ਲਾਹੌਰ (ਪੀਟੀਆਈ)- ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ) ਅੱਤਵਾਦੀ ਸਮੂਹ ਦੇ ਤਿੰਨ ਅੱਤਵਾਦੀ ਮਾਰੇ ਗਏ ਹਨ। ਇੱਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਪੰਜਾਬ ਕਾਊਂਟਰ ਟੈਰੋਰਿਜ਼ਮ ਡਿਪਾਰਟਮੈਂਟ (ਸੀ.ਟੀ.ਡੀ) ਦੇ ਇੱਕ ਬਿਆਨ ਵਿੱਚ ਦੱਸਿਆ ਗਿਆ ਕਿ ਉਸਨੂੰ ਲਾਹੌਰ ਤੋਂ ਲਗਭਗ 325 ਕਿਲੋਮੀਟਰ ਦੂਰ ਮੀਆਂਵਾਲੀ ਜ਼ਿਲ੍ਹੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ ਸੀ, ਜਿੱਥੇ ਉਹ ਰਹਿਮਾਨੀ ਖੇਲ ਮੋੜ ਨੇੜੇ ਪੁਲਸ ਚੌਕੀਆਂ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ।
ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ ਸੀ.ਟੀ.ਡੀ ਦੀ ਇੱਕ ਟੀਮ ਨੇ ਉਨ੍ਹਾਂ ਦੇ ਟਿਕਾਣੇ ਨੂੰ ਘੇਰ ਲਿਆ ਅਤੇ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ। ਇਸ ਦੌਰਾਨ ਅਚਾਨਕ ਗੋਲੀਬਾਰੀ ਸ਼ੁਰੂ ਹੋ ਗਈ। ਗੋਲੀਬਾਰੀ ਦੌਰਾਨ ਤਿੰਨ ਅੱਤਵਾਦੀ ਮੌਕੇ 'ਤੇ ਹੀ ਮਾਰੇ ਗਏ ਜਦੋਂ ਕਿ ਉਨ੍ਹਾਂ ਦੇ ਛੇ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਏ। ਅੱਤਵਾਦੀਆਂ ਦੇ ਕਬਜ਼ੇ ਵਿੱਚੋਂ ਦੋ ਰਾਈਫਲਾਂ ਅਤੇ ਕਈ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਫਰਾਰ ਅੱਤਵਾਦੀਆਂ ਨੂੰ ਫੜਨ ਲਈ ਇੱਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਪੜ੍ਹੋ ਇਹ ਅਹਿਮ ਖ਼ਬਰ-ਇਟਲੀ ਪੁਲਸ ਨੇ ਪਾਕਿਸਤਾਨੀ ਗਿਰੋਹ ਦੇ 9 ਮੈਂਬਰ ਕੀਤੇ ਕਾਬੂ, 2 ਭਾਰਤੀ ਬਣਾਏ ਸਨ ਬੰਧਕ
ਨਵੰਬਰ 2022 ਵਿੱਚ ਸਰਕਾਰ ਅਤੇ ਟੀ.ਟੀ.ਪੀ ਵਿਚਕਾਰ ਜੰਗਬੰਦੀ ਸਮਝੌਤੇ ਦੇ ਟੁੱਟਣ ਤੋਂ ਬਾਅਦ ਪਾਕਿਸਤਾਨ ਵਿੱਚ ਅੱਤਵਾਦੀ ਘਟਨਾਵਾਂ ਵਿੱਚ ਵਾਧਾ ਹੋਇਆ ਹੈ, ਖਾਸ ਕਰਕੇ ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਪ੍ਰਾਂਤਾਂ ਵਿੱਚ। ਪਾਕਿਸਤਾਨ ਇੰਸਟੀਚਿਊਟ ਫਾਰ ਕਨਫਲਿਕਟ ਐਂਡ ਸਿਕਿਓਰਿਟੀ ਸਟੱਡੀਜ਼ ਦੀ ਇੱਕ ਰਿਪੋਰਟ ਮੁਤਾਬਕ ਮਾਰਚ 2025 ਵਿੱਚ ਅੱਤਵਾਦੀ ਹਮਲਿਆਂ ਅਤੇ ਅੱਤਵਾਦ ਵਿਰੋਧੀ ਕਾਰਵਾਈਆਂ ਵਿੱਚ ਵਾਧਾ ਹੋਇਆ, ਨਵੰਬਰ 2014 ਤੋਂ ਬਾਅਦ ਪਹਿਲੀ ਵਾਰ ਅੱਤਵਾਦੀ ਘਟਨਾਵਾਂ ਦੀ ਗਿਣਤੀ 100 ਨੂੰ ਪਾਰ ਕਰ ਗਈ। ਪਾਕਿਸਤਾਨ ਗਲੋਬਲ ਟੈਰੋਰਿਜ਼ਮ ਇੰਡੈਕਸ 2025 ਵਿੱਚ ਦੂਜੇ ਸਥਾਨ 'ਤੇ ਹੈ, ਪਿਛਲੇ ਸਾਲ ਅੱਤਵਾਦ ਨਾਲ ਸਬੰਧਤ ਮੌਤਾਂ 45 ਪ੍ਰਤੀਸ਼ਤ ਵਧ ਕੇ 1,081 ਹੋ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਵੱਡੀ ਖ਼ਬਰ ; ਭਾਰਤੀ ਸੰਸਦ ਮੈਂਬਰਾਂ ਦੇ ਜਹਾਜ਼ 'ਤੇ ਹੋ ਗਿਆ ਡਰੋਨ ਅਟੈਕ, ਫ਼ਿਰ...
NEXT STORY