ਇਸਲਾਮਾਬਾਦ/ਵਾਸ਼ਿੰਗਟਨ - ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਕਸ਼ਮੀਰ ਦੇ ਮੱੁਦੇ ’ਤੇ ਭਾਰਤ ਅਤੇ ਪਾਕਿਸਤਾਨ ਦੋਹਾਂ ਨੂੰ ਧੋਖਾ ਦੇ ਰਹੇ ਹਨ। ਰਾਵਲਪਿੰਡੀ ’ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਸ਼ਿਦ ਨੇ ਇਹ ਵੀ ਆਖਿਆ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਫੌਜ ਪ੍ਰਮੁੱਖ ਜਨਰਲ ਕਮਰ ਜਾਵੇਦ ਬਾਜਵਾ ਦੇ ਕਾਰਜਕਾਲਾਂ ਦੌਰਾਨ ਕਸ਼ਮੀਰ ਮੁੱਦਾ ਹੱਲ ਹੋ ਜਾਵੇਗਾ।
ਉਲਟ-ਪੁਲਟ ਟਿੱਪਣੀਆਂ ਕਰਨ ਲਈ ਪਛਾਣੇ ਜਾਣ ਵਾਲੇ ਮੰਤਰੀ ਨੇ ਆਖਿਆ ਕਿ ਇਕ ਸਮੂਹ ਪ੍ਰੋਪੈਗੈਂਡਾ ਚਲਾ ਰਿਹਾ ਹੈ ਕਿ ਕਸ਼ਮੀਰ ’ਚ ਜੋ ਵੀ ਹੋਇਆ ਉਹ ਮਾਸਟਰ ਪਲਾਨ ਦਾ ਹਿੱਸਾ ਹੈ। ਮੈਂ ਤੁਹਾਨੂੰ ਦੱਸ ਦਿਆਂ ਕਿ ਟਰੰਪ ਨੇ ਦੋਹਾਂ ਦੇਸ਼ਾਂ ਨਾਲ ਖੇਡ ਖੇਡਿਆ। ਉਹ ਭਾਰਤ ਅਤੇ ਪਾਕਿਸਤਾਨ ਦੋਹਾਂ ਨੂੰ ਧੋਖਾ ਦੇ ਰਹੇ ਹਨ। ਵ੍ਹਾਈਟ ਹਾੳੂਸ ’ਚ 22 ਜੁਲਾਈ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ ਦੌਰਾਨ ਟਰੰਪ ਨੇ ਕਸ਼ਮੀਰ ਮੁੱਦੇ ’ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਦਖਲਅੰਦਾਜ਼ੀ ਕਰਨ ਦੀ ਪੇਸ਼ਕਸ਼ ਕੀਤੀ ਸੀ।
ਜ਼ਿਕਰਯੋਗ ਹੈ ਕਿ ਫਰਾਂਸ ’ਚ ਜੀ-7 ਸ਼ਿਖਰ ਸੰਮੇਲਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲਣ ਤੋਂ ਬਾਅਦ ਆਪਣੀਆਂ ਟਿੱਪਣੀਆਂ ਤੋਂ ਪਲਟਦੇ ਹੋਏ ਟਰੰਪ ਨੇ ਸੋਮਵਾਰ ਨੂੰ ਆਖਿਆ ਸੀ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਭਾਰਤ ਅਤੇ ਪਾਕਿਸਤਾਨ ਖੁਦ ਕਸ਼ਮੀਰ ਸਮੱਸਿਆ ਨੂੰ ਹੱਲ ਕਰ ਸਕਦੇ ਹਨ। ਰਾਸ਼ਿਦ ਨੇ ਕਿਹਾ ਕਿ ਕਸ਼ਮੀਰੀ ਲੋਕਾਂ ਦੇ ਨਾਲ ਇਕਜੁੱਟਤਾ ਦਿਖਾਉਣ ਲਈ ਸਮਝੌਤਾ ਐਕਸਪ੍ਰੈਸ ਅਤੇ ਥਾਰ ਐਕਸਪ੍ਰੈਸ ਦੋਹਾਂ ਟਰੇਨਾਂ ਨੂੰ ਬੰਦ ਕਰ ਦਿੱਤਾ ਗਿਆ।
ਪਾਕਿ ’ਚ ਮਹਿੰਗਾਈ ਨੇ ਕੱਢੇ ਵੱਟ, 90 ਹਜ਼ਾਰ ਰੁਪਏ ਦਾ ਮਿਲ ਰਿਹਾ ਹੈ 10 ਗ੍ਰਾਮ ਸੋਨਾ
NEXT STORY