ਓਟਾਵਾ— ਪੁਲਸ ਨੂੰ ਵਾਕਲੇਅ ਰੋਡ 'ਤੇ ਮੰਗਲਵਾਰ ਨੂੰ ਗੋਲੀਬਾਰੀ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਓਟਾਵਾ ਪੁਲਸ ਨੇ ਵਾਕਲੇਅ ਰੋਡ ਕੁਝ ਦੇਰ ਲਈ ਬੰਦ ਕਰ ਦਿੱਤਾ। ਇਸ ਗੋਲੀਬਾਰੀ 'ਚ ਦੋ ਲੋਕ ਗੰਭੀਰ ਜ਼ਖਮੀ ਹੋਏ ਹਨ।
ਪੁਲਸ ਨੇ ਕਿਹਾ ਕਿ ਘਟਨਾ ਦੇ ਚਸ਼ਮਦੀਦਾਂ ਨੇ ਮੰਗਲਵਾਰ ਸ਼ਾਮ 4:15 ਵਜੇ 911 'ਤੇ ਫੋਨ ਕਰਕੇ ਗੋਲੀਬਾਰੀ ਦੀ ਸੂਚਨਾ ਦਿੱਤੀ। ਓਟਾਵਾ ਦੇ ਪੈਰਾਮੈਡਿਕਸ ਵਿਭਾਗ ਨੇ ਪੁਸ਼ਟੀ ਕੀਤੀ ਕਿ ਦੋ ਵਿਅਕਤੀਆਂ, ਜਿਨ੍ਹਾਂ ਦੀ ਉਮਰ 23 ਤੇ 27 ਸਾਲ ਦੇ ਕਰੀਬ ਹੈ ਨੂੰ ਹਸਪਤਾਲ ਗੰਭੀਰ ਹਾਲਤ 'ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਸਥਾਨਕ ਲੋਕਾਂ ਨੂੰ ਘਟਨਾ ਵਾਲੇ ਇਲਾਕੇ ਵੱਲ ਨਾ ਜਾਣ ਦੀ ਸਲਾਹ ਦਿੱਤੀ ਹੈ।
ਪੁਲਸ ਦੇ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਤੇ ਇਸ ਸਬੰਧ ਅਜੇ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਸ ਨੇ ਘਟਨਾ ਦੀ ਜਾਂਚ ਸਬੰਧੀ ਸਥਾਨਕ ਲੋਕਾਂ ਤੋਂ ਮਦਦ ਵੀ ਮੰਗੀ ਹੈ।
ਪਤੀ ਵੱਲੋਂ 'ਕਿਸ' ਕਰਨ ਤੋਂ ਕੁਝ ਸਕਿੰਟਾਂ ਬਾਅਦ ਪਤਨੀ ਦੀ ਮੌਤ, ਇਹ ਸੀ ਖੁਆਇਸ਼
NEXT STORY