'ਸਾਡੀ ਸਰਹੱਦ ਦੀ ਤੁਲਨਾ ਮੈਕਸੀਕੋ ਦੀ ਸਰਹੱਦ ਨਾਲ ਨਾ ਕਰੋ।' ਅਮਰੀਕਾ ਵਿੱਚ ਕੈਨੇਡਾ ਦੇ ਰਾਜਦੂਤ ਕਰਸਟਨ ਹਿਲਮੈਨ ਨੇ ਇਹ ਜਾਣਕਾਰੀ ਦਿੱਤੀ। ਇਸ ਦੇ ਮੁਤਾਬਕ ਟਰੂਡੋ ਅਤੇ ਟਰੰਪ ਦੀ ਮੁਲਾਕਾਤ ਦੌਰਾਨ ਟੈਰਿਫ ਵਧਾਉਣ ਦੇ ਮੁੱਦੇ 'ਤੇ ਚਰਚਾ ਹੋਈ। ਇਸ ਦੌਰਾਨ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਟਰੰਪ ਨੂੰ ਸਮਝਾਇਆ ਕਿ ਸਾਡੀ ਮੈਕਸੀਕੋ ਸਰਹੱਦ ਨਾਲ ਤੁਲਨਾ ਕਰਨਾ ਉਚਿਤ ਨਹੀਂ ਹੋਵੇਗਾ। ਜਿਸ ਤਰ੍ਹਾਂ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਅਤੇ ਗੈਰ-ਕਾਨੂੰਨੀ ਪ੍ਰਵਾਸੀ ਉਥੋਂ ਆਉਂਦੇ ਹਨ, ਅਜਿਹਾ ਸਾਡੀ ਸਰਹੱਦ 'ਤੇ ਨਹੀਂ ਹੁੰਦਾ।
ਜ਼ਿਕਰਯੋਗ ਹੈ ਕਿ ਜਸਟਿਨ ਟਰੂਡੋ ਨੇ ਹਾਲ ਹੀ 'ਚ ਡੋਨਾਲਡ ਟਰੰਪ ਨਾਲ ਉਨ੍ਹਾਂ ਦੇ ਨਿੱਜੀ ਕਲੱਬ 'ਚ ਮੁਲਾਕਾਤ ਕੀਤੀ ਸੀ। ਕੈਨੇਡਾ ਅਤੇ ਮੈਕਸੀਕੋ ਤੋਂ ਆਉਣ ਵਾਲੇ ਉਤਪਾਦਾਂ 'ਤੇ ਟੈਰਿਫ ਵਧਾਉਣ ਦੀ ਟਰੰਪ ਦੀ ਧਮਕੀ ਤੋਂ ਬਾਅਦ ਇਹ ਬੈਠਕ ਹੋਈ ਹੈ। ਟਰੰਪ ਨੇ ਕਿਹਾ ਸੀ ਕਿ ਜੇਕਰ ਇਹ ਦੋਵੇਂ ਦੇਸ਼ ਅਮਰੀਕੀ ਸਰਹੱਦ 'ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਨਹੀਂ ਰੋਕਦੇ ਤਾਂ ਉਹ ਇਨ੍ਹਾਂ 'ਤੇ 25 ਫੀਸਦੀ ਟੈਰਿਫ ਵਧਾ ਦੇਣਗੇ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਤੋਂ ਅਮਰੀਕਾ ਨੂੰ ਬਹੁਤ ਸਾਰੀਆਂ ਵਸਤਾਂ ਦੀ ਬਰਾਮਦ ਕੀਤੀ ਜਾਂਦੀ ਹੈ। ਅਜਿਹੇ 'ਚ ਜੇਕਰ ਟੈਰਿਫ 'ਚ 25 ਫੀਸਦੀ ਦਾ ਵਾਧਾ ਹੁੰਦਾ ਹੈ ਤਾਂ ਇਹ ਕਾਫੀ ਮੁਸ਼ਕਿਲ ਹੋ ਜਾਵੇਗਾ।
ਪੜ੍ਹੋ ਇਹ ਅਹਿਮ ਖ਼ਬਰ- ਡੌਂਕੀ ਲਗਾ ਕੇ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਭਾਰੀ ਵਾਧਾ
ਹਿਲਮੈਨ ਨੇ ਦੱਸਿਆ ਕਿ ਡਿਨਰ ਦੌਰਾਨ ਟਰੂਡੋ ਨੇ ਟਰੰਪ ਨੂੰ ਕਿਹਾ ਕਿ ਕੈਨੇਡਾ-ਅਮਰੀਕਾ ਸਰਹੱਦ 'ਤੇ ਤਸਕਰੀ ਜ਼ੀਰੋ ਹੈ। ਹਿਲਮੈਨ ਅਨੁਸਾਰ ਉਥੇ ਚੀਜ਼ਾਂ ਜ਼ਬਤ ਕੀਤੀਆਂ ਜਾਂਦੀਆਂ ਹਨ, ਪਰ ਇਹ ਅਪਰਾਧਿਕ ਤਸਕਰੀ ਨਹੀਂ, ਬਲਕਿ ਨਿੱਜੀ ਸਮਾਨ ਹੈ। ਉਸਨੇ ਕਿਹਾ ਕਿ ਅਮਰੀਕੀ ਅਧਿਕਾਰੀਆਂ ਦੁਆਰਾ ਜ਼ਬਤ ਕੀਤੀ ਗਈ ਨਸ਼ੀਲੇ ਪਦਾਰਥਾਂ ਦਾ 99.8% ਮੈਕਸੀਕੋ ਤੋਂ ਆਉਂਦਾ ਹੈ। ਹਿਲਮੈਨ ਨੇ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਨ ਵਾਲਿਆਂ ਵਿੱਚੋਂ ਸਿਰਫ਼ 0.6 ਫੀਸਦੀ ਕੈਨੇਡੀਅਨ ਹਨ। ਹਿਲਮੈਨ ਨੇ ਇਸ ਦੇ ਹੱਕ ਵਿੱਚ ਅੰਕੜੇ ਵੀ ਪੇਸ਼ ਕੀਤੇ। ਉਨ੍ਹਾਂ ਦੱਸਿਆ ਕਿ ਪਿਛਲੇ ਵਿੱਤੀ ਸਾਲ ਕੈਨੇਡਾ ਦੀ ਸਰਹੱਦ 'ਤੇ 43 ਪੌਂਡ ਫੈਂਟਾਨਾਇਲ ਜ਼ਬਤ ਕੀਤਾ ਗਿਆ ਸੀ। ਇਸ ਦੇ ਨਾਲ ਹੀ ਮੈਕਸੀਕਨ ਬਾਰਡਰ 'ਤੇ ਇਹ ਮਾਤਰਾ 21,100 ਪੌਂਡ ਸੀ। ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਅੰਕੜੇ ਦਿੰਦਿਆਂ ਉਨ੍ਹਾਂ ਕਿਹਾ ਕਿ ਇਕੱਲੇ ਅਕਤੂਬਰ ਮਹੀਨੇ ਵਿਚ ਮੈਕਸੀਕੋ ਦੀ ਸਰਹੱਦ 'ਤੇ 56,530 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਦੇ ਨਾਲ ਹੀ ਅਕਤੂਬਰ 2023 ਤੋਂ ਸਤੰਬਰ 2024 ਦਰਮਿਆਨ ਕੈਨੇਡਾ ਦੀ ਸਰਹੱਦ 'ਤੇ 23,721 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹਿਲਮੈਨ ਨੇ ਕਿਹਾ ਕਿ ਇਨ੍ਹਾਂ ਤੱਥਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਹਾਲਾਂਕਿ ਹਿਲਮੈਨ ਨੇ ਇਹ ਵੀ ਕਿਹਾ ਕਿ ਕੈਨੇਡਾ ਆਪਣੀ ਸਰਹੱਦੀ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਹੋਰ ਨਿਵੇਸ਼ ਕਰ ਰਿਹਾ ਹੈ। ਇਸ ਦੇ ਲਈ ਸਰਹੱਦ 'ਤੇ ਹੈਲੀਕਾਪਟਰ, ਡਰੋਨ ਅਤੇ ਅਫਸਰਾਂ ਦੀ ਗਿਣਤੀ ਵਧਾਈ ਜਾ ਰਹੀ ਹੈ। ਉਨ੍ਹਾਂ ਕੈਨੇਡਾ ਅਤੇ ਅਮਰੀਕਾ ਦਰਮਿਆਨ ਹੋਏ ਸਮਝੌਤੇ ਦਾ ਵੀ ਜ਼ਿਕਰ ਕੀਤਾ ਜੋ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਦੀ ਸਰਹੱਦ ਪਾਰ ਕਰਨ ਵਾਲੇ ਕੈਨੇਡੀਅਨ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦੇਣ ਦੀ ਕੋਸ਼ਿਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਮੈਕਸੀਕੋ ਅਤੇ ਅਮਰੀਕਾ ਵਿਚਾਲੇ ਅਜਿਹਾ ਕੋਈ ਸਮਝੌਤਾ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਵੱਡੀ ਖ਼ਬਰ: ਫੁੱਟਬਾਲ ਮੈਚ ਦੌਰਾਨ ਮਚੀ ਭਾਜੜ, ਕਈ ਲੋਕਾਂ ਦੀ ਮੌਤ
NEXT STORY