ਇਸਤਾਂਬੁਲ- ਤੁਰਕੀ ਵਿਚ ਕੋਵਿਡ-19 ਕਾਰਨ 32 ਹੋਰ ਲੋਕਾਂ ਦੀ ਮੌਤ ਹੋ ਗਈ, ਜਿਸ ਕਾਰਨ ਦੇਸ਼ ਵਿਚ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,340 ਹੋ ਗਈ ਹੈ। ਸਿਹਤ ਮੰਤਰੀ ਫਾਹਰੇਤਿਨ ਕੋਕਾ ਨੇ ਇਹ ਜਾਣਕਾਰੀ ਦਿੱਤੀ। ਕੋਕਾ ਨੇ ਐਤਵਾਰ ਨੂੰ ਟਵੀਟ ਕੀਤਾ ਕਿ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 1,141 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ, ਜਿਸ ਦੇ ਨਾਲ ਹੀ ਦੇਸ਼ ਵਿਚ ਵਾਇਰਸ ਦੇ ਮਾਮਲੇ ਵੱਧ ਕੇ 1,56,827 ਹੋ ਗਏ ਹਨ।
ਅਮਰੀਕਾ ਦੀ ਜੌਹਨ ਹੌਪਿੰਕਸ ਯੂਨੀਵਰਸਿਟੀ ਮੁਤਾਬਕ ਤੁਰਕੀ ਵਿਸ਼ਵ ਭਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਿਚ 9ਵੇਂ ਨੰਬਰ 'ਤੇ ਹੈ। ਉੱਥੇ ਹੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਗਿਣਤੀ ਦੱਸੀ ਗਈ ਗਿਣਤੀ ਤੋਂ ਕਾਫੀ ਵੱਧ ਹੋ ਸਕਦੀ ਹੈ। ਸਿਹਤ ਮੰਤਰਾਲੇ ਮੁਤਾਬਕ 1,18,000 ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਵਿਸ਼ਵ ਭਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 54 ਲੱਖ ਤੋਂ ਪਾਰ ਹੋ ਗਈ ਹੈ ਤੇ 3.45 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਬ੍ਰਿਟੇਨ 'ਚ 1 ਜੂਨ ਤੋਂ ਖੁੱਲ੍ਹਣਗੇ ਸਕੂਲ : ਬੋਰਿਸ ਜਾਨਸਨ
NEXT STORY