ਵਾਸ਼ਿੰਗਟਨ (ਯੂ.ਐਨ.ਆਈ.)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਕਾਰੋਬਾਰੀ ਅਤੇ ਵਕੀਲ ਐਂਡਰਿਊ ਐਫ. ਪੁਜ਼ਡਰ ਨੂੰ ਯੂਰਪੀਅਨ ਯੂਨੀਅਨ ਵਿੱਚ ਨਵਾਂ ਅਮਰੀਕੀ ਰਾਜਦੂਤ ਨਿਯੁਕਤ ਕੀਤਾ ਹੈ। ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' 'ਤੇ ਕਿਹਾ, 'ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਐਂਡਰਿਊ ਐੱਫ. ਪੁਜ਼ਡਰ ਯੂਰਪੀਅਨ ਯੂਨੀਅਨ ਵਿੱਚ ਅਗਲੇ ਅਮਰੀਕੀ ਰਾਜਦੂਤ ਵਜੋਂ ਸੇਵਾ ਨਿਭਾਉਣਗੇ। ਐਂਡੀ ਇੱਕ ਸਫਲ ਵਕੀਲ, ਕਾਰੋਬਾਰੀ, ਆਰਥਿਕ ਟਿੱਪਣੀਕਾਰ ਅਤੇ ਲੇਖਕ ਹੈ। ਐਂਡੀ ਇਸ ਮਹੱਤਵਪੂਰਨ ਖੇਤਰ ਵਿੱਚ ਸਾਡੇ ਰਾਸ਼ਟਰ ਦੇ ਹਿੱਤਾਂ ਦੀ ਨੁਮਾਇੰਦਗੀ ਕਰਨ ਲਈ ਇੱਕ ਸ਼ਾਨਦਾਰ ਕੰਮ ਕਰੇਗਾ।"
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ-ਮੈਕਸੀਕੋ ਸਰਹੱਦ 'ਤੇ ਭੇਜੇ ਜਾਣਗੇ 1500 ਫੌਜੀ, ਹਵਾਈ ਜਹਾਜ਼ ਤੇ ਹੈਲੀਕਾਪਟਰ
ਐਂਡੀ ਇੱਕ ਪ੍ਰਮੁੱਖ ਕਾਰੋਬਾਰੀ ਅਤੇ ਇੱਕ ਪ੍ਰਮੁੱਖ ਫਾਸਟ-ਫੂਡ ਚੇਨ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.), ਹੁਣ ਯੂਰਪੀਅਨ ਯੂਨੀਅਨ ਨਾਲ ਅਮਰੀਕਾ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਵਪਾਰ, ਸੁਰੱਖਿਆ ਅਤੇ ਹੋਰ ਵਿਸ਼ਵਵਿਆਪੀ ਮੁੱਦਿਆਂ 'ਤੇ ਸਹਿਯੋਗ ਵਧਾਉਣ ਲਈ ਕੰਮ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕਾ-ਮੈਕਸੀਕੋ ਸਰਹੱਦ 'ਤੇ ਭੇਜੇ ਜਾਣਗੇ 1500 ਫੌਜੀ, ਹਵਾਈ ਜਹਾਜ਼ ਤੇ ਹੈਲੀਕਾਪਟਰ
NEXT STORY