ਇੰਟਰਨੈਸ਼ਨਲ ਡੈਸਕ- ਬੀਤੇ ਕੁਝ ਸਮੇਂ ਤੋਂ ਦੁਨੀਆ ਭਰ ਦੇ ਕਈ ਦੇਸ਼ਾਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਤਾਜ਼ਾ ਮਾਮਲਾ ਸਮੁੰਦਰ ਨਾਲ ਘਿਰੇ ਯੂਰੋਪ ਦੇ ਗ੍ਰੀਸ ਦੇਸ਼ ਤੋਂ ਆਇਆ ਹੈ, ਜਿੱਥੇ 6.0 ਤੀਬਰਤਾ ਦੇ ਭੂਚਾਲ ਕਾਰਨ ਧਰਤੀ ਕੰਬ ਗਈ ਹੈ।
ਨੈਸ਼ਨਲ ਸੈਂਟਰ ਫ਼ਾਰ ਸੀਸਮੌਲੌਜੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਭਾਰਤੀ ਸਮੇਂ ਅਨੁਸਾਰ ਇਹ ਭੂਚਾਲ ਸਵੇਰੇ ਕਰੀਬ 8.50 (ਗ੍ਰੀਕ ਸਮੇਂ ਮੁਤਾਬਕ 6.20) ਵਜੇ ਆਇਆ। ਗ੍ਰੀਸ ਦੇ ਸਭ ਤੋਂ ਵੱਡੇ ਤੇ ਸਭ ਤੋਂ ਵੱਧ ਆਬਾਦੀ ਵਾਲੇ ਕ੍ਰੀਟ ਟਾਪੂ 'ਤੇ ਆਏ 6.0 ਤੀਬਰਤਾ ਵਾਲੇ ਇਸ ਭੂਚਾਲ ਦੀ ਡੂੰਘਾਈ 104 ਕਿਲੋਮੀਟਰ ਦੱਸੀ ਜਾ ਰਹੀ ਹੈ। ਇਸ ਭੂਚਾਲ ਮਗਰੋਂ ਸੁਨਾਮੀ ਦੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ 14 ਮਈ ਨੂੰ ਵੀ ਗ੍ਰੀਸ 6.3 ਤੀਬਰਤਾ ਦੇ ਭੂਚਾਲ ਕਾਰਨ ਕੰਬ ਗਿਆ ਸੀ, ਜਿਸ ਮਗਰੋਂ ਅੱਜ ਇਕ ਵਾਰ ਫ਼ਿਰ ਤੋਂ ਇੱਥੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਹੈ।
EQ of M: 6.0, On: 22/05/2025 08:49:40 IST, Lat: 35.96 N, Long: 25.79 E, Depth: 104 Km, Location: Greece.
For more information Download the BhooKamp App https://t.co/5gCOtjcVGs @DrJitendraSingh @OfficeOfDrJS @Ravi_MoES @Dr_Mishra1966 @ndmaindia pic.twitter.com/NeQEqVZYtx
— National Center for Seismology (@NCS_Earthquake) May 22, 2025
ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਏਸ਼ੀਆ ਦੇ ਕਈ ਦੇਸ਼ ਭੂਚਾਲ ਦੇ ਨਿਸ਼ਾਨੇ 'ਤੇ ਸਨ ਤੇ ਇਸ ਦੌਰਾਨ ਭਾਰਤ-ਪਾਕਿਸਤਾਨ ਤੋਂ ਇਲਾਵਾ ਚੀਨ ਤੇ ਤੁਰਕੀ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਮਿਆਂਮਾਰ ਤੇ ਥਾਈਲੈਂਡ 'ਚ ਮਾਰਚ ਮਹੀਨੇ ਆਏ ਭੂਚਾਲ ਨੇ ਭਾਰੀ ਤਬਾਹੀ ਮਚਾਈ ਸੀ।
ਇਹ ਵੀ ਪੜ੍ਹੋ- ਗਰਮੀ ਤੋਂ ਰਾਹਤ ਦਿਵਾਉਣ ਦੀ ਬਜਾਏ ਹਨੇਰੀ-ਤੂਫ਼ਾਨ ਨੇ ਢਾਹਿਆ ਕਹਿਰ, ਨਿਗਲ਼ ਲਈ 3 ਲੋਕਾਂ ਦੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਮਰੀਕਾ 'ਚ ਭਾਰਤੀ ਵਿਅਕਤੀ ਦੀ ਬੇਰਹਿਮੀ ਨਾਲ ਹੱਤਿਆ
NEXT STORY