ਵਾਸ਼ਿੰਗਟਨ (ਏਜੰਸੀ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਇੱਕ ਕਾਰਜਕਾਰੀ ਆਦੇਸ਼ 'ਤੇ ਦਸਤਖਤ ਕੀਤੇ, ਜਿਸ ਵਿੱਚ ਸਰਕਾਰੀ ਏਜੰਸੀਆਂ ਨੂੰ ਅਮਰੀਕੀਆਂ ਦੇ ਪ੍ਰਗਟਾਵੇ ਦੀ ਆਜ਼ਾਦੀ ਵਿੱਚ ਰੁਕਾਵਟ ਨਾ ਪਾਉਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਕਾਰਜਕਾਰੀ ਹੁਕਮ 'ਤੇ ਦਸਤਖ਼ਤ ਕਰਨ ਤੋਂ ਪਹਿਲਾਂ, ਟਰੰਪ ਨੇ ਸਟੇਡੀਅਮ 'ਕੈਪੀਟਲ ਵਨ ਅਰੇਨਾ' ਵਿੱਚ ਕਿਹਾ, "ਅਸੀਂ ਅਮਰੀਕਾ ਵਿੱਚ ਪ੍ਰਗਟਾਵੇ ਦੀ ਆਜ਼ਾਦੀ ਵਿੱਚ ਵਿਸ਼ਵਾਸ ਰੱਖਦੇ ਹਾਂ...।"
ਇਹ ਵੀ ਪੜ੍ਹੋ: 'America Is Back'; ਟਰੰਪ ਦੇ ਰਾਸ਼ਟਰਪਤੀ ਬਣਦੇ ਹੀ ਬਦਲਿਆ 'ਵ੍ਹਾਈਟ ਹਾਊਸ' ਦੀ ਵੈੱਬਸਾਈਟ ਦਾ ਰੰਗ-ਰੂਪ
ਉਨ੍ਹਾਂ ਕਿਹਾ ਕਿ ਇਹ ਕਾਰਜਕਾਰੀ ਹੁਕਮ ਅਮਰੀਕੀਆਂ 'ਤੇ ਸੰਘੀ ਸਰਕਾਰ ਦੀਆਂ ਪਾਬੰਦੀਆਂ ਨੂੰ ਤੁਰੰਤ ਖਤਮ ਕਰਨ ਲਈ ਜਾਰੀ ਕੀਤਾ ਗਿਆ ਹੈ। ਇਹ ਹੁਕਮ ਅਟਾਰਨੀ ਜਨਰਲ ਨੂੰ ਪਿਛਲੇ 4 ਸਾਲਾਂ ਦੌਰਾਨ ਸੰਘੀ ਸਰਕਾਰ ਦੀਆਂ ਗਤੀਵਿਧੀਆਂ ਦੀ ਜਾਂਚ ਕਰਨ ਲਈ ਵੀ ਕਹਿੰਦਾ ਹੈ ਜੋ ਇਸ ਹੁਕਮ ਦੇ ਉਦੇਸ਼ਾਂ ਅਤੇ ਨੀਤੀਆਂ ਨਾਲ ਮੇਲ ਨਹੀਂ ਖਾਂਦੀਆਂ ਅਤੇ ਇਸ ਸਬੰਧ ਵਿੱਚ ਇੱਕ ਰਿਪੋਰਟ ਤਿਆਰ ਕਰਕੇ ਰਾਸ਼ਟਰਪਤੀ ਦੇ ਸਾਹਮਣੇ ਪੇਸ਼ ਕਰਨ ਲਈ ਕਿਹਾ ਗਿਆ ਹੈ, ਜਿਸ ਵਿੱਚ ਨਤੀਜਿਆਂ ਦੇ ਆਧਾਰ 'ਤੇ ਢੁਕਵੀਂ ਕਾਰਵਾਈ ਕਰਨ ਦੀਆਂ ਸਿਫ਼ਾਰਸ਼ਾਂ ਵੀ ਹੋਣ।
ਇਹ ਵੀ ਪੜ੍ਹੋ: ਡੌਂਕੀ ਲਗਾ ਅਮਰੀਕਾ 'ਚ ਦਾਖਲ ਹੋਣ ਵਾਲਿਆਂ ਲਈ ਅਹਿਮ ਖ਼ਬਰ, ਟਰੰਪ ਨੇ ਕੀਤਾ ਇਹ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਾਲਿਬਾਨ ਬੰਦੀ ਬਣਾਏ ਦੋ ਅਮਰੀਕੀਆਂ ਨੂੰ ਕਰੇਗਾ ਰਿਹਾਅ
NEXT STORY