ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਅਰ ਸਟਾਰਮਰ ਜਲਦੀ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਟਰੰਪ ਨੇ ਸਟਾਰਮਰ 'ਤੇ ਪ੍ਰਵਾਸ (ਇਮੀਗ੍ਰੇਸ਼ਨ) ਅਤੇ ਊਰਜਾ ਨੀਤੀਆਂ ਦੇ ਮੋਰਚੇ 'ਤੇ 'ਬੁਰੀ ਤਰ੍ਹਾਂ ਅਸਫਲ' ਰਹਿਣ ਦਾ ਦੋਸ਼ ਲਗਾਇਆ ਹੈ।

ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' 'ਤੇ ਲਿਖਦੇ ਹੋਏ ਟਰੰਪ ਨੇ ਕਿਹਾ, "ਕੀਅਰ ਸਟਾਰਮਰ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਵਜੋਂ ਅਸਤੀਫਾ ਦੇ ਦੇਣਗੇ"। ਉਨ੍ਹਾਂ ਅੱਗੇ ਕਿਹਾ ਕਿ ਸਟਾਰਮਰ ਦੋ ਬਹੁਤ ਮਹੱਤਵਪੂਰਨ ਵਿਸ਼ਿਆਂ - ਇਮੀਗ੍ਰੇਸ਼ਨ ਅਤੇ ਊਰਜਾ (ਉੱਤਰੀ ਸਾਗਰ ਤੇਲ ਖੋਲ੍ਹਣ ਦੀ ਜ਼ਰੂਰਤ) 'ਤੇ ਨਾਕਾਮ ਸਿੱਧ ਹੋਏ ਹਨ। ਟਰੰਪ ਨੇ ਆਪਣੇ ਸੰਦੇਸ਼ ਵਿੱਚ ਸਟਾਰਮਰ ਲਈ ਸ਼ੁਭਕਾਮਨਾਵਾਂ ਵੀ ਪ੍ਰਗਟਾਈਆਂ।
ਇਹ ਟਿੱਪਣੀਆਂ ਅਜਿਹੇ ਸਮੇਂ ਆਈਆਂ ਹਨ ਜਦੋਂ ਇਕ ਚੈਨੇਲ ਨੇ ਆਪਣੀ ਇਕ ਰਿਪੋਰਟ ਵਿਚ ਦੱਸਿਆ ਹੈ ਕਿ ਸਟਾਰਮਰ ਸੋਮਵਾਰ ਨੂੰ ਹੀ ਆਪਣੇ ਅਹੁਦੇ ਤੋਂ ਹਟਣ ਦੀ ਸਮਾਂ-ਸੀਮਾ ਨਿਰਧਾਰਤ ਕਰ ਸਕਦੇ ਹਨ। ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪ੍ਰਸ਼ਾਸਨ ਦੇ ਅੰਦਰੋਂ ਵਧ ਰਹੇ ਦਬਾਅ ਕਾਰਨ ਬ੍ਰਿਟਿਸ਼ ਪ੍ਰਧਾਨ ਮੰਤਰੀ ਜਲਦੀ ਹੀ ਅਹੁਦਾ ਛੱਡਣ ਦੀਆਂ ਯੋਜਨਾਵਾਂ ਦਾ ਐਲਾਨ ਕਰ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ
NEXT STORY