ਟੋਰਾਂਟੋ (ਭਾਸ਼ਾ)- ਬ੍ਰਿਟਿਸ਼ ਕੋਲੰਬੀਆ ਵਿਚ ਇਕ ਵਿਅਕਤੀ ਦੇ ਕਤਲ ਦੇ ਦੋਸ਼ ਵਿਚ 2 ਪੰਜਾਬੀਆਂ ਨੂੰ ਸਜ਼ਾ ਸੁਣਾਈ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਐਂਡਰਿਊ ਬਾਲਡਿਵਨ (30) ਨਾਂ ਦੇ ਵਿਅਕਤੀ ਦਾ 11 ਨਵੰਬਰ 2019 ਨੂੰ ਚਾਕੂ ਮਾਰ ਕੇ ਉਦੋਂ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਇਕ ਬੇਸਮੈਂਟ ਅਪਾਰਟਮੈਂਟ ਵਿੱਚ ਆਪਣੇ ਇਕ ਦੋਸਤ ਨਾਲ ਫਿਲਮ ਦੇਖ ਰਿਹਾ ਸੀ।
ਇਹ ਵੀ ਪੜ੍ਹੋ: ਬ੍ਰਿਟਿਸ਼ PM ਰਿਸ਼ੀ ਸੁਨਕ ਦਾ ਦਿਲ ਨੂੰ ਛੂਹ ਲੈਣ ਵਾਲਾ ਅੰਦਾਜ਼, ਗੋਡਿਆਂ ਭਾਰ ਬੈਠ ਕੇ ਕੀਤੀ ਸ਼ੇਖ ਹਸੀਨਾ ਨਾਲ ਗੱਲ
‘ਵੈਨਕੂਵਰ ਸਨ’ ਦੀ ਰਿਪੋਰਟ ਮੁਤਾਬਕ ਬ੍ਰਿਟਿਸ਼ ਕੋਲੰਬੀਆ ਦੀ ਸੁਪਰੀਮ ਕੋਰਟ ਦੇ ਜਸਟਿਸ ਮਾਰਥਾ ਐੱਮ. ਡੇਵਲਿਨ ਨੇ ਫੈਸਲੇ ਵਿਚ ਜਗਪਾਲ ਸਿੰਘ ਹੋਠੀ (24) ਨੂੰ 3 ਸਾਲ ਦੀ ਸਜ਼ਾ ਸੁਣਾਈ। ਰਿਪੋਰਟ ਅਨੁਸਾਰ ਜਸਮਾਨ ਸਿੰਘ ਬਸਰਨ (24) ਨਾਂ ਦੇ ਨੌਜਵਾਨ ਨੂੰ ਵੀ ਇਸ ਕੇਸ ਵਿੱਚ ਉਸ ਦੀ ਭੂਮਿਕਾ ਲਈ 18 ਮਹੀਨਿਆਂ ਦੀ ਸਜ਼ਾ ਸੁਣਾਈ ਗਈ ਹੈ, ਜਿਸ ਤਹਿਤ ਉਹ ਆਪਣੇ ਘਰ ’ਚ ਹੀ ਨਜ਼ਰਬੰਦ ਰਹੇਗਾ। ਇਨ੍ਹਾਂ ਲੋਕਾਂ ’ਤੇ ਸਬੰਧਤ ਮਾਮਲੇ ਵਿਚ ਗੰਭੀਰ ਦੋਸ਼ ਨਹੀਂ ਲੱਗੇ ਸਨ।
ਇਹ ਵੀ ਪੜ੍ਹੋ: ਕੈਨੇਡਾ ’ਚ ਵਧੇ ਪੰਜਾਬੀ ਕੁੜੀਆਂ ਦੇ ਜਿਣਸੀ ਸ਼ੋਸ਼ਣ ਦੇ ਮਾਮਲੇ, ਮੁੰਡਿਆਂ ਨੂੰ ਧੱਕਿਆ ਜਾ ਰਹੈ ਡਰੱਗਜ਼ ਦੇ ਧੰਦੇ ’ਚ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਸਾਈਬਰ ਜਾਸੂਸੀ ਜ਼ਰੀਏ ਦੁਨੀਆ ਦੇ ਟ੍ਰੇਡ ਸੀਕਰਟ ਚੋਰੀ ਕਰ ਰਿਹਾ ਚੀਨ
NEXT STORY