ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' 'ਤੇ ਆਪਣੀ ਵਿਦੇਸ਼ ਨੀਤੀ ਅਤੇ ਵਿਸ਼ਵ ਸ਼ਾਂਤੀ ਬਾਰੇ ਕਈ ਵੱਡੇ ਦਾਅਵੇ ਕੀਤੇ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਨੋਬਲ ਸ਼ਾਂਤੀ ਪੁਰਸਕਾਰ ਦਾ ਅਸਲ ਹੱਕਦਾਰ ਦੱਸਦਿਆਂ ਨਾਰਵੇ ਅਤੇ ਨਾਟੋ ਸਹਿਯੋਗੀਆਂ ਦੀ ਵੀ ਸਖ਼ਤ ਆਲੋਚਨਾ ਕੀਤੀ ਹੈ।
ਟਰੰਪ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਇਕੱਲੇ ਹੀ 8 ਜੰਗਾਂ ਨੂੰ ਖਤਮ ਕੀਤਾ ਹੈ ਅਤੇ ਇਸ ਤਰ੍ਹਾਂ ਲੱਖਾਂ ਲੋਕਾਂ ਦੀਆਂ ਜਾਨਾਂ ਬਚਾਈਆਂ ਹਨ। ਉਨ੍ਹਾਂ ਅਨੁਸਾਰ, ਉਨ੍ਹਾਂ ਦੀ ਅਗਵਾਈ ਹੇਠ ਅਮਰੀਕੀ ਫੌਜੀ ਤਾਕਤ ਨੇ ਦੁਨੀਆ ਵਿੱਚ ਦਬਦਬਾ ਕਾਇਮ ਕੀਤਾ ਸੀ। ਟਰੰਪ ਨੇ ਕਿਹਾ ਕਿ ਭਾਵੇਂ ਨੋਬਲ ਸ਼ਾਂਤੀ ਪੁਰਸਕਾਰ ਉਨ੍ਹਾਂ ਲਈ ਮਾਇਨੇ ਨਹੀਂ ਰੱਖਦਾ, ਪਰ ਉਨ੍ਹਾਂ ਨੂੰ ਲੱਗਦਾ ਹੈ ਕਿ ਨਾਰਵੇ ਨੇ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਇਸ ਸਨਮਾਨ ਤੋਂ ਵਾਂਝਾ ਰੱਖਿਆ ਹੈ ਤੇ ਉਨ੍ਹਾਂ ਨੇ ਨਾਰਵੇ ਦੇ ਉਨ੍ਹਾਂ ਨੂੰ ਨੋਬਲ ਨਾ ਦੇਣ ਦੇ ਫੈਸਲੇ ਨੂੰ ਮੂਰਖਤਾ ਭਰਿਆ ਦੱਸਿਆ ਹੈ। ਉਨ੍ਹਾਂ ਅਨੁਸਾਰ, ਆਪਣੇ ਪਹਿਲੇ ਕਾਰਜਕਾਲ ਦੌਰਾਨ ਮੱਧ ਪੂਰਬ ਵਿੱਚ ਕੀਤੇ ਗਏ ਡਿਪਲੋਮੈਟਿਕ ਯਤਨਾਂ ਲਈ ਉਹ ਇਸ ਪੁਰਸਕਾਰ ਦੇ ਹੱਕਦਾਰ ਸਨ।

ਇਹ ਵੀ ਪੜ੍ਹੋ- 'ਮਜ਼ਾ ਨਾ ਚਖਾਇਆ ਤਾਂ ਪੈਸੇ ਵਾਪਸ..!', ਪਾਕਿ ਫੌਜ ਬੁਲਾਰੇ ਦਾ ਭਾਰਤ ਤੇ ਅਫ਼ਗਾਨਿਸਤਾਨ ਨੂੰ Open Challenge
ਟਰੰਪ ਨੇ ਕਿਹਾ ਕਿ ਅਮਰੀਕਾ ਦੀ ਮਦਦ ਤੋਂ ਬਿਨਾਂ ਰੂਸ ਅਤੇ ਚੀਨ ਦੇ ਮਨ ਵਿੱਚ ਨਾਟੋ ਦਾ ਕੋਈ ਡਰ ਨਹੀਂ ਹੈ। ਉਨ੍ਹਾਂ ਨੇ ਨਾਟੋ ਦੇ ਮੈਂਬਰ ਦੇਸ਼ਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਆਪਣੇ ਰੱਖਿਆ ਖਰਚਿਆਂ ਦੀ ਜ਼ਿੰਮੇਵਾਰੀ ਨਹੀਂ ਨਿਭਾ ਰਹੇ ਸਨ ਅਤੇ ਅਮਰੀਕਾ ਸਾਲਾਂ ਤੋਂ ਉਨ੍ਹਾਂ ਦਾ ਖਰਚਾ ਚੁੱਕ ਰਿਹਾ ਸੀ। ਉਨ੍ਹਾਂ ਨੇ ਇਹ ਵੀ ਸਵਾਲ ਉਠਾਇਆ ਕਿ ਕੀ ਲੋੜ ਪੈਣ 'ਤੇ ਨਾਟੋ ਅਮਰੀਕਾ ਦੀ ਮਦਦ ਕਰੇਗਾ?
ਰੂਸ-ਯੂਕ੍ਰੇਨ ਦੀ ਜੰਗ ਬਾਰੇ ਟਰੰਪ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਹ ਦੋਵਾਂ ਦੇਸ਼ਾਂ ਵਿਚਾਲੇ ਵਿਚੋਲਗੀ ਨਾ ਕਰਦੇ ਤਾਂ ਰੂਸ ਨੇ ਹੁਣ ਤੱਕ ਪੂਰੇ ਯੂਕ੍ਰੇਨ 'ਤੇ ਕਬਜ਼ਾ ਕਰ ਲੈਣਾ ਸੀ। ਉਨ੍ਹਾਂ ਮੁਤਾਬਕ ਰੂਸ ਅਤੇ ਚੀਨ ਸਿਰਫ਼ ਉਸ ਅਮਰੀਕਾ ਦਾ ਸਨਮਾਨ ਕਰਦੇ ਹਨ ਜਿਸ ਨੂੰ ਉਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਮਜ਼ਬੂਤ ਕੀਤਾ ਸੀ। ਟਰੰਪ ਨੇ ਨਾਰਵੇ ਵਰਗੇ ਦੇਸ਼ਾਂ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਉਹ ਇੱਕ ਪਾਸੇ ਅਮਰੀਕੀ ਸੁਰੱਖਿਆ ਗਾਰੰਟੀ ਦਾ ਲਾਭ ਲੈਂਦੇ ਹਨ ਅਤੇ ਦੂਜੇ ਪਾਸੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਤੋਂ ਇਨਕਾਰ ਕਰਦੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਆਖ਼ਿਰਕਾਰ ਖ਼ਤਮ ਹੋਵੇਗੀ ਰੂਸ-ਯੂਕ੍ਰੇਨ ਦੀ ਜੰਗ ! ਫਰਾਂਸ-ਬ੍ਰਿਟੇਨ ਮਗਰੋਂ ਅਮਰੀਕਾ ਨੇ ਵੀ ਕਰ'ਤਾ ਵੱਡਾ ਐਲਾਨ
NEXT STORY