ਇੰਟਰਨੈਸ਼ਨਲ ਡੈਸਕ- ਅਮਰੀਕਾ ਦੁਆਰਾ ਇਜ਼ਰਾਈਲ ਦੇ ਸਮਰਥਨ ਵਿਚ ਈਰਾਨ ਦੇ ਪ੍ਰਮਾਣੂ ਸਥਲਾਂ 'ਤੇ ਭਾਰੀ ਬੰਬਾਰੀ ਕੀਤੀ ਗਈ। ਇਸ ਕਦਮ ਮਗਰੋਂ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕਿਤੇ ਤਾਰੀਫ ਕੀਤੀ ਜਾ ਰਹੀ ਹੈ ਤਾਂ ਕਿਤੇ ਭਾਰੀ ਵਿਰੋਧ ਹੋ ਰਿਹਾ ਹੈ। ਈਰਾਨ ਦੇ ਪ੍ਰਮਾਣੂ ਸਥਾਨਾਂ 'ਤੇ ਅਮਰੀਕਾ ਦੇ ਹਮਲਿਆਂ ਤੋਂ ਬਾਅਦ ਜਿੱਥੇ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਵਾਰ-ਵਾਰ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਧੰਨਵਾਦ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਅਮਰੀਕਾ ਨੂੰ ਵੀ ਵਿਸ਼ਵਵਿਆਪੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਜ਼ਰਾਈਲ ਦੀ ਰਾਜਧਾਨੀ ਤੇਲ ਅਵੀਵ ਤੋਂ ਸਾਹਮਣੇ ਆਈਆਂ ਤਸਵੀਰਾਂ ਵਿੱਚ ਹਾਈਵੇਅ 'ਤੇ ਵੱਡੇ-ਵੱਡੇ ਹੋਰਡਿੰਗ ‘Thank You, Mr. President’ ਲਗਾਏ ਗਏ ਹਨ। ਰਿਪੋਰਟਾਂ ਮੁਤਾਬਕ ਇਹ ਤਸਵੀਰਾਂ ਇਜ਼ਰਾਈਲੀ ਨਾਗਰਿਕਾਂ ਵੱਲੋਂ ਰਾਹਤ ਦੀ ਉਮੀਦ ਵਜੋਂ ਅਮਰੀਕਾ ਦੇ ਦਖਲ ਨੂੰ ਦਰਸਾਉਂਦੀਆਂ ਹਨ। ਈਰਾਨੀ ਮਿਜ਼ਾਈਲ ਹਮਲਿਆਂ ਕਾਰਨ ਇਜ਼ਰਾਈਲ ਦੇ ਕਈ ਸ਼ਹਿਰਾਂ ਨੂੰ ਗੰਭੀਰ ਨੁਕਸਾਨ ਹੋ ਰਿਹਾ ਸੀ। ਇਜ਼ਰਾਈਲ ਦੇ ਲੋਕਾਂ ਨੂੰ ਉਮੀਦ ਸੀ ਕਿ ਅਮਰੀਕਾ ਅਜਿਹੀ ਸਥਿਤੀ ਵਿੱਚ ਮਦਦ ਲਈ ਜ਼ਰੂਰ ਆਵੇਗਾ।
ਪੜ੍ਹੋ ਇਹ ਅਹਿਮ ਖ਼ਬਰ-ਜੰਗ ਦਾ 11ਵਾਂ ਦਿਨ, ਇਜ਼ਰਾਈਲੀ ਹਮਲੇ 'ਚ ਮ੍ਰਿਤਕਾਂ ਦੀ ਗਿਣਤੀ 900 ਤੋਂ ਪਾਰ
ਕੈਨੇਡਾ ਸਮੇਤ ਕਈ ਦੇਸ਼ਾਂ 'ਚ ਭਾਰੀ ਵਿਰੋਧ
ਦੂਜੇ ਪਾਸੇ ਅਮਰੀਕਾ ਦੇ ਇਸ ਹਮਲੇ ਨੂੰ ਲੈ ਕੇ ਦੁਨੀਆ ਦੇ ਕਈ ਹਿੱਸਿਆਂ ਵਿੱਚ ਵਿਰੋਧ ਦੀ ਲਹਿਰ ਉੱਠ ਗਈ ਹੈ। ਰੂਸ ਤੋਂ ਲੈ ਕੇ ਸਾਊਦੀ ਅਰਬ ਤੱਕ ਕਈ ਦੇਸ਼ਾਂ ਨੇ ਕਿਹਾ ਹੈ ਕਿ ਅਮਰੀਕਾ ਦਾ ਇਹ ਕਦਮ ਮੱਧ ਪੂਰਬ ਵਿੱਚ ਜੰਗ ਨੂੰ ਹੋਰ ਭੜਕਾਏਗਾ। ਅਮਰੀਕਾ ਦੇ ਗੁਆਂਢੀ ਦੇਸ਼ ਕੈਨੇਡਾ ਦੀ ਰਾਜਧਾਨੀ ਟੋਰਾਂਟੋ ਵਿਚ ਵੀ ਇਸ ਕਾਰਵਾਈ ਖ਼ਿਲਾਫ਼ ਲੋਕ ਸੜਕਾਂ 'ਤੇ ਆ ਗਏ। ਟੋਰਾਂਟੋ ਵਿਚ ਅਮਰੀਕੀ ਕੌਂਸਲੇਟ ਦੇ ਬਾਹਰ 'Hands Off Iran' ਨਾਮ ਨਾਲ ਪ੍ਰਦਰਸ਼ਨ ਹੋਇਆ, ਜਿਸ ਵਿਚ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਪੱਛਮੀ ਦੇਸ਼ਾਂ ਦੀ ਭੂਮਿਕਾ ਦੀ ਆਲੋਚਨਾ ਕਰਦੇ ਹੋਏ ਕੈਨੇਡਾ ਸਰਕਾਰ ਤੋਂ ਮੰਗ ਕੀਤੀ ਿਕ ਇਜ਼ਰਾਈਲ 'ਤੇ ਪਾਬੰਦੀਆਂ ਲਗਾਈਆਂ ਜਾਣ ਅਤੇ ਉਸ ਦੇ ਹਥਿਆਰਾਂ ਦੀ ਸਪਲਾਈ ਕੀਤੀ ਬੰਦ ਕੀਤੀ ਜਾਵੇ।
ਅਮਰੀਕਾ ਦੇ ਅੰਦਰ ਵੀ ਵਿਰੋਧ ਪ੍ਰਦਰਸ਼ਨਾਂ ਦੀਆਂ ਤਸਵੀਰਾਂ ਵੇਖੀਆਂ ਗਈਆਂ। ਨਿਊਯਾਰਕ ਸਿਟੀ ਵਿੱਚ ਰਾਸ਼ਟਰਪਤੀ ਟਰੰਪ ਦੇ ਐਲਾਨ ਦੇ 24 ਘੰਟਿਆਂ ਦੇ ਅੰਦਰ ਹਜ਼ਾਰਾਂ ਲੋਕ ਸੜਕਾਂ 'ਤੇ ਉਤਰ ਆਏ। ਟਾਈਮਜ਼ ਸਕੁਏਅਰ ਤੋਂ ਕੋਲੰਬਸ ਸਰਕਲ ਤੱਕ ਮਾਰਚ ਵਿੱਚ ਪ੍ਰਦਰਸ਼ਨਕਾਰੀਆਂ ਨੇ 'ਈਰਾਨ ਵਿੱਚ ਜੰਗ ਬੰਦ ਕਰੋ' ਅਤੇ 'ਮੱਧ ਪੂਰਬ ਵਿੱਚ ਕੋਈ ਨਵੀਂ ਜੰਗ ਨਹੀਂ' ਵਰਗੇ ਪੋਸਟਰ ਫੜੇ ਹੋਏ ਸਨ। ਲੋਕਾਂ ਨੇ ਇਸ ਹਮਲੇ ਨੂੰ ਜੰਗ ਦੀ ਸ਼ੁਰੂਆਤ ਕਿਹਾ ਅਤੇ ਈਰਾਨ ਅਤੇ ਗਾਜ਼ਾ ਦੋਵਾਂ ਲਈ ਸ਼ਾਂਤੀ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਮੱਧ ਪੂਰਬ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਅਤੇ ਫੌਜੀ ਕਾਰਵਾਈ ਦਾ ਵਿਰੋਧ ਕਰਦੇ ਰਹਿਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸ਼ਾਂਤੀ ਵੱਲ ਕੋਈ ਠੋਸ ਅਤੇ ਸਥਾਈ ਪਹਿਲ ਨਹੀਂ ਹੋ ਜਾਂਦੀ। ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਹਨ ਕਿ ਟਰੰਪ ਵਿਰੁੱਧ ਉੱਠ ਰਹੀ ਇਸ ਜਨਤਕ ਭਾਵਨਾ ਦਾ ਅਮਰੀਕਾ ਦੀ ਘਰੇਲੂ ਰਾਜਨੀਤੀ 'ਤੇ ਕਿੰਨਾ ਪ੍ਰਭਾਵ ਪੈਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਇਕ ਹੋਰ ਜਹਾਜ਼ ਦੀ ਹੋਈ ਐਮਰਜੈਂਸੀ ਲੈਂਡਿੰਗ ! ਅੱਧੇ ਰਸਤਿਓਂ ਸੱਦਿਆ ਗਿਆ ਵਾਪਸ
NEXT STORY