ਇੰਟਰਨੈਸ਼ਨਲ ਡੈਸਕ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ ਵਿਚ ਹਨ ।ਰਾਸ਼ਟਰਪਤੀ ਟਰੰਪ ਨੇ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਈਰਾਨੀ ਤੇਲ ਦੀ ਖਰੀਦ ਕਰਨ ਵਾਲੀਆਂ ਚੀਨੀ ਤੇਲ ਕੰਪਨੀਆਂ 'ਤੇ ਲੱਗੀਆਂ ਪਾਬੰਦੀਆਂ ਨੂੰ ਹਟਾਉਣ ਬਾਰੇ ਜਲਦ ਹੀ ਕੋਈ ਫੈਸਲਾ ਲੈਣਗੇ।ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਸ਼ਟਰਪਤੀ ਟਰੰਪ ਨੇ ਦੱਸਿਆ ਕਿ ਉਹ ਅਗਲੇ ਕੁਝ ਦਿਨਾਂ ਦੇ ਅੰਦਰ ਚੀਨੀ ਤੇਲ ਕੰਪਨੀਆਂ 'ਤੇ ਲੱਗੀਆਂ ਇਨ੍ਹਾਂ ਪਾਬੰਦੀਆਂ ਨੂੰ ਚੁੱਕਣ ਬਾਰੇ ਆਪਣਾ ਅੰਤਿਮ ਫੈਸਲਾ ਸੁਣਾਉਣਗੇ।
ਪੜ੍ਹੋ ਇਹ ਅਹਿਮ ਖ਼ਬਰ- 162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!
ਚੀਨ ਦੇ ਦੌਰੇ ਤੋਂ ਬਾਅਦ ਵਾਪਸ ਪਰਤਦੇ ਸਮੇਂ 'ਏਅਰ ਫੋਰਸ ਵਨ' ਜਹਾਜ਼ 'ਤੇ ਸਵਾਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮੁੱਦੇ 'ਤੇ ਚਰਚਾ ਕੀਤੀ ਹੈ ਅਤੇ ਉਹ ਜਲਦ ਹੀ ਅੰਤਿਮ ਫੈਸਲਾ ਸੁਣਾਉਣਗੇ। ਜ਼ਿਕਰਯੋਗ ਹੈ ਕਿ ਇਸ ਸਾਲ ਦੇ ਸ਼ੁਰੂ ਵਿੱਚ, ਵਾਸ਼ਿੰਗਟਨ ਨੇ ਈਰਾਨ ਨਾਲ ਜੰਗ ਸ਼ੁਰੂ ਹੋਣ ਤੋਂ ਕੁਝ ਹਫ਼ਤੇ ਪਹਿਲਾਂ, ਉਸਦੇ ਮਾਲੀ ਸਰੋਤਾਂ ਨੂੰ ਰੋਕਣ ਲਈ ‘ਮੈਕਸੀਮਮ ਪ੍ਰੈਸ਼ਰ’ (ਵੱਧ ਤੋਂ ਵੱਧ ਦਬਾਅ) ਦੀ ਮੁਹਿੰਮ ਤਹਿਤ ਇਹ ਸਖ਼ਤ ਪਾਬੰਦੀਆਂ ਲਗਾਈਆਂ ਸਨ। ਸਰੋਤਾਂ ਅਨੁਸਾਰ ਅਪ੍ਰੈਲ ਮਹੀਨੇ ਵਿੱਚ ਅਮਰੀਕਾ ਨੇ ਕਈ ਸੁਤੰਤਰ ਰਿਫਾਇਨਰੀਆਂ 'ਤੇ ਪਾਬੰਦੀਆਂ ਲਗਾਈਆਂ ਸਨ, ਜਿਨ੍ਹਾਂ ਨੂੰ 'ਟੀਪੋਟਸ' ਵਜੋਂ ਜਾਣਿਆ ਜਾਂਦਾ ਹੈ। ਇਨ੍ਹਾਂ ਵਿੱਚ ਚੀਨ ਦੀਆਂ ਸਭ ਤੋਂ ਵੱਡੀਆਂ ਰਿਫਾਇਨਰੀਆਂ ਵਿੱਚੋਂ ਇੱਕ, 'ਹੇਂਗਲੀ ਪੈਟਰੋਕੈਮੀਕਲ (ਡਾਲੀਅਨ) ਰਿਫਾਇਨਰੀ' ਵੀ ਸ਼ਾਮਲ ਸੀ, ਜਿਸ ਨੂੰ ਇਰਾਨੀ ਤੇਲ ਦੀ ਦਰਾਮਦ ਕਰਦੇ ਹੋਏ ਪਾਇਆ ਗਿਆ ਸੀ।
ਪੜ੍ਹੋ ਇਹ ਅਹਿਮ ਖ਼ਬਰ- ਭਾਰਤ 'ਚ 5 ਬਿਲੀਅਨ ਡਾਲਰ ਦਾ ਨਿਵੇਸ਼ ਕਰੇਗਾ UAE; ਰੱਖਿਆ, ਊਰਜਾ ਅਤੇ ਗੈਸ ਸਪਲਾਈ 'ਤੇ ਵੀ ਹੋਏ ਸਮਝੌਤੇ
ਇਹ ਕੰਪਨੀਆਂ ਈਰਾਨ ਤੋਂ ਤੇਲ ਖਰੀਦਣ ਕਾਰਨ ਅਮਰੀਕੀ ਪ੍ਰਸ਼ਾਸਨ ਦੇ ਨਿਸ਼ਾਨੇ 'ਤੇ ਸਨ, ਕਿਉਂਕਿ ਅਮਰੀਕਾ ਨੇ ਈਰਾਨ 'ਤੇ ਸਖ਼ਤ ਆਰਥਿਕ ਪਾਬੰਦੀਆਂ ਲਗਾਈਆਂ ਹੋਈਆਂ ਹਨ। ਟਰੰਪ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਉਹ ਚੀਨ ਦੇ ਦੌਰੇ 'ਤੇ ਹਨ । ਮਾਹਿਰਾਂ ਅਨੁਸਾਰ ਜੇਕਰ ਅਮਰੀਕਾ ਇਨ੍ਹਾਂ ਪਾਬੰਦੀਆਂ ਨੂੰ ਹਟਾਉਣ ਦਾ ਫੈਸਲਾ ਲੈਂਦਾ ਹੈ, ਤਾਂ ਇਸ ਨਾਲ ਚੀਨ ਅਤੇ ਅਮਰੀਕਾ ਦੇ ਵਪਾਰਕ ਸਬੰਧਾਂ ਵਿੱਚ ਸੁਧਾਰ ਆ ਸਕਦਾ ਹੈ ਅਤੇ ਵਿਸ਼ਵ ਪੱਧਰ 'ਤੇ ਤੇਲ ਦੀ ਸਪਲਾਈ ਅਤੇ ਕੀਮਤਾਂ 'ਤੇ ਵੀ ਇਸ ਦਾ ਵੱਡਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਫਿਲਹਾਲ ਪੂਰੀ ਦੁਨੀਆ ਦੀਆਂ ਨਜ਼ਰਾਂ ਟਰੰਪ ਦੇ ਆਉਣ ਵਾਲੇ ਇਸ ਫੈਸਲੇ 'ਤੇ ਟਿਕੀਆਂ ਹੋਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਤਨੀ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ ਪਤੀ, 8 ਦਿਨਾਂ ਬਾਅਦ ਹੀ...
NEXT STORY