ਵਾਸ਼ਿੰਗਟਨ (ਰਾਜ ਗੋਗਨਾ)- ਭਾਰਤੀ ਮੂਲ ਦੇ ਉਮੀਦਵਾਰ ਵਿਵੇਕ ਰਾਮਾਸਵਾਮੀ ਨੇ ਇਸ ਸਾਲ ਅਮਰੀਕਾ ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਰਿਪਬਲਿਕਨ ਪਾਰਟੀ ਦਾ ਉਮੀਦਵਾਰ ਬਣਨ ਦੀ ਦੌੜ ਵਿੱਚੋਂ ਆਪਣਾ ਨਾਂ ਵਾਪਸ ਲੈ ਲਿਆ ਹੈ। ਅਤੇ ਡੋਨਾਲਡ ਟਰੰਪ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜਿਸ ਕਾਰਨ ਟਰੰਪ ਦੇ ਸਮਰਥਕਾਂ ਦੇ ਨਾਲ-ਨਾਲ ਖ਼ੁਦ ਟਰੰਪ ਵੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਵਿਵੇਕ ਰਾਮਾਸਵਾਮੀ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਵਿਵੇਕ ਦਾ ਸਮਰਥਨ ਦਿਖਾ ਰਿਹਾ ਹੈ ਕਿ ਉਹ ਮੇਰੇ ਨਾਲ ਲੰਬੇ ਸਮੇਂ ਤੱਕ ਕੰਮ ਕਰਨ ਜਾ ਰਹੇ ਹਨ।
ਅਮਰੀਕਾ ਵਿੱਚ ਚੋਣਾਂ ਦੀ ਪ੍ਰਕਿਰਿਆ ਚਾਰ ਪੜਾਵਾਂ ਵਿੱਚ ਸ਼ੁਰੂ ਹੋ ਚੁੱਕੀ ਹੈ। ਦੂਜੇ ਪਾਸੇ ਰਿਪਬਲਿਕਨ ਅਤੇ ਡੈਮੋਕਰੇਟ ਪਾਰਟੀਆਂ ਵਿੱਚ ਵੀ ਉਮੀਦਵਾਰਾਂ ਦੀ ਚੋਣ ਲਈ ਅੰਦਰੂਨੀ ਚੋਣਾਂ ਚੱਲ ਰਹੀਆਂ ਹਨ। ਆਇਓਵਾ ਸੂਬੇ 'ਚ ਰਿਪਬਲਿਕਨ ਪਾਰਟੀ ਦੇ ਸਮਰਥਕਾਂ ਨੇ ਡੋਨਾਲਡ ਟਰੰਪ ਨੂੰ ਜੇਤੂ ਕਰਾਰ ਦਿੱਤਾ ਹੈ, ਇਸ ਸੂਬੇ 'ਚ ਚੌਥੇ ਨੰਬਰ 'ਤੇ ਰਹਿਣ ਵਾਲੇ ਵਿਵੇਕ ਰਾਮਾਸਵਾਮੀ ਨੇ ਬੀਤੇ ਦਿਨੀਂ ਆਪਣੀ ਉਮੀਦਵਾਰੀ ਵਾਪਸ ਲੈ ਕੇ ਟਰੰਪ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਟਰੂਡੋ ਦੀ ਚਿਤਾਵਨੀ, ਡੋਨਾਲਡ ਟਰੰਪ ਦੀ ਜਿੱਤ ਕੈਨੇਡਾ ਲਈ ਲਿਆਵੇਗੀ ਮੁਸ਼ਕਲਾਂ ਦਾ ਦੌਰ
ਇਸ ਤੋਂ ਬਾਅਦ ਅਮਰੀਕਾ ਦੇ ਨਿਊ ਹੈਂਪਸ਼ਾਇਰ ਸੂਬੇ 'ਚ ਆਯੋਜਿਤ ਇਕ ਰੈਲੀ 'ਚ ਟਰੰਪ ਅਤੇ ਰਾਮਾਸਵਾਮੀ ਵਿਚਾਲੇ ਮੁਲਾਕਾਤ ਹੋਈ ਅਤੇ ਟਰੰਪ ਨੇ ਵਿਵੇਕ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਵਿਵੇਕ ਮੇਰੇ ਨਾਲ ਲੰਬੇ ਸਮੇਂ ਤੱਕ ਕੰਮ ਕਰੇਗਾ ਅਤੇ ਇਸ ਦਾ ਸਮਰਥਨ ਮਿਲਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ। ਦੂਜੇ ਪਾਸੇ ਵਿਵੇਕ ਦਾ ਕਹਿਣਾ ਹੈ ਕਿ ਅਮਰੀਕਾ ਕੋਲ ਟਰੰਪ ਤੋਂ ਬਿਹਤਰ ਕੋਈ ਵਿਕਲਪ ਨਹੀਂ ਹੈ ਜੋ ਅਮਰੀਕਾ ਫਸਟ ਦੀ ਨੀਤੀ 'ਤੇ ਵਿਸ਼ਵਾਸ ਕਰਦਾ ਹੈ ਅਤੇ ਲੋਕਾਂ ਨੂੰ ਟਰੰਪ ਦਾ ਸਮਰਥਨ ਕਰਨਾ ਚਾਹੀਦਾ ਹੈ। ਟਰੰਪ 21ਵੀਂ ਸਦੀ ਦੇ ਮਹਾਨ ਰਾਸ਼ਟਰਪਤੀ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਉਤਸ਼ਾਹ, ਅਮਰੀਕਾ 'ਚ ਲੱਗਾ 35 ਫੁੱਟ ਦਾ ਸਭ ਤੋਂ ਵੱਡਾ ਬਿਲਬੋਰਡ
NEXT STORY