ਜਿਬੂਤੀ (ਏਜੰਸੀ)- ਅਫ਼ਰੀਕਾ ਤੋਂ ਪ੍ਰਵਾਸੀਆਂ ਨੂੰ ਲਿਜਾ ਰਹੀਆਂ 2 ਕਿਸ਼ਤੀਆਂ ਜਿਬੂਤੀ ਦੇ ਤੱਟ ਨੇੜੇ ਲਾਲ ਸਾਗਰ ਵਿੱਚ ਡੁੱਬ ਗਈਆਂ, ਜਿਸ ਕਾਰਨ 45 ਲੋਕਾਂ ਦੀ ਮੌਤ ਹੋ ਗਈ। ਸੰਯੁਕਤ ਰਾਸ਼ਟਰ ਪ੍ਰਵਾਸ ਏਜੰਸੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇੰਟਰਨੈਸ਼ਨਲ ਆਰਗੇਨਾਈਜੇਸ਼ਨ ਫਾਰ ਮਾਈਗ੍ਰੇਸ਼ਨ ਨੇ ਦੱਸਿਆ ਕਿ ਇਹ ਕਿਸ਼ਤੀਆਂ 310 ਲੋਕਾਂ ਨੂੰ ਲੈ ਕੇ ਯਮਨ ਤੋਂ ਰਵਾਨਾ ਹੋਈਆਂ ਸਨ। ਖੋਜ ਅਤੇ ਬਚਾਅ ਕਾਰਜਾਂ ਵਿੱਚ ਸਹਾਇਤਾ ਕਰਨ ਵਾਲੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਕਿਹਾ ਕਿ 32 ਲੋਕਾਂ ਨੂੰ ਬਚਾਅ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪਿਤਾ ਵਾਂਗ ਸਿਧਾਂਤਾਂ ਲਈ ਮੰਤਰੀ ਅਹੁਦਾ ਛੱਡ ਸਕਦਾ ਹਾਂ: ਚਿਰਾਗ ਪਾਸਵਾਨ ਦੇ ਬਿਆਨ ਨੇ ਮਚਾਈ ਹਲਚਲ
ਉਥੇ ਹੀ, ਜਿਬੂਤੀ ਦੇ ਤੱਟ ਰੱਖਿਅਕ ਨੇ ਕਿਹਾ ਕਿ ਇਹ ਹਾਦਸਾ ਉੱਤਰ-ਪੱਛਮੀ ਖੋਰ ਅੰਗਾਰ ਖੇਤਰ ਦੇ ਕੋਲ ਇੱਕ ਸਮੁੰਦਰੀ ਤੱਟ ਤੋਂ ਲਗਭਗ 150 ਮੀਟਰ ਦੀ ਦੂਰੀ 'ਤੇ ਵਾਪਰਿਆ। ਉਨ੍ਹਾਂ ਕਿਹਾ ਕਿ ਸਾਂਝੀ ਬਚਾਅ ਮੁਹਿੰਮ ਸੋਮਵਾਰ ਸਵੇਰੇ ਸ਼ੁਰੂ ਹੋਈ ਅਤੇ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ 115 ਲੋਕਾਂ ਨੂੰ ਬਚਾਅ ਲਿਆ ਗਿਆ ਹੈ। ਏਜੰਸੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੇ ਇੱਕ ਬਿਆਨ ਵਿੱਚ ਕਿਹਾ, "ਅਸੀਂ ਲਾਪਤਾ ਲੋਕਾਂ ਦਾ ਪਤਾ ਲਗਾਉਣ ਅਤੇ ਜਿਊਂਦੇ ਬਚੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ।"
ਇਹ ਵੀ ਪੜ੍ਹੋ: Miss Universe: 81 ਸਾਲਾ ਬੇਬੇ ਨੇ ਕੀਤੀ ਰੈਂਪ ਵਾਕ, ਜਿੱਤਿਆ ਇਹ ਖ਼ਿਤਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਰ ਬਚ ਗਈ ਕੈਨੇਡੀਅਨ PM ਜਸਟਿਨ ਟਰੂਡੋ ਦੀ ਸਰਕਾਰ
NEXT STORY