ਮਿਲਾਨ/ਇਟਲੀ (ਸਾਬੀ ਚੀਨੀਆ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਟਲੀ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਗੁਰਮਤਿ ਸਮਾਗਮ ਅਤੇ ਬੱਚਿਆਂ ਦੇ ਦਸਤਾਰ, ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ।

ਇਸ ਸਮਾਗਮ ਦੇ ਸੰਬੰਧ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਇਲਾਹੀ ਬਾਣੀ ਦੇ ਸ੍ਰੀ ਆਖੰਡ ਸਾਹਿਬ ਜੀ ਦੇ ਭੋਗ ਉਪਰੰਤ ਭੋਗ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਦਲਵੀਰ ਸਿੰਘ ਜੀ ਦੇ ਕੀਰਤਨੀਏ ਜਥੇ ਤੋਂ ਇਲਾਵਾ ਭਾਈ ਬਲਕਾਰ ਸਿੰਘ, ਭਾਈ ਵਿਕਰਮਜੀਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਦੇ ਕੀਰਤਨੀਏ ਜਥੇ ਵਲੋਂ ਦੀਵਾਨ ਸਜਾਏ ਗਏ ਅਤੇ ਗੁਰੂ ਘਰ ਵਿਖੇ ਇੱਕਤਰ ਹੋਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।

ਪੜ੍ਹੋ ਇਹ ਅਹਿਮ ਖ਼ਬਰ- ਕਾਬੁਲ 'ਚ ਮਾਰੇ ਗਏ ਵਿਅਕਤੀ ਦੀਆਂ 'ਅਸਥੀਆਂ' ਲੈ ਕੇ ਅਫਗਾਨ ਸਿੱਖਾਂ ਦਾ ਸਮੂਹ ਪਹੁੰਚੇਗਾ ਭਾਰਤ
ਇਸ ਮੌਕੇ ਵਿਸ਼ੇਸ਼ ਤੌਰ 'ਤੇ ਬੱਚਿਆ ਦੇ ਦਸਤਾਰਾਂ ਸਜਾਉਣ ਦੇ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ ਸਨ, ਜਿਸ ਵਿੱਚ ਬੱਚੇ ਅਤੇ ਬੱਚੀਆਂ ਦੇ ਦਸਤਾਰਾਂ ,ਦੁਮਾਲੇ ਸਜਾਉਣ ਦੇ ਮੁਕਾਬਲੇ ਕਰਵਾਏ ਗਏ,ਜਿਸ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕਰਕੇ ਹੌਸਲਾ ਅਫ਼ਜ਼ਾਈ ਕੀਤੀ ਗਈ ਤਾਂ ਜੋ ਵਿਦੇਸ਼ਾਂ ਦੀ ਧਰਤੀ 'ਤੇ ਰਹਿ ਕੇ ਬੱਚੇ ਆਪਣੇ ਧਰਮ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ।
ਨਿਊਜ਼ੀਲੈਂਡ ਦੀ PM ਨੇ ਲੋਕਤੰਤਰੀ ਦੇਸ਼ਾਂ ਨੂੰ 'ਚੀਨ' ਖ਼ਿਲਾਫ਼ ਖੜ੍ਹੇ ਰਹਿਣ ਦੀ ਕੀਤੀ ਅਪੀਲ
NEXT STORY