ਰੋਮ (ਕੈਂਥ) ਉੱਤਰੀ ਇਟਲੀ ਚ' ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਕੋਵੋ ਬੈਰਗਾਮੋ ਵਿਖੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 5 ਸਤੰਬਰ ਨੂੰ ਕਲਤੂਰਾ ਸਿੱਖ ਇਟਲੀ ਅਤੇ ਸਮੂਹ ਨੌਜਵਾਨ ਸਭਾ ਕੋਵੋ ਵਲੋਂ ਸਿੱਖੀ ਨੂੰ ਪ੍ਰਫੂਲਿਤ ਕਰਨ ਲਈ ਦੁਮਾਲਾ ਅਤੇ ਦਸਤਾਰ ਮੁਕਾਬਲੇ ਕਰਵਾਏ ਜਾਣਗੇ।ਇਸ ਸੰਬੰਧੀ ਕਲਤੂਰਾ ਸਿੱਖ ਦੇ ਮੈਬਰਾਂ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਿਦੇਸ਼ਾਂ ਦੀ ਧਰਤੀ 'ਤੇ ਸਾਡੇ ਗੁਰੂ ਸਾਹਿਬਾਨਾਂ ਵਲੋਂ ਬਖਸ਼ੀ ਹੋਈ ਦਾਤ ਦਸਤਾਰ ਅਤੇ ਦੁਮਾਲਾ ਸਜਾਉਣਾ ਨੂੰ ਪ੍ਰਫੁੱਲਿਤ ਕਰਨ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਅੱਜ ਦੇ ਸਮੇਂ ਵਿੱਚ ਕਰਵਾਏ ਜਾਣੇ ਬਹੁਤ ਹੀ ਜ਼ਰੂਰੀ ਹਨ ਕਿਉਂਕਿ ਜੇਕਰ ਆਪਣੇ ਬੱਚਿਆਂ ਨੂੰ ਸਿੱਖੀ ਵੱਲ ਪ੍ਰੇਰਿਤ ਕਰਨਾ ਹੈ ਤਾਂ ਸਾਨੂੰ ਇਸ ਤਰ੍ਹਾਂ ਦੇ ਮੁਕਾਬਲੇ ਜਾ ਸਮਾਗਮ ਕਰਵਾਉਂਦੇ ਰਹਿਣਾ ਚਾਹੀਦਾ ਹੈ।
ਪੜ੍ਹੋ ਇਹ ਅਹਿਮ ਖਬਰ- ਕੈਨੇਡਾ ਸੰਸਦੀ ਚੋਣਾਂ : 21 ਪੰਜਾਬਣਾਂ ਮੈਦਾਨ 'ਚ, ਬਣਾਉਣਗੀਆਂ ਇਤਿਹਾਸ
ਉਨ੍ਹਾਂ ਵਲੋਂ ਪੂਰੀ ਇਟਲੀ ਵਿੱਚ ਵਸਦੇ ਪੰਜਾਬੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਮੁਕਾਬਲੇ ਵਿੱਚ ਜ਼ਰੂਰ ਭਾਗ ਲੈਣ, ਕਿਉਂਕਿ ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਪ੍ਰਤਿਯੋਗੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਮੁੰਡੇ ਅਤੇ ਕੁੜੀਆਂ ਦੋਵੇਂ ਹੀ ਹਿੱਸਾ ਲੈ ਸਕਦੇ ਹਨ। ਸਾਰਾ ਪ੍ਰੋਗਰਾਮ ਸੀ ਸਿੱਖ ਟੀ ਵੀ ਰਾਹੀਂ ਯੂਟਿਉਬ ਅਤੇ ਫੇਸਬੁੱਕ 'ਤੇ ਲਾਈਵ ਦਿਖਾਏ ਜਾਣਗੇ।
ਤਾਲਿਬਾਨ ਨੂੰ ਅਮਰੀਕਾ ਦੀ ਚਿਤਾਵਨੀ, ਲੋੜ ਪੈਣ 'ਤੇ ਅਫਗਾਨਿਸਤਾਨ 'ਚ ਕਰਦੇ ਰਹਾਂਗੇ 'ਡਰੋਨ ਹਮਲੇ'
NEXT STORY