ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮੌਜੂਦਗੀ 'ਚ ਖਾਲਿਸਤਾਨ ਪੱਖੀ ਨਾਅਰਿਆਂ ਨਾਲ ਜੁੜੇ ਸਵਾਲ 'ਤੇ ਭਾਰਤ ਨੇ ਕਿਹਾ ਕਿ ਇਹ ਘਟਨਾ ਉਸ ਦੇਸ਼ ਦੀ ਸਿਆਸੀ ਸਥਿਤੀ ਨੂੰ ਦਰਸਾਉਂਦੀ ਹੈ। ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ। ਭਾਰਤ ਨੇ ਜ਼ੋਰ ਦੇ ਕੇ ਕਿਹਾ ਕਿ ਕੈਨੇਡਾ ਵਿੱਚ ਵੱਖਵਾਦ, ਕੱਟੜਵਾਦ ਅਤੇ ਹਿੰਸਾ ਨੂੰ ਸਿਆਸੀ ਸਮਰਥਨ ਮਿਲ ਰਿਹਾ ਹੈ। ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਟਰੂਡੋ ਪਹਿਲਾਂ ਵੀ ਅਜਿਹੀਆਂ ਟਿੱਪਣੀਆਂ ਕਰ ਚੁੱਕੇ ਹਨ। ਉਸ ਦੀਆਂ ਟਿੱਪਣੀਆਂ ਇਕ ਵਾਰ ਫਿਰ ਤੋਂ ਦਰਸਾਉਂਦੀਆਂ ਹਨ ਕਿ ਕੈਨੇਡਾ ਅਪਰਾਧਿਕਤਾ, ਵੱਖਵਾਦ, ਕੱਟੜਵਾਦ ਅਤੇ ਹਿੰਸਾ ਦੇ ਮਾਹੌਲ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਭ ਦਾ ਭਾਰਤ-ਕੈਨੇਡਾ ਸਬੰਧਾਂ 'ਤੇ ਵੀ ਮਾੜਾ ਅਸਰ ਪੈਂਦਾ ਹੈ।
ਹਾਲ ਹੀ ਵਿਚ ਦਿੱਤੇ ਬਿਆਨ ਕਾਰਨ ਟਰੂਡੋ ਦੀ ਆਲੋਚਨਾ
ਦੱਸ ਦੇਈਏ ਕਿ ਟੋਰਾਂਟੋ ਵਿੱਚ ਹੋਏ ਖਾਲਸਾ ਸਾਜਨਾ ਦਿਵਸ ਮੌਕੇ ਕੈਨੇਡੀਅਨ ਪੀ.ਐਮ ਟਰੂਡੋ ਦੇ ਨਾਲ ਵਿਰੋਧੀ ਧਿਰ ਦੇ ਨੇਤਾ ਪੀਅਰੇ ਪੋਇਲੀਵਰ ਵੀ ਮੌਜੂਦ ਸਨ। ਉਸ ਦੀ ਮੌਜੂਦਗੀ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਗਾਏ ਜਾਣ ਦੀਆਂ ਖ਼ਬਰਾਂ ਸਨ। ਇਸ ਘਟਨਾ ਤੋਂ ਬਾਅਦ ਭਾਰਤ ਨੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਇਸ ਘਟਨਾ 'ਤੇ ਚਿੰਤਾ ਪ੍ਰਗਟਾਈ ਸੀ। ਇਸ ਪ੍ਰੋਗਰਾਮ 'ਚ ਟਰੂਡੋ ਨੇ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀ ਸਰਕਾਰ ਖਾਲਿਸਤਾਨ ਸਮਰਥਕਾਂ ਦੇ ਅਧਿਕਾਰਾਂ ਅਤੇ ਆਜ਼ਾਦੀ ਦੀ ਹਰ ਕੀਮਤ 'ਤੇ ਰਾਖੀ ਕਰੇਗੀ।
ਪੜ੍ਹੋ ਇਹ ਅਹਿਮ ਖ਼ਬਰ-ਕਿਰਗਿਸਤਾਨ 'ਚ ਮਿੰਨੀ ਟਰੱਕ ਹਾਦਸਾ, 31 ਬੱਚੇ ਜ਼ਖਮੀ
ਪੰਨੂ ਨੂੰ ਯੂ.ਏ.ਪੀ.ਏ. ਤਹਿਤ ਭਾਰਤ ਵਿੱਚ ਅੱਤਵਾਦੀ ਐਲਾਨਿਆ ਗਿਆ
ਇਸ ਤੋਂ ਇਲਾਵਾ ਗੁਰਪਤਵੰਤ ਸਿੰਘ ਪੰਨੂ ਕਾਰਨ ਵੀ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਤਣਾਅਪੂਰਨ ਹਨ। ਸਿੱਖ ਫਾਰ ਜਸਟਿਸ ਨਾਂ ਦੀ ਜਥੇਬੰਦੀ ਦੇ ਆਗੂ ਪੰਨੂ ਨੂੰ ਭਾਰਤ ਸਰਕਾਰ ਨੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਤਹਿਤ ਅੱਤਵਾਦੀ ਐਲਾਨਿਆ ਹੋਇਆ ਹੈ। ਪੰਨੂ ਕੋਲ ਅਮਰੀਕਾ ਅਤੇ ਕੈਨੇਡਾ ਦੋਵਾਂ ਦੀ ਨਾਗਰਿਕਤਾ ਹੈ। ਉਹ ਅਮਰੀਕਾ ਅਤੇ ਕੈਨੇਡਾ ਵਿੱਚ ਸਿੱਖਾਂ ਨੂੰ ਖਾਲਿਸਤਾਨ ਦਾ ਸਮਰਥਨ ਕਰਨ ਲਈ ਉਕਸਾਉਂਦਾ ਹੈ ਅਤੇ ਭਾਰਤੀ ਨਾਗਰਿਕਾਂ ਨੂੰ ਧਮਕੀਆਂ ਦਿੰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
UAE 'ਚ ਫਿਰ ਤੋਂ ਹੋਈ ਭਾਰੀ ਬਰਸਾਤ, ਦੁਬਈ ਦੀਆਂ ਸਾਰੀਆਂ ਉਡਾਣਾਂ ਰੱਦ, ਸਕੂਲ-ਦਫ਼ਤਰ ਵੀ ਬੰਦ
NEXT STORY