ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਨੂੰ ਲੈ ਕੇ ਇੱਕ ਵਾਰ ਫਿਰ ਬੇਹੱਦ ਸਖ਼ਤ ਰੁਖ ਅਖਤਿਆਰ ਕੀਤਾ ਹੈ। ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਰਾਨ ਨੇ ਜਲਦੀ ਸਮਝੌਤਾ ਨਾ ਕੀਤਾ ਤਾਂ ਉਸ ਦਾ ਕੁਝ ਵੀ ਬਾਕੀ ਨਹੀਂ ਬਚੇਗਾ।
ਡੋਨਾਲਡ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' 'ਤੇ ਪੋਸਟ ਕਰਦਿਆਂ ਲਿਖਿਆ, "ਇਰਾਨ ਲਈ ਘੜੀ ਦੀ ਟਿਕ-ਟਿਕ (Clock ticking) ਸ਼ੁਰੂ ਹੋ ਚੁੱਕੀ ਹੈ ਅਤੇ ਉਨ੍ਹਾਂ ਨੂੰ ਤੇਜ਼ੀ ਨਾਲ ਕਦਮ ਚੁੱਕਣੇ ਚਾਹੀਦੇ ਹਨ"। ਉਨ੍ਹਾਂ ਅੱਗੇ ਕਿਹਾ ਕਿ ਇਰਾਨ ਲਈ ਸਮਾਂ ਬਹੁਤ ਮਹੱਤਵਪੂਰਨ ਹੈ ਅਤੇ ਦੇਰੀ ਹੋਣ ਦੀ ਸੂਰਤ ਵਿੱਚ ਇਰਾਨ ਦਾ ਹੋਂਦ ਖਤਰੇ ਵਿੱਚ ਪੈ ਸਕਦਾ ਹੈ।
ਟਰੰਪ ਦੀ ਇਹ ਤਾਜ਼ਾ ਧਮਕੀ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਹੋਈ ਗੱਲਬਾਤ ਤੋਂ ਕੁਝ ਘੰਟੇ ਬਾਅਦ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਨੇ ਇਰਾਨ ਦੇ ਸਾਹਮਣੇ 5 ਮੁੱਖ ਸ਼ਰਤਾਂ ਰੱਖੀਆਂ ਸਨ, ਜਿਸ ਵਿੱਚ ਯੂਰੇਨੀਅਮ ਨੂੰ ਵਾਸ਼ਿੰਗਟਨ ਟ੍ਰਾਂਸਫਰ ਕਰਨਾ ਅਤੇ ਪ੍ਰਮਾਣੂ ਪ੍ਰੋਗਰਾਮ 'ਤੇ ਸੀਮਾਵਾਂ ਲਗਾਉਣਾ ਸ਼ਾਮਲ ਹੈ। ਹਾਲਾਂਕਿ, ਇਰਾਨ ਵੱਲੋਂ ਇਨ੍ਹਾਂ ਸ਼ਰਤਾਂ 'ਤੇ ਕੋਈ ਖਾਸ ਉਤਸ਼ਾਹ ਨਹੀਂ ਦਿਖਾਇਆ ਗਿਆ।
ਦੋਵਾਂ ਦੇਸ਼ਾਂ ਵਿਚਾਲੇ ਵਧਦੇ ਤਣਾਅ ਅਤੇ ਜੰਗ ਵਰਗੀ ਸਥਿਤੀ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਤੇਜ਼ੀ ਨਾਲ ਵਧ ਰਹੀਆਂ ਹਨ, ਜਿਸ ਨਾਲ ਦੁਨੀਆ ਭਰ ਦੀ ਅਰਥਵਿਵਸਥਾ 'ਤੇ ਮਾੜਾ ਅਸਰ ਪੈ ਰਿਹਾ ਹੈ। ਭਾਵੇਂ ਦੋਵਾਂ ਦੇਸ਼ਾਂ ਵਿਚਾਲੇ ਲਗਭਗ ਇੱਕ ਮਹੀਨੇ ਤੋਂ ਜੰਗਬੰਦੀ ਦਾ ਸਮਝੌਤਾ ਚੱਲ ਰਿਹਾ ਹੈ, ਪਰ ਤਾਜ਼ਾ ਬਿਆਨਬਾਜ਼ੀ ਨੇ ਮੁੜ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
PM ਮੋਦੀ ਦਾ ਸਵੀਡਨ ਪਹੁੰਚਣ 'ਤੇ ਨਿੱਘਾ ਸਵਾਗਤ; AI, ਰੱਖਿਆ ਤੇ ਵਪਾਰ 'ਤੇ ਹੋਣਗੇ ਵੱਡੇ ਸਮਝੌਤੇ
NEXT STORY