ਨਿਊਯਾਰਕ (ਏ. ਪੀ.) : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟ੍ਰੰਪ ਆਪਣੀ ਕੰਪਨੀ ਦੇ ਕਾਰੋਬਾਰ ਨਾਲ ਜੁੜੀਆਂ ਗਤੀਵਿਧੀਆਂ ਨੂੰ ਲੈ ਕੇ ਇਕ ਕਾਨੂੰਨੀ ਲੜਾਈ ’ਚ ਦੂਜੀ ਵਾਰ ਗਵਾਹੀ ਦੇਣ ਲਈ ਵੀਰਵਾਰ ਨੂੰ ਨਿਊਯਾਰਕ ਦੀ ਅਟਾਰਨੀ ਜਨਰਲ ਦੇ ਦਫ਼ਤਰ ’ਚ ਜਾ ਸਕਦੇ ਹਨ। ਅਟਾਰਨੀ ਜਨਰਲ ਲੇਤੀਤੀਆ ਜੇਮਸ ਦੇ ਵਕੀਲਾਂ ਨੂੰ ਮਿਲਣ ਦਾ ਪ੍ਰੋਗਰਾਮ ਹੈ। ਜੇਮਸ ਨੇ ਸਾਬਕਾ ਰਾਸ਼ਟਰਪਤੀ ਖਿਲਾਫ਼ ਪਿਛਲੇ ਸਾਲ ਮੁਕੱਦਮਾ ਦਾਇਰ ਕੀਤਾ ਸੀ। ਅਟਾਰਨੀ ਜਨਰਲ ਦੇ ਮੁਕੱਦਮੇ ’ਚ ਦਾਅਵਾ ਕੀਤਾ ਗਿਆ ਹੈ ਕਿ ਟ੍ਰੰਪ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਪਣੀ ਨੈੱਟਵਰਥ ਤੇ ਹੋਟਲ ਅਤੇ ਗੋਲਫ ਕੋਰਸ ਵਰਗੀ ਜਾਇਦਾਦ ਦੇ ਮੁੱਲ ਬਾਰੇ ਝੂਠੀ ਸੂਚਨਾ ਦੇ ਕੇ ਬੈਂਕਾਂ ਨੂੰ ਗੁੰਮਰਾਹ ਕੀਤਾ ਹੈ।
ਇਹ ਵੀ ਪੜ੍ਹੋ : ਮੋਜ਼ਾਮਬੀਕ ਪਹੁੰਚੇ ਵਿਦੇਸ਼ ਮੰਤਰੀ ਜੈਸ਼ੰਕਰ, ਚੋਟੀ ਦੇ ਨੇਤਾਵਾਂ ਨਾਲ ਕਰਨਗੇ ਗੱਲਬਾਤ
ਇਹ ਮੁਕੱਦਮਾ ਮੈਨਹਟਨ ਜ਼ਿਲ੍ਹਾ ਅਟਾਰਨੀ ਵੱਲੋਂ ਟ੍ਰੰਪ ਖਿਲਾਫ਼ ਦਾਇਰ ਅਪਰਾਧਿਕ ਦੋਸ਼ਾਂ ਨਾਲ ਸਬੰਧਤ ਹੈ। ਟ੍ਰੰਪ ਤੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਖਿਲਾਫ਼ ਡੈਮੋਕ੍ਰੇਟ ਪਾਰਟੀ ਵੱਲੋਂ ਦਾਇਰ ਮੁਕੱਦਮਾ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਕਾਨੂੰਨ ’ਤੇ ਖਰਾ ਨਾ ਉਤਰਨਾ ਹੈ। ਟ੍ਰੰਪ ਅਤੇ ਉਨ੍ਹਾਂ ਦੀ ਕੰਪਨੀ ਨੇ ਕੁਝ ਵੀ ਗਲਤ ਕਰਨ ਤੋਂ ਇਨਕਾਰ ਕੀਤਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਮੋਜ਼ਾਮਬੀਕ ਪਹੁੰਚੇ ਵਿਦੇਸ਼ ਮੰਤਰੀ ਜੈਸ਼ੰਕਰ, ਚੋਟੀ ਦੇ ਨੇਤਾਵਾਂ ਨਾਲ ਕਰਨਗੇ ਗੱਲਬਾਤ
NEXT STORY