ਵਾਸ਼ਿੰਗਟਨ (ਏਜੰਸੀ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਅਮਰੀਕਾ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਣ ਲਈ ਕੈਨੇਡਾ ਅਤੇ ਮੈਕਸੀਕੋ ਤੋਂ ਆਉਣ ਵਾਲੇ ਸਾਰੇ ਉਤਪਾਦਾਂ 'ਤੇ 25 ਫੀਸਦੀ ਅਤੇ ਚੀਨ ਤੋਂ ਆਉਣ ਵਾਲੇ ਉਤਪਾਦਾਂ 'ਤੇ 10 ਫੀਸਦੀ ਟੈਰਿਫ ਲਗਾਉਣਗੇ। ਟਰੰਪ ਨੇ ਸੋਮਵਾਰ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ' 'ਤੇ ਜਾਣਕਾਰੀ ਦਿੱਤੀ ਕਿ 20 ਜਨਵਰੀ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਉਹ ਸਭ ਤੋਂ ਪਹਿਲਾਂ ਇਨ੍ਹਾਂ ਤਿੰਨਾਂ ਦੇਸ਼ਾਂ 'ਤੇ ਟੈਰਿਫ ਲਗਾਉਣ ਵਾਲੇ ਕਾਰਜਕਾਰੀ ਆਦੇਸ਼ਾਂ 'ਤੇ ਦਸਤਖਤ ਕਰਨਗੇ।
ਇਹ ਵੀ ਪੜ੍ਹੋ: ਲਾਲ ਸਾਗਰ 'ਚ ਡੁੱਬੀ ਸੈਲਾਨੀਆਂ ਨਾਲ ਭਰੀ ਕਿਸ਼ਤੀ
ਉਨ੍ਹਾਂ ਕਿਹਾ, 'ਜਿਵੇਂ ਕਿ ਹਰ ਕੋਈ ਜਾਣਦਾ ਹੈ, ਹਜ਼ਾਰਾਂ ਲੋਕ ਮੈਕਸੀਕੋ ਅਤੇ ਕੈਨੇਡਾ ਤੋਂ ਅਮਰੀਕਾ ਵਿਚ ਦਾਖਲ ਹੋ ਰਹੇ ਹਨ ਅਤੇ ਉਹ ਆਪਣੇ ਨਾਲ ਡਰੱਗਜ਼ ਅਤੇ ਅਪਰਾਧ ਲਿਆ ਰਹੇ ਹਨ। ਜੇਕਰ ਕੈਨੇਡਾ ਅਤੇ ਮੈਕਸੀਕੋ ਚਾਹੁਣ ਤਾਂ ਉਹ ਇਨ੍ਹਾਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੋਕ ਸਕਦੇ ਹਨ ਅਤੇ ਉਨ੍ਹਾਂ ਕੋਲ ਅਜਿਹਾ ਕਰਨ ਦੀ ਸ਼ਕਤੀ ਵੀ ਹੈ। ਇਸ ਲਈ ਕੈਨੇਡਾ ਅਤੇ ਮੈਕਸੀਕੋ ਤੋਂ ਆਉਣ ਵਾਲੇ ਉਤਪਾਦਾਂ 'ਤੇ 25 ਫੀਸਦੀ ਟੈਰਿਫ ਲਗਾਇਆ ਜਾਵੇਗਾ ਅਤੇ ਜਦੋਂ ਤੱਕ ਕੈਨੇਡਾ ਅਤੇ ਮੈਕਸੀਕੋ ਆਪਣੀ ਸਰਹੱਦ ਰਾਹੀਂ ਅਮਰੀਕਾ 'ਚ ਆਉਣ ਵਾਲੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਨਹੀਂ ਰੋਕਦੇ, ਉਨ੍ਹਾਂ ਨੂੰ ਭਾਰੀ ਟੈਰਿਫ ਦੇਣਾ ਪਵੇਗਾ।
ਇਹ ਵੀ ਪੜ੍ਹੋ: ਪਾਕਿਸਤਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਜਾਰੀ ਕੀਤਾ ਵਿਸ਼ੇਸ਼ ਯਾਦਗਾਰੀ ਸਿੱਕਾ
ਉਥੇ ਹੀ ਟਰੰਪ ਨੇ ਚੀਨ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੀਨ ਤੋਂ ਡਰੱਗਜ਼ ਖਾਸ ਤੌਰ 'ਤੇ ਫੈਂਟਾਨਾਇਲ ਵੱਡੇ ਪੱਧਰ 'ਤੇ ਅਮਰੀਕਾ ਆ ਰਹੀ ਹੈ। ਉਹ ਪਹਿਲਾਂ ਵੀ ਚੀਨ ਕੋਲ ਨਸ਼ਿਆਂ ਦਾ ਮੁੱਦਾ ਉਠਾ ਚੁੱਕੇ ਹਨ ਅਤੇ ਚੀਨ ਨੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਗੱਲ ਵੀ ਕਹੀ ਸੀ ਪਰ ਇਸ ਦੇ ਬਾਵਜੂਦ ਅਮਰੀਕਾ ਵਿੱਚ ਫੈਂਟਾਨਾਇਲ ਡਰੱਗਜ਼ ਦੀ ਆਮਦ ਬੇਰੋਕ ਜਾਰੀ ਹੈ। ਅਜਿਹੇ 'ਚ ਸਾਡੀ ਸਰਕਾਰ ਚੀਨ 'ਤੇ ਡਰੱਗਜ਼ 'ਤੇ ਰੋਕ ਨਾ ਲਗਾਉਣ 'ਤੇ 10 ਫੀਸਦੀ ਵਾਧੂ ਟੈਰਿਫ ਲਗਾਵੇਗੀ। ਟਰੰਪ ਨੇ ਕਿਹਾ ਕਿ ਇਸ ਸਬੰਧ ਵਿਚ ਕਾਰਜਕਾਰੀ ਆਦੇਸ਼ 'ਤੇ ਉਨ੍ਹਾਂ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਦੇ ਪਹਿਲੇ ਦਿਨ 20 ਜਨਵਰੀ 2025 ਨੂੰ ਦਸਤਖਤ ਕੀਤੇ ਜਾਣਗੇ।
ਇਹ ਵੀ ਪੜ੍ਹੋ: ਕੈਂਸਰ ਦੇ ਫੈਲਣ ਨੂੰ ਰੋਕ ਸਕਦੈ ਕੋਵਿਡ ਇਨਫੈਕਸ਼ਨ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤੀ-ਅਮਰੀਕੀ ਲੋਕਾਂ ਨੇ ਮਨਾਇਆ ਹਿੰਦੂ ਸਿੱਖ ਏਕਤਾ ਪ੍ਰੋਗਰਾਮ
NEXT STORY