ਜਕਾਰਤਾ- ਤੁਰਕੀ ਦੇ ਅਧਿਕਾਰੀਆਂ ਨੇ ਫਰਾਂਸ ਲਈ ਜਾਸੂਸੀ ਕਰਨ ਦੇ ਮਾਮਲੇ ਵਿਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੀਡੀਆ ਨੇ ਆਪਣੀ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਹੈ।
ਰਿਪੋਰਟ ਮੁਤਾਬਕ 4 ਸ਼ੱਕੀ ਰੂੜੀਵਾਦੀ ਸੰਗਠਨਾਂ, ਧਾਰਮਿਕ ਸਮੂਹਾਂ, ਤੁਰਕੀ ਦੇ ਧਾਰਮਿਕ ਮਾਮਲਿਆਂ ਦੇ ਵਿਭਾਗ ਤੇ ਇਸ ਦੇ ਕਰਮਚਾਰੀਆਂ ਬਾਰੇ ਜਾਣਕਾਰੀ ਇਕੱਠਾ ਕਰ ਰਹੇ ਸਨ।
ਦੱਸਿਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਲੋਕਾਂ ਕੋਲ ਫਰਜ਼ੀ ਪਛਾਣ ਪੱਤਰ ਹਨ ਜੋ ਤੁਰਕੀ ਦੇ ਰਾਸ਼ਟਰੀ ਇੰਟੈਲੀਜੈਂਸ ਆਰਗੇਨਾਈਜੇਸ਼ਨ ਨਾਲ ਕਥਿਤ ਤੌਰ 'ਤੇ ਸਬੰਧਤ ਹਨ। ਇਹ ਲੋਕ ਇਸਲਾਮਕ ਸਟੇਟ ਅਤੇ ਇਸ ਤਰ੍ਹਾਂ ਦੇ ਹੋਰ ਸਮੂਹਾਂ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਸਨ।
ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਜਾਰੀ, ਹੁਣ ਤੱਕ 4.71 ਲੱਖ ਤੋਂ ਵਧੇਰੇ ਲੋਕਾਂ ਦੀ ਮੌਤ
NEXT STORY