ਵੈੱਬ ਡੈਸਕ : ਡੋਨਾਲਡ ਟਰੰਪ ਦੇ ਤਾਜਪੋਸ਼ੀ ਲਈ ਸਿਰਫ਼ ਕੁਝ ਘੰਟੇ ਬਾਕੀ ਹਨ। ਟਰੰਪ ਭਾਰਤੀ ਸਮੇਂ ਅਨੁਸਾਰ ਰਾਤ 10.30 ਵਜੇ ਦੇ ਕਰੀਬ ਅਮਰੀਕੀ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਇਹ ਕਈ ਦਹਾਕਿਆਂ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਕਿ ਰਾਸ਼ਟਰਪਤੀ ਦਾ ਸਹੁੰ ਚੁੱਕ ਸਮਾਗਮ ਖੁੱਲ੍ਹੇ ਵਿੱਚ ਨਹੀਂ ਸਗੋਂ ਅਮਰੀਕੀ ਸੰਸਦ ਦੇ ਅੰਦਰ ਹੋਵੇਗਾ। ਅਮਰੀਕਾ ਵਿੱਚ ਕੜਾਕੇ ਦੀ ਠੰਢ ਕਾਰਨ, ਸਹੁੰ ਚੁੱਕ ਸਮਾਗਮ ਸੰਸਦ ਦੇ ਅੰਦਰ ਆਯੋਜਿਤ ਕੀਤਾ ਜਾ ਰਿਹਾ ਹੈ।
ਸਹੁੰ ਚੁੱਕਣ ਤੋਂ ਪਹਿਲਾਂ ਉਹ ਆਪਣੇ ਕੱਟੜ ਵਿਰੋਧੀ ਜੋਅ ਬਿਡੇਨ ਤੇ ਉਨ੍ਹਾਂ ਦੀ ਪਤਨੀ ਨੂੰ ਮਿਲੇ। ਅਹੁਦਾ ਛੱਡ ਰਹੇ ਰਾਸ਼ਟਰਪਤੀ ਜੋਅ ਬਿਡੇਨ ਅਤੇ ਜਿਲ ਬਿਡੇਨ ਨੇ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਦਾ ਸਵਾਗਤ ਕੀਤਾ।
ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਸਮੇਂ ਸਿਰ ਵ੍ਹਾਈਟ ਹਾਊਸ ਪਹੁੰਚੇ। ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਕਾਲੇ ਸੂਟ ਅਤੇ ਕਾਲੀ ਟੋਪੀ ਵਿੱਚ ਦਿਖਾਈ ਦਿੱਤੀ।
ਡੋਨਾਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣਨ ਜਾ ਰਹੇ ਹਨ। ਉਸਨੂੰ ਕੁਝ ਸਮੇਂ ਬਾਅਦ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ। ਸਹੁੰ ਚੁੱਕਣ ਤੋਂ ਲਗਭਗ ਦੋ ਘੰਟੇ ਪਹਿਲਾਂ, ਟਰੰਪ ਆਪਣੀ ਪਤਨੀ ਮੇਲਾਨੀਆ ਨਾਲ ਨਿਰਧਾਰਤ ਸਮੇਂ 'ਤੇ ਵ੍ਹਾਈਟ ਹਾਊਸ ਪਹੁੰਚੇ।
ਕੌਣ ਚੁਕਾਉਂਦੈ ਅਮਰੀਕੀ ਰਾਸ਼ਟਰਪਤੀ ਨੂੰ ਸਹੁੰ? ਅਹੁਦੇ 'ਤੇ ਬੈਠਣ ਤੋਂ ਪਹਿਲਾਂ ਬੋਲੇ ਜਾਂਦੇ ਹਨ ਇਹ 35 ਸ਼ਬਦ
NEXT STORY