ਇੰਟਰਨੈਸ਼ਨਲ ਡੈਸਕ- ਕਈ ਦਿਨਾਂ ਦੀ ਸ਼ਾਂਤੀ ਤੋਂ ਬਾਅਦ ਹੁਣ ਜਦੋਂ ਅਮਰੀਕਾ ਤੇ ਇਰਾਨ ਵਿਚਾਲੇ ਮੁੜ ਜੰਗ ਵਾਲੇ ਹਾਲਾਤ ਬਣ ਗਏ ਹਨ ਤਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਨੂੰ ਲੈ ਕੇ ਕਈ ਸਨਸਨੀਖੇਜ਼ ਤੇ ਵੱਡੇ ਦਾਅਵੇ ਕੀਤੇ ਹਨ। ਇੱਕ ਇੰਟਰਵਿਊ ਦੌਰਾਨ ਟਰੰਪ ਨੇ ਕਿਹਾ ਹੈ ਕਿ ਇਰਾਨ ਦੀ ਫੌਜੀ ਲੀਡਰਸ਼ਿਪ ਲਗਭਗ ਖ਼ਤਮ ਹੋ ਚੁੱਕੀ ਹੈ ਅਤੇ ਇਰਾਨ ਦੇ ਨਵੇਂ ਸੁਪਰੀਮ ਲੀਡਰ ਮੋਜਤਬਾ ਖਾਮੇਨੇਈ ਵੀ 90 ਫੀਸਦੀ ਖ਼ਤਮ ਹੋ ਚੁੱਕੇ ਹਨ। ਹਾਲਾਂਕਿ, ਟਰੰਪ ਨੇ ਆਪਣੇ ਇਨ੍ਹਾਂ ਦਾਅਵਿਆਂ ਦੇ ਸਮਰਥਨ ਵਿੱਚ ਕੋਈ ਜਨਤਕ ਸਬੂਤ ਪੇਸ਼ ਨਹੀਂ ਕੀਤਾ ਹੈ ਅਤੇ ਨਾ ਹੀ ਕਿਸੇ ਹੋਰ ਤਰੀਕੇ ਨਾਲ ਇਨ੍ਹਾਂ ਦਾਅਵਿਆਂ ਦੀ ਪੁਸ਼ਟੀ ਹੋ ਸਕੀ ਹੈ।
ਟਰੰਪ ਨੇ ਕਿਹਾ ਕਿ ਹਾਲ ਹੀ 'ਚ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਕੀਤੇ ਗਏ ਹਮਲਿਆਂ ਕਾਰਨ ਇਰਾਨ ਦੀ ਫੌਜੀ ਸਮਰੱਥਾ ਨੂੰ ਬਹੁਤ ਵੱਡਾ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਮੁਤਾਬਕ ਇਰਾਨ ਦੀ ਸਮੁੰਦਰੀ ਫ਼ੌਜ, ਹਵਾਈ ਫੌਜ ਅਤੇ ਏਅਰ ਡਿਫੈਂਸ ਸਿਸਟਮ ਲਗਭਗ ਖ਼ਤਮ ਹੋ ਚੁੱਕੀ ਹੈ ਅਤੇ ਉਨ੍ਹਾਂ ਦੇ ਕਈ ਚੋਟੀ ਦੇ ਫੌਜੀ ਕਮਾਂਡਰ ਵੀ ਮਾਰੇ ਗਏ ਹਨ।
ਇਹ ਵੀ ਪੜ੍ਹੋ- ਦੋ-ਫਾੜ ਹੋ ਗਿਆ ਪਾਕਿਸਤਾਨ ! ਬਣ ਗਿਆ ਨਵਾਂ ਦੇਸ਼, ਫ਼ੌਜ ਨੇ 85 ਫ਼ੀਸਦੀ ਹਿੱਸੇ 'ਤੇ ਕੀਤਾ ਕਬਜ਼ਾ
ਇਰਾਨ ਦੇ ਮੌਜੂਦਾ ਸੁਪਰੀਮ ਲੀਡਰ ਮੋਜਤਬਾ ਖਾਮੇਨੇਈ ਬਾਰੇ ਬੋਲਦਿਆਂ ਟਰੰਪ ਨੇ ਦਾਅਵਾ ਕੀਤਾ ਕਿ ਇਰਾਨ ਦਾ ਨਵਾਂ ਸੁਪਰੀਮ ਲੀਡਰ ਵੀ 90 ਖ਼ਤਮ ਹੋ ਚੁੱਕਾ ਹੈ। ਉਨ੍ਹਾਂ ਸੰਕੇਤ ਦਿੱਤਾ ਕਿ ਮੋਜਤਬਾ ਇੱਕ ਹਵਾਈ ਹਮਲੇ 'ਚ ਗੰਭੀਰ ਜ਼ਖਮੀ ਹੋਏ ਸਨ, ਹਾਲਾਂਕਿ ਉਨ੍ਹਾਂ ਦੀ ਸਿਹਤ ਸਬੰਧੀ ਕਿਸੇ ਵੀ ਅਧਿਕਾਰਤ ਸਰੋਤ ਤੋਂ ਪੁਸ਼ਟੀ ਨਹੀਂ ਹੋਈ ਹੈ।
ਇਸ ਮਗਰੋਂ ਟਰੰਪ ਨੇ ਐਲਾਨ ਕੀਤਾ ਕਿ ਅਮਰੀਕਾ ਇਰਾਨ 'ਤੇ ਦੁਬਾਰਾ ਸਖ਼ਤ ਆਰਥਿਕ ਨਾਕਾਬੰਦੀ ਲਾਗੂ ਕਰੇਗਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਹੋਰਮੁਜ਼ ਤੋਂ ਲੰਘਣ ਵਾਲੇ ਵਪਾਰਕ ਜਹਾਜ਼ਾਂ ਦੀ ਸੁਰੱਖਿਆ ਦੇ ਬਦਲੇ ਅਮਰੀਕਾ ਦੂਜੇ ਦੇਸ਼ਾਂ ਤੋਂ 20 ਫੀਸਦੀ ਫੀਸ ਲਵੇਗਾ। ਟਰੰਪ ਨੇ ਅਮਰੀਕਾ ਨੂੰ ਇਸ ਸਮੁੰਦਰੀ ਰਸਤੇ ਦਾ ਰੱਖਿਅਕ ਦੱਸਦਿਆਂ ਕਿਹਾ ਕਿ ਇਹ ਲਾਂਘਾ ਖੁੱਲ੍ਹਾ ਰਹੇਗਾ, ਪਰ ਇਸ ਦੌਰਾਨ ਇਰਾਨੀ ਜਹਾਜ਼ਾਂ 'ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ।\
ਇਹ ਵੀ ਪੜ੍ਹੋ- ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ ਸਰਕਾਰ ਨੇ ਦਿੱਤਾ ਵੱਡਾ ਝਟਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਹੁਣ ਕਿਸੇ ਨੂੰ ਵੀ ਨਹੀਂ ਮਿਲੇਗਾ ਤੇਲ-ਗੈਸ', ਅਮਰੀਕੀ ਹਮਲਿਆਂ ਤੋਂ ਭੜਕੇ ਈਰਾਨ ਨੇ ਦੇ 'ਤੀ ਵੱਡੀ ਚਿਤਾਵਨੀ
NEXT STORY