ਅਮਰੀਕਾ (ਬਿਊਰੋ) - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਕਾਰਜਕਾਰੀ ਆਦੇਸ਼ ਜਾਰੀ ਕਰਕੇ ਚੀਨੀ ਦੀ ਫੌਜ ਦੇ ਨਾਲ ਸੁਰੱਖਿਆ ਸਬੰਧੀ ਲੈਣ-ਦੇਣ ਅਤੇ ਉਪਕਰਣਾਂ ਦੀ ਖਰੀਦ ਅਤੇ ਵਿਕਰੀ 'ਤੇ ਪਾਬੰਦੀ ਲਗਾ ਦਿੱਤੀ ਹੈ। ਟਰੰਪ ਵਲੋਂ ਜਾਰੀ ਕੀਤਾ ਗਿਆ ਇਹ ਕਾਰਜਕਾਰੀ ਆਦੇਸ਼ 11 ਜਨਵਰੀ 2021 ਤੋਂ ਲਾਗੂ ਹੋ ਜਾਵੇਗਾ। ਟਰੰਪ ਨੇ ਵੀਰਵਾਰ ਨੂੰ ਇਸ ਕਾਰਜਕਾਰੀ ਆਦੇਸ਼ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਕਿਹਾ ਕਿ ਇਹ ਕਾਰਜਕਾਰੀ ਆਦੇਸ਼ ਚੀਨ ਦੀ ਕਮਿਉਨਿਸਟ ਫੌਜ ਦੀ ਕਿਸੇ ਵੀ ਕੰਪਨੀ ਨਾਲ ਸਾਜ਼ੋ-ਸਾਮਾਨ ਦੀ ਖ਼ਰੀਦ ਅਤੇ ਵਿਕਰੀ ਨਾਲ ਸੰਬੰਧਤ ਲੈਣ-ਦੇਣ 'ਤੇ ਪਾਬੰਦੀ ਲਗਾਉਂਦਾ ਹੈ।
ਪੜ੍ਹੋ ਇਹ ਵੀ ਖਬਰ - ‘ਰੋਮਾਂਟਿਕ’ ਹੋਣ ਦੇ ਨਾਲ-ਨਾਲ ਜ਼ਿਆਦਾ ‘ਗੁੱਸੇ’ ਵਾਲੇ ਹੁੰਦੈ ਨੇ ਇਸ ਅੱਖਰ ਦੇ ਲੋਕ, ਜਾਣੋ ਹੋਰ ਕਈ ਗੱਲਾਂ
ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਮੈਂ ਵਿੱਤ ਮੰਤਰੀ ਨੂੰ ਰੱਖਿਆ ਮੰਤਰੀ, ਵਿਦੇਸ਼ ਮੰਤਰੀ, ਰਾਸ਼ਟਰੀ ਖੁਫੀਆ ਵਿਭਾਗ ਦੇ ਡਾਇਰੈਕਟਰ ਅਤੇ ਹੋਰ ਅਹਿਮ ਵਿਭਾਗਾਂ ਦੇ ਮੁਖੀਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਢੁੱਕਵੀਂ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਹੈ। ਉਹ ਲੋੜੀਂਦੇ ਕਦਮਾਂ ਦੇ ਅਨੁਸਾਰ ਇਸ ਕਾਰਜਕਾਰੀ ਆਦੇਸ਼ ਨੂੰ ਲਾਗੂ ਕਰਨਗੇ।
ਪੜ੍ਹੋ ਇਹ ਵੀ ਖਬਰ - Health Tips: ਸਰਦੀ ਦੇ ਮੌਸਮ ’ਚ ਲੋਕਾਂ ਨੂੰ ਵੱਧ ਪੈਦਾ ਹੈ ‘ਦਿਲ ਦਾ ਦੌਰਾ’, ਜਾਣੋ ਕਿਉਂ
ਦੱਸ ਦੇਈਏ ਕਿ ਦੱਖਣੀ ਚੀਨ ਸਾਗਰ ਵਿਚ ਚੀਨੀ ਫੌਜ ਦੀਆਂ ਵਧਦੀਆਂ ਗਤੀਵਿਧੀਆਂ ਦੇ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਚੀਨ ਨੇ ਅਮਰੀਕਾ ਉੱਤੇ ਦੱਖਣੀ ਚੀਨ ਸਾਗਰ ਵਿੱਚ ਆਪਣੀਆਂ ਫੌਜੀ ਗਤੀਵਿਧੀਆਂ ਨੂੰ ਵਧਾਉਣ ਦਾ ਦੋਸ਼ ਲਾਇਆ ਹੈ। ਤਾਈਵਾਨ ਦੇ ਮੁੱਦੇ ਨੂੰ ਲੈ ਕੇ ਚੀਨ ਅਤੇ ਅਮਰੀਕਾ ’ਚ ਟਕਰਾਅ ਵਾਲੀ ਸਥਿਤੀ ਹੈ। ਅਮਰੀਕਾ ਨੇ ਕੁਝ ਮਹੀਨੇ ਪਹਿਲਾਂ ਚੀਨ ਦੀਆਂ 24 ਕੰਪਨੀਆਂ ਨੂੰ ਕਾਲੀ ਸੂਚੀ ਵਿੱਚ ਪਾਉਂਦਿਆਂ ਕਿਹਾ ਸੀ ਕਿ ਇਹ ਕੰਪਨੀਆਂ ਦੱਖਣੀ ਚੀਨ ਸਾਗਰ ਵਿੱਚ ਮਨੁੱਖ ਦੁਆਰਾ ਬਣਾਏ ਜਾਣ ਵਾਲੇ ਟਾਪੂ ਵਿੱਚ ਕਮਿਉਨਿਸਟ ਪਾਰਟੀ ਦੀ ਮਦਦ ਕਰ ਰਹੀਆਂ ਹਨ।
ਪੜ੍ਹੋ ਇਹ ਵੀ ਖਬਰ - ਧਨ ’ਚ ਵਾਧਾ ਅਤੇ ਪਰੇਸ਼ਾਨੀਆਂ ਤੋਂ ਮੁਕਤੀ ਪਾਉਣ ਲਈ ਐਤਵਾਰ ਨੂੰ ਕਰੋ ਇਹ ਖ਼ਾਸ ਉਪਾਅ
ਪੜ੍ਹੋ ਇਹ ਵੀ ਖਬਰ - Health tips : ਇਨ੍ਹਾਂ ਚੀਜ਼ਾਂ ਨੂੰ ਆਪਣੀ ਖੁਰਾਕ ‘ਚ ਕਰੋ ਸ਼ਾਮਲ, ਕਦੇ ਨਹੀਂ ਹੋਵੇਗੀ ਫ਼ੇਫੜਿਆਂ ਦੀ ਬੀਮਾਰੀ
ਇਟਲੀ : ਸ੍ਰੀ ਗੁਰੂ ਰਵਿਦਾਸ ਟੈਂਪਲ ਮਨੈਰਬੀਓ ਵਲੋਂ ਸੰਗਤਾਂ ਨੂੰ ਮਦਦ ਦੀ ਅਪੀਲ
NEXT STORY