ਸੈਨ ਫਰਾਂਸਿਸਕੋ (ਏਜੰਸੀ)- ਅਮਰੀਕਾ ਵਿੱਚ ਰਹਿ ਰਹੇ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸ਼ਿਕੰਜਾ ਕੱਸੇ ਜਾਣ ਦਰਮਿਆਨ ਕੁਝ ਪਰਿਵਾਰ ਇਸ ਗੱਲ ਨੂੰ ਲੈ ਕੇ ਉਲਝਣ ਵਿੱਚ ਹਨ ਕਿ ਕੀ ਬੱਚਿਆਂ ਨੂੰ ਸਕੂਲ ਭੇਜਣਾ ਸੁਰੱਖਿਅਤ ਹੈ। ਕਈ ਜ਼ਿਲ੍ਹਿਆਂ ਵਿੱਚ, ਸਿੱਖਿਅਕਾਂ ਨੇ ਮਾਪਿਆਂ ਨੂੰ ਭਰੋਸਾ ਦਿਵਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਸਕੂਲ ਉਨ੍ਹਾਂ ਦੇ ਬੱਚਿਆਂ ਲਈ ਸੁਰੱਖਿਅਤ ਸਥਾਨ ਹਨ। ਦਰਅਸਲ ਟਰੰਪ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਦਹਾਕਿਆਂ ਪੁਰਾਣੀ ਨੀਤੀ ਖਤਮ ਕਰਦੇ ਹੋਏ ਸੰਘੀ ਇਮੀਗ੍ਰੇਸ਼ਨ ਏਜੰਸੀਆਂ ਨੂੰ ਸਕੂਲਾਂ, ਚਰਚਾਂ ਅਤੇ ਹਸਪਤਾਲਾਂ ਵਿੱਚ ਗ੍ਰਿਫ਼ਤਾਰੀਆਂ ਕਰਨ ਦੀ ਇਜਾਜ਼ਤ ਦੇਵੇਗਾ। ਇਸ ਤੋਂ ਬਾਅਦ ਮਾਪਿਆਂ ਵਿੱਚ ਚਿੰਤਾ ਪੈਦਾ ਹੋ ਗਈ ਹੈ।
ਇਹ ਵੀ ਪੜ੍ਹੋ: PM ਮੋਦੀ ਦੁਨੀਆ ਦੇ ਅਸਲੀ 'BOSS', ਜਾਣੋ ਕਿਹੜੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਆਖੀ ਇਹ ਗੱਲ?
ਮੈਕਸੀਕੋ ਤੋਂ ਆਈ ਕਾਰਮੇਨ ਨੇ ਇਹ ਸੁਣਨ ਦੇ ਬਾਅਦ ਕਿ ਟਰੰਪ ਪ੍ਰਸ਼ਾਸਨ ਨੇ "ਸੰਵੇਦਨਸ਼ੀਲ ਥਾਵਾਂ" 'ਤੇ ਗ੍ਰਿਫਤਾਰੀਆਂ ਵਿਰੁੱਧ ਨੀਤੀ ਨੂੰ ਰੱਦ ਕਰ ਦਿੱਤਾ ਹੈ, ਕਿਹਾ- "ਹੇ ਪ੍ਰਮਾਤਮਾ! ਉਹ ਅਜਿਹਾ ਕਿਉਂ ਕਰਨਗੇ, ਮੈਂ ਕਲਪਨਾ ਵੀ ਨਹੀਂ ਕਰ ਸਕਦੀ।" ਉਹ ਸਕੂਲ ਵਿਚ ਬੱਚਿਆਂ ਦੀ ਸੁਰੱਖਿਆ ਬਾਰੇ ਭਰੋਸਾ ਦਿੱਤੇ ਜਾਣ ਤੋਂ ਬਾਅਦ ਹੀ 6 ਅਤੇ 4 ਸਾਲਾ 2 ਪੋਤੇ-ਪੋਤੀਆਂ ਨੂੰ ਬੁੱਧਵਾਰ ਨੂੰ ਸਾਨ ਫਰਾਂਸਿਸਕੋ ਸਥਿਤ ਉਨ੍ਹਾਂ ਦੇ ਸਕੂਲ ਲਿਜਾਣ ਦੀ ਯੋਜਨਾ ਬਣਾ ਰਹੀ ਹੈ। ਦੇਸ਼ ਭਰ ਵਿਚ ਮੌਜੂਦ ਪ੍ਰਵਾਸੀ ਟਰੰਪ ਦੇ ਲੱਖਾਂ ਲੋਕਾਂ ਨੂੰ ਦੇਸ਼ ਨਿਕਾਲਾ ਦੇਣ ਦੇ ਵਾਅਦੇ ਤੋਂ ਚਿੰਤਤ ਹਨ। ਇਮੀਗ੍ਰੇਸ਼ਨ ਨੀਤੀ ਵਿੱਚ ਤੇਜ਼ੀ ਨਾਲ ਬਦਲਾਅ ਨੇ ਬਹੁਤ ਸਾਰੇ ਲੋਕਾਂ ਨੂੰ ਭਵਿੱਖ ਬਾਰੇ ਅਨਿਸ਼ਚਿਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਅਮਰੀਕਾ 'ਚ ਇਮੀਗ੍ਰੇਸ਼ਨ ’ਤੇ ਸਖਤੀ ਸ਼ੁਰੂ, ਮੈਕਸੀਕੋ ਦਾ ਬਾਰਡਰ ਸੀਲ ਹੋਵੇਗਾ
ਮੰਗਲਵਾਰ ਨੂੰ ਇੱਕ ਬਿਆਨ ਵਿੱਚ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਨੇ ਕਿਹਾ, 'ਇਹ ਕਦਮ ਸਾਡੇ ਸੀਬੀਪੀ ਅਤੇ ਆਈਸੀਈ ਕਰਮਚਾਰੀਆਂ ਨੂੰ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਅਤੇ ਕਾਤਲਾਂ ਅਤੇ ਬਲਾਤਕਾਰੀਆਂ ਸਮੇਤ ਅਪਰਾਧੀ ਵਿਦੇਸ਼ੀਆਂ ਨੂੰ ਫੜਨ ਦਾ ਅਧਿਕਾਰ ਦਿੰਦਾ ਹੈ ਜੋ ਸਾਡੇ ਦੇਸ਼ ਵਿੱਚ ਗੈਰ-ਕਾਨੂੰਨੀ ਤੌਰ 'ਤੇ ਦਾਖਲ ਹੋਏ ਹਨ।' ਅਪਰਾਧੀ ਹੁਣ ਗ੍ਰਿਫ਼ਤਾਰੀ ਤੋਂ ਬਚਣ ਲਈ ਅਮਰੀਕਾ ਦੇ ਸਕੂਲਾਂ ਅਤੇ ਚਰਚਾਂ ਵਿੱਚ ਲੁਕ ਨਹੀਂ ਸਕਣਗੇ।
ਇਹ ਵੀ ਪੜ੍ਹੋ: ਪ੍ਰਵਾਸੀਆਂ ਖਿਲਾਫ ਸਖਤ ਹੋਇਆ ਅਮਰੀਕਾ, ਸੈਨੇਟ 'ਚ ਇਹ ਬਿੱਲ ਹੋਇਆ ਪਾਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
22 ਅਮਰੀਕੀ ਸੂਬਿਆਂ ਨੇ ਜਨਮ ਅਧਿਕਾਰ ਨਾਗਰਿਕਤਾ 'ਤੇ ਟਰੰਪ ਦੇ ਫ਼ੈਸਲੇ ਵਿਰੁੱਧ ਕੀਤਾ ਮੁਕੱਦਮਾ
NEXT STORY