ਇੰਟਰਨੈਸ਼ਨਲ ਡੈਸਕ- ਅਮਰੀਕਾ ਦੀ ਮਸ਼ਹੂਰ ਹਾਰਵਰਡ ਯੂਨੀਵਰਸਿਟੀ ਨੇ ਵ੍ਹਾਈਟ ਹਾਊਸ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਨਾ ਮੰਨਣ ਕਾਰਨ ਵੱਡਾ ਝਟਕਾ ਲੱਗਾ ਹੈ। ਟਰੰਪ ਸਰਕਾਰ ਨੇ ਯੂਨੀਵਰਸਿਟੀ ਨੂੰ ਮਿਲਣ ਵਾਲੀ 2.3 ਬਿਲੀਅਨ ਡਾਲਰ ਦੀ ਗ੍ਰਾਂਟ ਰੋਕ ਦਿੱਤੀ ਹੈ। ਸਰਕਾਰ ਨੇ ਯੂਨੀਵਰਸਿਟੀ ਨੂੰ ਕੈਂਪਸ ਦੇ ਅੰਦਰ ਪ੍ਰਦਰਸ਼ਨਾਂ ਤੇ ਸਮਾਨਤਾ ਤੇ ਸਮਾਵੇਸ਼ ਪ੍ਰੋਗਰਾਮਾਂ ਨੂੰ ਰੋਕਣ ਲਈ ਕਿਹਾ ਸੀ, ਜੋ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।
ਟਰੰਪ ਸਰਕਾਰ ਨੇ ਸ਼ੁੱਕਰਵਾਰ ਨੂੰ ਹਾਰਵਰਡ ਨੂੰ ਇਕ ਪੱਤਰ ਭੇਜਿਆ ਸੀ, ਜਿਸ ਵਿੱਚ ਪ੍ਰਸ਼ਾਸਨ ਨੇ ਕੁਝ ਸੁਧਾਰਾਂ ਦੀ ਮੰਗ ਕੀਤੀ ਸੀ, ਜਿਸ ਵਿੱਚ ਇਸ ਦੇ ਸ਼ਾਸਨ, ਭਰਤੀ ਅਭਿਆਸਾਂ ਅਤੇ ਦਾਖਲਾ ਪ੍ਰਕਿਰਿਆਵਾਂ ਵਿੱਚ ਬਦਲਾਅ ਸ਼ਾਮਲ ਸਨ, ਪਰ ਯੂਨੀਵਰਸਿਟੀ ਨੇ ਆਪਣੀਆਂ ਨੀਤੀਆਂ 'ਚ ਬਦਲਾਅ ਕਰਨ ਦੀਆਂ ਮੰਗਾਂ ਨੂੰ ਰੱਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ- Gay ਮੇਲੇ ਵਰਗੇ ਪ੍ਰੋਗਰਾਮਾਂ ਬਾਰੇ ਆ ਗਿਆ ਵੱਡਾ ਫ਼ੈਸਲਾ ! ਸਰਕਾਰ ਦੇ ਫ਼ੈਸਲੇ ਨੂੰ ਮਿਲ ਗਈ ਹਰੀ ਝੰਡੀ
ਵ੍ਹਾਈਟ ਹਾਊਸ ਨੇ ਕਿਹਾ ਸੀ ਕਿ ਨੀਤੀਗਤ ਬਦਲਾਅ ਕੈਂਪਸ ਵਿੱਚ ਯਹੂਦੀ ਵਿਰੋਧੀ ਭਾਵਨਾ ਦਾ ਮੁਕਾਬਲਾ ਕਰਨ ਲਈ ਤਿਆਰ ਕੀਤੇ ਗਏ ਸਨ, ਪਰ ਹਾਰਵਰਡ ਯੂਨੀਵਰਸਿਟੀ ਦੇ ਪ੍ਰਧਾਨ ਐਲਨ ਗਾਰਬਰ ਨੇ ਸ਼ੁੱਕਰਵਾਰ ਨੂੰ ਹਾਰਵਰਡ ਭਾਈਚਾਰੇ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਸੀ ਕਿ ਵਿਆਪਕ ਮੰਗਾਂ ਯੂਨੀਵਰਸਿਟੀ ਦੇ ਪਹਿਲੇ ਸੋਧ ਅਧਿਕਾਰਾਂ ਦੀ ਉਲੰਘਣਾ ਕਰਦੀਆਂ ਹਨ ਅਤੇ ਟਾਈਟਲ VI ਦੇ ਅਧੀਨ ਸਰਕਾਰ ਦੇ ਅਧਿਕਾਰ ਦੀਆਂ ਕਾਨੂੰਨੀ ਸੀਮਾਵਾਂ ਨੂੰ ਪਾਰ ਕਰਦੀਆਂ ਹਨ।
ਇਸ ਮਾਮਲੇ 'ਤ ਪ੍ਰਤੀਕਿਰਿਆ ਦਿੰਦੇ ਹੋਏ ਹਾਰਵਰਡ ਯੂਨੀਵਰਸਿਟੀ ਨੇ 'ਐਕਸ' 'ਤੇ ਇਕ ਪੋਸਟ ਸਾਂਝੀ ਕਰ ਕੇ ਕਿਹਾ, ''ਯੂਨੀਵਰਸਿਟੀ ਆਪਣੇ ਸੰਵਿਧਾਨਿਕ ਹੱਕਾਂ ਤੇ ਆਜ਼ਾਦੀ ਲਈ ਕਿਸੇ ਕੀਮਤ 'ਤੇ ਵੀ ਨਹੀਂ ਝੁਕੇਗੀ। ਹਾਰਵਰਡ ਜਾਂ ਕੋਈ ਵੀ ਹੋਰ ਪ੍ਰਾਈਵੇਟ ਯੂਨੀਵਰਸਿਟੀ ਆਪਣੇ ਆਪ 'ਤੇ ਸਰਕਾਰਾਂ ਨੂੰ ਹਾਵੀ ਨਹੀਂ ਹੋਣ ਦੇ ਸਕਦੀਆਂ।''
ਇਹ ਵੀ ਪੜ੍ਹੋ- ਪ੍ਰਵਾਸੀ ਮਜ਼ਦੂਰਾਂ 'ਤੇ ਸਖ਼ਤ ਐਕਸ਼ਨ ਦੀ ਤਿਆਰੀ 'ਚ ਸਰਕਾਰ, ਮੰਤਰੀ ਨੇ ਕਿਹਾ- 'ਦੂਜੇ ਸੂਬਿਆਂ ਤੋਂ ਆਉਣ ਵਾਲੇ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Gay ਮੇਲੇ ਵਰਗੇ ਪ੍ਰੋਗਰਾਮਾਂ ਬਾਰੇ ਆ ਗਿਆ ਵੱਡਾ ਫ਼ੈਸਲਾ ! ਸਰਕਾਰ ਦੇ ਫ਼ੈਸਲੇ ਨੂੰ ਮਿਲ ਗਈ ਹਰੀ ਝੰਡੀ
NEXT STORY