ਇੰਟਰਨੈਸ਼ਨਲ ਡੈਸਕ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਾਕਿਸਤਾਨ ਦਾ ਦੌਰਾ ਕਰਨ ਦੇ ਸੰਕੇਤ ਦਿੱਤੇ ਹਨ। ਟਰੰਪ ਨੇ ਕਿਹਾ ਹੈ ਕਿ ਜੇਕਰ ਈਰਾਨ ਨਾਲ ਕੋਈ ਸਮਝੌਤਾ ਇਸਲਾਮਾਬਾਦ ਵਿੱਚ ਹੁੰਦਾ ਹੈ, ਤਾਂ ਉਹ ਉੱਥੇ ਜਾ ਸਕਦੇ ਹਨ। ਇਸ ਦੌਰਾਨ ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਤੇ ਫੌਜ ਮੁਖੀ ਜਨਰਲ ਆਸਿਮ ਮੁਨੀਰ ਦੀ ਜੰਮ ਕੇ ਤਾਰੀਫ਼ ਕੀਤੀ ਹੈ।
ਪੜ੍ਹੋ ਇਹ ਅਹਿਮ ਖ਼ਬਰ- ਬਿਜਲੀ ਸੰਕਟ ਕਾਰਨ ਹਨੇਰੇ 'ਚ ਡੁੱਬੇ ਸ਼ਹਿਰ, 7-7 ਘੰਟੇ ਦੇ ਲੱਗ ਰਹੇ ਕੱਟ; ਪਾਕਿਸਤਾਨ 'ਚ ਬੁਰੇ ਹਾਲ
ਟਰੰਪ ਨੇ ਈਰਾਨ ਨਾਲ ਚੱਲ ਰਹੀ ਗੱਲਬਾਤ ਵਿੱਚ ਵਿਚੋਲੇ ਦੀ ਭੂਮਿਕਾ ਨਿਭਾਉਣ ਲਈ ਪਾਕਿਸਤਾਨੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਖਾਸ ਤੌਰ 'ਤੇ ਪਾਕਿਸਤਾਨੀ ਆਰਮੀ ਚੀਫ਼ ਦੀ ਤਾਰੀਫ਼ ਕਰਦਿਆਂ ਕਿਹਾ, "ਫੀਲਡ ਮਾਰਸ਼ਲ (ਆਸਿਮ ਮੁਨੀਰ) ਨੇ ਬਹੁਤ ਵਧੀਆ ਕੰਮ ਕੀਤਾ ਹੈ"। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਵੀ ਬਹੁਤ ਵਧੀਆ ਰਹੇ ਹਨ ਅਤੇ ਉਹ ਚਾਹੁੰਦੇ ਹਨ ਕਿ ਮੈਂ ਪਾਕਿਸਤਾਨ ਆਵਾਂ।
ਪੜ੍ਹੋ ਇਹ ਅਹਿਮ ਖ਼ਬਰ- ਪ੍ਰਵਾਸੀਆਂ ਦੀ ਵਧੇਗੀ ਮੁਸ਼ਕਲ! ਟਰੰਪ ਪ੍ਰਸ਼ਾਸਨ ਨੇ ਬੈਂਕਾਂ ਨੂੰ ਦਿੱਤੇ ਸਖ਼ਤ ਨਿਰਦੇਸ਼
ਰਾਸ਼ਟਰਪਤੀ ਟਰੰਪ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਅਤੇ ਈਰਾਨ ਵਿਚਾਲੇ ਸਮਝੌਤਾ ਬਹੁਤ ਕਰੀਬ ਹੈ। ਉਨ੍ਹਾਂ ਮੁਤਾਬਕ ਈਰਾਨ ਆਪਣੇ ਸੰਵਰਧਿਤ ਯੂਰੇਨੀਅਮ ਨੂੰ ਸੌਂਪਣ ਲਈ ਸਹਿਮਤ ਹੋ ਗਿਆ ਹੈ, ਜਿਸ ਦਾ ਉਦੇਸ਼ ਤੇਹਰਾਨ ਦੇ ਪਰਮਾਣੂ ਪ੍ਰੋਗਰਾਮ ਨੂੰ ਖ਼ਤਮ ਕਰਨਾ ਹੈ। ਟਰੰਪ ਨੇ ਇਹ ਵੀ ਸੰਕੇਤ ਦਿੱਤਾ ਕਿ ਉਹ ਅਮਰੀਕਾ ਅਤੇ ਈਰਾਨ ਵਿਚਾਲੇ ਚੱਲਰਹੀ ਜੰਗਬੰਦੀ ਨੂੰ 22 ਅਪ੍ਰੈਲ ਦੀ ਸਮਾਂ ਸੀਮਾ ਤੋਂ ਅੱਗੇ ਵਧਾ ਸਕਦੇ ਹਨ, ਹਾਲਾਂਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਦੀ ਲੋੜ ਨਹੀਂ ਪਵੇਗੀ। ਟਰੰਪ ਨੇ ਕਿਹਾ ਕਿ ਜੇਕਰ ਇਹ ਗੱਲਬਾਤ ਸਫਲ ਰਹਿੰਦੀ ਹੈ, ਤਾਂ ਇਸ ਨਾਲ ਦੁਨੀਆ ਭਰ ਵਿੱਚ ਤੇਲ ਦੀ ਸਪਲਾਈ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ। ਹੋਰਮੂਜ਼ ਜਲਡਮਰੂ ਖੁੱਲ੍ਹਣ ਨਾਲ ਤੇਲ ਦੀਆਂ ਕੀਮਤਾਂ ਵਿੱਚ ਪਹਿਲਾਂ ਨਾਲੋਂ ਵੀ ਵੱਡੀ ਗਿਰਾਵਟ ਆਵੇਗੀ, ਜਿਸ ਨਾਲ ਗਲੋਬਲ ਆਰਥਿਕਤਾ ਨੂੰ ਰਾਹਤ ਮਿਲੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ ਸਾਂਝੇ ਕੀਤੇ ਤਜ਼ਰਬੇ
NEXT STORY