ਵਾਸ਼ਿੰਗਟਨ— ਅਮਰੀਕਾ ਨੇ ਈਰਾਨ ਦੇ ਵਿਦੇਸ਼ ਮੰਤਰੀ ਮੁਹੰਮਦ ਜਵਾਦ ਜਰੀਫ ਦੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਬੈਠਕ 'ਚ ਹਿੱਸਾ ਲੈਣ ਆਉਣ ਲਈ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਿਆਸੀ ਸੂਤਰਾਂ ਮੁਤਾਬਕ ਟਰੰਪ ਪ੍ਰਸ਼ਾਸਨ ਦੇ ਅਧਿਕਾਰੀ ਨੇ ਸੋਮਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਕੱਤਰ ਐਂਟੋਨੀਓ ਗੁਤਾਰੇਸ ਨੂੰ ਫੋਨ ਕਰਕੇ ਦੱਸਿਆ ਕਿ ਅਮਰੀਕਾ ਈਰਾਨ ਦੇ ਵਿਦੇਸ਼ ਮੰਤਰੀ ਨੂੰ ਦੇਸ਼ 'ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦੇਵੇਗਾ। ਵੀਰਵਾਰ ਨੂੰ ਹੋਣ ਵਾਲੀ ਇਸ ਬੈਠਕ 'ਚ ਜਰੀਫ ਨੇ ਵਿਸ਼ਵ ਭਾਈਚਾਰੇ ਨੂੰ ਸੰਬੋਧਤ ਕਰਨਾ ਸੀ।
ਅਮਰੀਕਾ ਤੇ ਈਰਾਨ ਵਿਚਕਾਰ ਤਣਾਅ ਬਹੁਤ ਵਧ ਗਿਆ ਹੈ। ਇੀਰਾਨ ਦੇ ਉੱਚ ਕਮਾਂਡਰ ਜਨਰਲ ਕਾਸਿਮ ਸੁਲੇਮਾਨੀ ਦੇ ਕਤਲ ਮਗਰੋਂ ਦੋਹਾਂ ਦੇਸ਼ਾਂ ਦੇ ਉੱਚ ਨੇਤਾਵਾਂ ਵਲੋਂ ਇਕ-ਦੂਜੇ ਖਿਲਾਫ ਤਿੱਖੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ।
ਫਰਾਂਸ, ਜਰਮਨੀ ਅਤੇ ਬ੍ਰਿਟੇਨ ਵਰਗੇ ਦੇਸ਼ ਜਿੱਥੇ ਅਮਰੀਕਾ ਤੇ ਈਰਾਨ ਨੂੰ ਸੰਜਮ ਵਰਤਣ ਲਈ ਅਪੀਲ ਕਰ ਰਹੇ ਹਨ, ਉੱਥੇ ਹੀ ਦੋਵੇਂ ਦੇਸ਼ ਇਕ-ਦੂਜੇ ਲਈ ਕੌੜੇ ਬੋਲ ਬੋਲਦੇ ਨਜ਼ਰ ਆ ਰਹੇ ਹਨ।
ਅਮਰੀਕਾ 'ਚ ਭਾਰਤੀ ਡਾਕਟਰ ਨੂੰ ਦੋ ਸਾਲ ਦੀ ਕੈਦ, ਦੇਣਾ ਪਵੇਗਾ ਭਾਰੀ ਮੁਆਵਜ਼ਾ
NEXT STORY