ਨਿਊਯਾਰਕ (ਵਾਰਤਾ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਆਪਣੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਾਈਕ ਵਾਲਟਜ਼ ਨੂੰ ਸੰਯੁਕਤ ਰਾਸ਼ਟਰ 'ਚ ਅਗਲੇ ਅਮਰੀਕੀ ਰਾਜਦੂਤ ਵਜੋਂ ਨਾਮਜ਼ਦ ਕੀਤਾ। ਟਰੰਪ ਨੇ ਕੱਲ੍ਹ ਇੱਕ ਸੋਸ਼ਲ ਮੀਡੀਆ ਪੋਸਟ 'ਚ ਕਿਹਾ ਕਿ ਅੰਤਰਿਮ 'ਚ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਾਸ਼ਟਰੀ ਸੁਰੱਖਿਆ ਸਲਾਹਕਾਰ ਵਜੋਂ ਸੇਵਾ ਨਿਭਾਉਂਦੇ ਹੋਏ ਵਿਦੇਸ਼ ਵਿਭਾਗ ਵਿੱਚ ਆਪਣੀ ਮਜ਼ਬੂਤ ਅਗਵਾਈ ਜਾਰੀ ਰੱਖਣਗੇ।
ਰਿਐਲਟੀ ਸ਼ੋਅ 'ਚ ਅਸ਼ਲੀਲਤਾ ਦੀਆਂ ਸਾਰੀਆਂ ਹੱਦਾਂ ਪਾਰ! ਕਿਸੇ ਨੇ ਲਾਹ ਲਈ ਪੈਂਟ ਤੇ ਕਿਸੇ ਨੇ...
ਪਹਿਲਾਂ ਆਈਆਂ ਮੀਡੀਆ ਰਿਪੋਰਟਾਂ ਦੇ ਅਨੁਸਾਰ ਵਾਲਟਜ਼ ਅਤੇ ਉਨ੍ਹਾਂ ਦੇ ਡਿਪਟੀ ਐਲੇਕਸ ਵੋਂਗ ਦੋਵਾਂ ਦੇ ਵੀਰਵਾਰ ਨੂੰ ਵ੍ਹਾਈਟ ਹਾਊਸ ਵਿੱਚ ਆਪਣੇ ਮੌਜੂਦਾ ਅਹੁਦਿਆਂ ਤੋਂ ਅਸਤੀਫਾ ਦੇਣ ਦੀ ਉਮੀਦ ਹੈ। ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਵਜੋਂ ਸ਼੍ਰੀ ਵਾਲਟਜ਼ ਦੀ ਨਾਮਜ਼ਦਗੀ ਲਈ ਸੈਨੇਟ ਦੀ ਪੁਸ਼ਟੀ ਦੀ ਲੋੜ ਹੈ। ਸ਼੍ਰੀ ਟਰੰਪ ਨੇ 27 ਮਾਰਚ ਨੂੰ ਸੰਯੁਕਤ ਰਾਸ਼ਟਰ 'ਚ ਅਮਰੀਕੀ ਰਾਜਦੂਤ ਵਜੋਂ ਰਿਪਬਲਿਕਨ ਐਲਿਸ ਸਟੇਫਨਿਕ ਦੀ ਨਾਮਜ਼ਦਗੀ ਵਾਪਸ ਲੈ ਲਈ। ਸੰਯੁਕਤ ਰਾਸ਼ਟਰ ਵਿੱਚ ਸਾਬਕਾ ਅਮਰੀਕੀ ਰਾਜਦੂਤ ਲਿੰਡਾ ਥਾਮਸ-ਗ੍ਰੀਨਫੀਲਡ ਨੇ 20 ਜਨਵਰੀ ਨੂੰ ਆਪਣਾ ਅਹੁਦਾ ਛੱਡ ਦਿੱਤਾ, ਜਦੋਂ ਸ਼੍ਰੀ ਟਰੰਪ ਨੇ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੱਡ 'ਚ ਡਿੱਗੀ ਕਾਰ, ਇਕੋ ਪਰਿਵਾਰ ਦੇ 8 ਮੈਂਬਰਾਂ ਦੀ ਮੌਤ
NEXT STORY