ਵਾਸ਼ਿੰਗਟਨ- ਅਮਰੀਕਾ 'ਚ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ 20 ਜਨਵਰੀ ਨੂੰ ਸਹੁੰ ਚੁੱਕਣ ਵਾਲੇ ਹਨ। ਇਸ ਪ੍ਰੋਗਰਾਮ ਵਿੱਚ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵੀ ਸੱਦਾ ਦਿੱਤਾ ਗਿਆ ਹੈ। ਸ਼ੀ ਜਿਨਪਿੰਗ ਟੈਰਿਫ ਵਧਾਉਣ ਦੀ ਧਮਕੀ ਕਾਰਨ ਡੋਨਾਲਡ ਟਰੰਪ ਤੋਂ ਇੰਨੇ ਨਾਰਾਜ਼ ਹਨ ਕਿ ਉਹ ਇਸ ਪ੍ਰੋਗਰਾਮ ਤੋਂ ਦੂਰ ਰਹਿਣਾ ਚਾਹੁੰਦੇ ਹਨ। ਸੀ.ਬੀ.ਐਸ ਨਿਊਜ਼ ਨੇ ਰਿਪੋਰਟ ਦਿੱਤੀ ਹੈ ਕਿ ਸ਼ੀ ਜਿਨਪਿੰਗ ਦੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ ਘੱਟ ਹਨ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਅਮਰੀਕਾ 'ਚ ਚੀਨ ਦੇ ਰਾਜਦੂਤ ਆਪਣੀ ਪਤਨੀ ਦੇ ਨਾਲ ਸਮਾਰੋਹ 'ਚ ਸ਼ਾਮਲ ਹੋ ਸਕਦੇ ਹਨ। ਇਹ ਸੱਦਾ ਅਮਰੀਕਾ-ਚੀਨ ਸਬੰਧਾਂ ਵਿੱਚ ਪਹਿਲਾਂ ਹੀ ਤਣਾਅ ਵਾਲੇ ਸਮੇਂ ਵਿੱਚ ਆਇਆ ਹੈ।
ਪੜ੍ਹੋ ਇਹ ਅਹਿਮ ਖ਼ਬਰ-ਕਿਸਾਨ ਅੰਦੋਲਨ ਦੇ ਪੱਖ 'ਚ ਪ੍ਰਵਾਸੀ ਭਾਰਤੀ, ਕੈਨੇਡਾ ਤੋਂ ਲੈ ਕੇ ਅਮਰੀਕਾ ਤੱਕ ਰੈਲੀਆਂ
ਜਾਣਕਾਰੀ ਮੁਤਾਬਕ ਪ੍ਰੋਗਰਾਮ ਲਈ ਜ਼ਿੰਮੇਵਾਰ ਅਧਿਕਾਰੀਆਂ ਨੇ ਡਿਪਲੋਮੈਟਿਕ ਪ੍ਰੋਟੋਕੋਲ ਦਾ ਕੰਮ ਆਪਣੇ ਸਾਥੀਆਂ ਨੂੰ ਸੌਂਪ ਦਿੱਤਾ ਹੈ। ਵੀਰਵਾਰ ਨੂੰ ਟਰੰਪ ਨੇ ਕਿਹਾ ਕਿ ਚੀਨ ਨਾਲ ਸਾਡੇ ਸਬੰਧ ਚੰਗੇ ਹਨ। ਅਸੀਂ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਕੁਝ ਮੁੱਦਿਆਂ 'ਤੇ ਗੱਲਬਾਤ ਕਰਦੇ ਰਹਿੰਦੇ ਹਾਂ। ਦੱਸ ਦੇਈਏ ਕਿ ਹਾਲ ਹੀ 'ਚ ਅਮਰੀਕੀ ਏਜੰਸੀਆਂ ਨੇ ਚੀਨ 'ਤੇ ਟੈਲੀਕਾਮ ਕੰਪਨੀਆਂ ਨੂੰ ਹੈਕ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਸੀ। ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ, ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਨਵੇਂ ਚੁਣੇ ਗਏ ਉਪ ਰਾਸ਼ਟਰਪਤੀ ਜੇਡੀ ਵੈਨਸ ਦੇ ਫੋਨ ਵੀ ਹੈਕ ਕਰਨ ਦੀ ਕੋਸ਼ਿਸ਼ ਕੀਤੀ ਗਈ।
ਪੜ੍ਹੋ ਇਹ ਅਹਿਮ ਖ਼ਬਰ- ਦਿਲਜੀਤ ਦੇ ਸ਼ੋਅ ਨੂੰ ਮਿਲੀ ਹਰੀ ਝੰਡੀ, ਭਲਕੇ ਚੰਡੀਗੜ੍ਹ ਲਾਉਣਗੇ ਰੌਣਕਾਂ
ਚੋਣਾਂ 'ਚ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਡੋਨਾਲਡ ਟਰੰਪ ਨੇ ਚੀਨ ਨੂੰ ਟੈਰਿਫ ਵਧਾਉਣ ਦੀ ਧਮਕੀ ਵੀ ਦਿੱਤੀ ਸੀ। ਟਰੰਪ ਨੇ ਕਿਹਾ ਸੀ ਕਿ ਅਮਰੀਕੀ ਸਰਕਾਰ ਨੇ ਚੀਨੀ ਕੰਪਨੀ ਬਾਈਟਡਾਂਸ ਲਈ 19 ਜਨਵਰੀ ਦੀ ਸਮਾਂ ਸੀਮਾ ਤੈਅ ਕੀਤੀ ਹੈ। ਡੋਨਾਲਡ ਟਰੰਪ ਦੀ ਧਮਕੀ ਤੋਂ ਬਾਅਦ ਸ਼ੀ ਜਿਨਪਿੰਗ ਦੀ ਵੀ ਤਿੱਖੀ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਨੇ ਕਿਹਾ ਸੀ ਕਿ ਟੈਰਿਫ ਅਤੇ ਟੈਕਨਾਲੋਜੀ ਦੀ ਲੜਾਈ 'ਚ ਕੋਈ ਵੀ ਜਿੱਤਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਚੀਨ ਆਪਣੇ ਹਿੱਤਾਂ ਦੀ ਰਾਖੀ ਕਰਨ ਵਿੱਚ ਪਿੱਛੇ ਨਹੀਂ ਰਹੇਗਾ। ਗੌਰਤਲਬ ਹੈ ਕਿ ਅਮਰੀਕਾ ਅਤੇ ਚੀਨ ਦੇ ਸਬੰਧ ਪਿਛਲੇ ਕੁਝ ਸਾਲਾਂ ਤੋਂ ਚੰਗੇ ਨਹੀਂ ਰਹੇ ਹਨ। ਟਰੰਪ ਨੇ ਚੀਨ 'ਤੇ 60 ਫੀਸਦੀ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਸੀ, ਇਸ ਤੋਂ ਇਲਾਵਾ ਟਰੰਪ ਨੇ ਇਹ ਵੀ ਕਿਹਾ ਸੀ ਕਿ ਜੇਕਰ ਚੀਨ ਫੈਂਟਾਨਾਇਲ ਨੂੰ ਕੰਟਰੋਲ ਨਹੀਂ ਕਰਦਾ ਤਾਂ 10 ਫੀਸਦੀ ਵਾਧੂ ਡਿਊਟੀ ਵੀ ਲਗਾਈ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਨਿਊਜ਼ੀਲੈਂਡ ‘ਚ ਪੰਜਾਬੀ ਕੀਵੀ ਕਿਸਾਨ ਗੋਪੀ ਹਕੀਮਪੁਰ ਦੇ ਚਰਚੇ, ਪੜੋ ਲੇਬਰ ਤੋਂ ਮਾਲਕੀ ਤਕ ਦਾ ਸਫਰ
NEXT STORY