ਟਿਊਨਿਸ (ਏਜੰਸੀ)- ਟਿਊਨੀਸ਼ੀਅਨ ਸੁਰੱਖਿਆ ਬਲਾਂ ਨੇ ਉੱਤਰ-ਪੱਛਮੀ ਪ੍ਰਾਂਤ ਸਿਲਿਯਾਨਾ ਵਿੱਚ ਸਰਗਰਮ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਸ ਮਾਮਲੇ ਵਿੱਚ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਟਿਊਨੀਸ਼ੀਅਨ ਨੈਸ਼ਨਲ ਗਾਰਡ ਨੇ ਆਪਣੇ ਫੇਸਬੁੱਕ ਪੇਜ 'ਤੇ ਇਹ ਜਾਣਕਾਰੀ ਦਿੱਤੀ। ਅਧਿਕਾਰਤ ਜਾਣਕਾਰੀ ਵਿਚ ਸ਼ੁੱਕਰਵਾਰ ਨੂੰ ਦੱਸਿਆ ਗਿਆ ਕਿ ਗ੍ਰਿਫਤਾਰ ਕੀਤੇ ਗਏ ਲੋਕਾਂ 'ਚ ਇਕ ਔਰਤ ਵੀ ਸ਼ਾਮਲ ਹੈ।
ਨੈਸ਼ਨਲ ਗਾਰਡ ਯੂਨਿਟਾਂ ਨੇ ਸਿਲਯਾਨਾ ਦੇ ਰੁਹੀਆ ਸ਼ਹਿਰ ਵਿੱਚ ਅਪਰਾਧਿਕ ਨੈੱਟਵਰਕ ਨੂੰ ਨਿਸ਼ਾਨਾ ਬਣਾਇਆ। ਕਾਰਵਾਈ ਦੌਰਾਨ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ, ਤੇਜ਼ਧਾਰ ਸੰਦ ਅਤੇ ਨਕਦੀ ਬਰਾਮਦ ਕੀਤੀ ਗਈ। ਇਕ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਕੇਸ ਦੀ ਸਮੀਖਿਆ ਕਰਨ ਤੋਂ ਬਾਅਦ ਸਰਕਾਰੀ ਵਕੀਲਾਂ ਨੇ ਜਾਂਚ ਲੰਬਿਤ ਰਹਿਣ ਤੱਕ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਦੀ ਇਜਾਜ਼ਤ ਦਿੱਤੀ। ਇਸ ਤੋਂ ਪਹਿਲਾਂ 26 ਦਸੰਬਰ ਨੂੰ ਸੁਰੱਖਿਆ ਬਲਾਂ ਨੇ ਰਾਜਧਾਨੀ ਟਿਊਨਿਸ 'ਚ ਸਰਗਰਮ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਸੀ। ਇਸ ਦੌਰਾਨ 3.5 ਕਿਲੋ ਕੋਕੀਨ ਜ਼ਬਤ ਕੀਤੀ ਗਈ ਸੀ।
'ਜੋ ਬੋਲੇ ਸੋ ਨਿਰਭੈ ਸਤਿਗੁਰੂ ਰਵਿਦਾਸ ਮਹਾਰਾਜ ਦੀ ਜੈ' ਦੇ ਜੈਕਾਰਿਆਂ ਨਾਲ ਗੂੰਜਿਆ ਵਿਆਨਾ
NEXT STORY