ਵਾਸ਼ਿੰਗਟਨ(ਭਾਸ਼ਾ)— ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਅਤੇ ਅਰਬ ਦੇ ਆਪਣੇ ਗੁਆਂਢੀਆਂ ਵਿਚਕਾਰ ਜਾਰੀ ਮਤਭੇਦਾਂ ਦੇ ਸਬੰਧ ਵਿਚ ਕਤਰ ਅਤੇ ਸਾਊਦੀ ਅਰਬ ਦੇ ਨੇਤਾਵਾਂ ਨਾਲ ਫੋਨ 'ਤੇ ਵੱਖ-ਵੱਖ ਗੱਲਬਾਤ ਕੀਤੀ। ਟਰੰਪ ਨੇ ਸੋਮਵਾਰ ਨੂੰ ਸਾਊਦੀ ਅਰਬ ਦੇ ਸ਼ਾਹ ਸਲਮਾਨ ਨਾਲ ਅਤੇ ਕਤਰ ਦੇ ਅਮੀਰ ਸ਼ੇਖ ਤਮਿਮ ਬਿਨ ਹਮਦ ਅਲ ਥਾਨੀ ਨਾਲ ਗੱਲਬਾਤ ਕੀਤੀ।
ਵ੍ਹਾਈਟ ਹਾਊਸ ਦਾ ਕਹਿਣਾ ਹੈ ਕਿ ਟਰੰਪ ਨੇ ਦੋਵਾਂ ਨੇਤਾਵਾਂ ਨਾਲ ਫੋਨ 'ਤੇ ਹੋਈ ਗੱਲਬਾਤ ਵਿਚ ਦੋਵਾਂ ਖਾੜੀ ਦੇਸ਼ਾਂ ਨੂੰ ਆਪਣੇ ਮਤਭੇਦ ਦੂਰ ਕਰਨ ਨੂੰ ਕਿਹਾ। ਸੰਯੁਕਤ ਅਰਬ ਅਮੀਰਾਤ ਅਤੇ ਸਾਊਦੀ ਅਰਬ ਨੇ ਕਤਰ 'ਤੇ ਅੱਤਵਾਦ ਦਾ ਸਮਰਥਨ ਕਰਨ ਦਾ ਦੋਸ਼ ਲਗਾਉਂਦੇ ਹੋਏ ਜੂਨ ਤੋਂ ਹੀ ਉਸ ਨਾਲ ਸਬੰਧ ਤੋੜ ਲਏ ਹਨ। ਸਾਊਦੀ ਅਰਬ ਨਾਲ ਗੱਲਬਾਤ ਵਿਚ ਟਰੰਪ ਨੇ ਇਜ਼ਰਾਇਲ ਅਤੇ ਫਿਲੀਸਤੀਨ ਵਿਚਕਾਰ ਸ਼ਾਂਤੀ ਸਥਾਪਿਤ ਕਰਨ ਅਤੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਦੇ ਖਾਤਮੇ ਦੀਆਂ ਕੋਸ਼ਿਸ਼ਾਂ 'ਤੇ ਚਰਚਾ ਕੀਤੀ। ਕਤਰ ਨਾਲ ਟਰੰਪ ਨੇ ਖੇਤਰ ਵਿਚ ਈਰਾਨ ਦੀ ਕਾਰਵਾਈ ਦੇ ਸਬੰਧ ਵਿਚ ਗੱਲਬਾਤ ਕੀਤੀ।
ਬਾਓ ਫੋਰਮ 'ਚ ਸ਼ਾਮਲ ਹੋਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
NEXT STORY