ਵਾਸ਼ਿੰਗਟਨ (ਯੂ. ਐੱਨ. ਆਈ.) : ਅਮਰੀਕੀ ਪ੍ਰਤੀਨਿਧੀ ਸਭਾ ਦੇ ਮੁੱਖ ਜਾਂਚ ਬੋਰਡ ਦੀ ਨਿਗਰਾਨ ਕਮੇਟੀ ਨੇ ਸਾਬਕਾ ਰਾਸ਼ਟਰਪਤੀਆਂ ਅਤੇ ਮੌਜੂਦਾ ਰਾਸ਼ਟਰਪਤੀ ਦੀ ਸੁਰੱਖਿਆ ਲਈ ਜ਼ਿੰਮੇਵਾਰ ਅਮਰੀਕੀ ਸੀਕ੍ਰੇਟ ਸਰਵਿਸ ਦੇ ਡਾਇਰੈਕਟਰ ਕਿੰਬਰਲੀ ਚੀਟਲ ਨੂੰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਹੋਏ ਜਾਨਲੇਵਾ ਹਮਲੇ ਸਬੰਧੀ ਤਲਬ ਕੀਤਾ ਹੈ।
‘ਵਾਸ਼ਿੰਗਟਨ ਪੋਸਟ’ ਮੁਤਾਬਕ ‘ਨਿਗਰਾਨ ਕਮੇਟੀ’ ਨੇ ਚੀਟਲ ਨੂੰ 22 ਜੁਲਾਈ ਨੂੰ ਹੋਣ ਵਾਲੀ ਸੁਣਵਾਈ ’ਚ ਗਵਾਹੀ ਦੇਣ ਲਈ ਬੁਲਾਇਆ ਹੈ। ਪੈਨਲ ਨੇ ਸੋਸ਼ਲ ਮੀਡੀਆ ’ਤੇ ਇਕ ਬਿਆਨ ’ਚ ਕਿਹਾ ਕਿ ਸਾਨੂੰ ਦੇਸ਼ ਦੇ ਸਾਬਕਾ ਰਾਸ਼ਟਰਪਤੀ ਦੀ ਹੱਤਿਆ ਦੀ ਕੋਸ਼ਿਸ਼ ਦੇ ਸਬੰਧ ’ਚ ਜਵਾਬ ਚਾਹੀਦਾ ਹੈ। ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਦੇ ਵਿਸ਼ੇਸ਼ ਏਜੰਟ ਕੇਵਿਨ ਰੋਜ਼ੇਕ ਨੇ ਇਸ ਤੋਂ ਪਹਿਲਾਂ ਇਕ ਨਿਊਜ਼ ਕਾਨਫਰੰਸ ਨੂੰ ਦੱਸਿਆ ਕਿ ਇਹ ਹੈਰਾਨੀਜਨਕ ਹੈ ਕਿ ਬੰਦੂਕਧਾਰੀ ਸੀਕ੍ਰੇਟ ਸਰਵਿਸ ਵੱਲੋਂ ਮਾਰੇ ਜਾਣ ਤੋਂ ਪਹਿਲਾਂ ਸਟੇਜ ’ਤੇ ਗੋਲੀਆਂ ਚਲਾ ਚੁੱਕਾ ਸੀ।
ਦਿਲਜੀਤ ਦੋਸਾਂਝ ਨੂੰ ਮਿਲੇ ਕੈਨੇਡਾ ਦੇ PM ਜਸਟਿਨ ਟਰੂਡੋ, ਹੱਥ ਜੋੜ ਕੇ ਬੁਲਾਈ 'ਸਤਿ ਸ੍ਰੀ ਅਕਾਲ' ਤੇ ਪਾਈ ਜੱਫੀ
NEXT STORY