ਜਿਨੇਵਾ- ਦੁਨੀਆ ਭਰ ਵਿਚ ਫੈਲੇ ਕੋਰੋਨਾ ਵਾਇਰਸ ਸਬੰਧੀ ਵਿਸ਼ਵ ਸਿਹਤ ਸੰਗਠਨ (ਡਬਲਿਊ. ਐੱਚ. ਓ.) ਨੇ ਇਕ ਸੋਧ ਕੀਤੀ ਹੈ। ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿਚ ਕੀਤੇ ਗਏ ਸ਼ੁਰੂਆਤੀ ਅਧਿਐਨ ਵਿਚ ਪਤਾ ਲੱਗਾ ਹੈ ਕਿ ਕਿਸੇ ਵੀ ਇਲਾਕੇ ਵਿਚ ਦੋ ਤੋਂ ਤਿੰਨ ਫੀਸਦੀ ਆਬਾਦੀ ਹੀ ਕੋਰੋਨਾ ਦੀ ਸ਼ਿਕਾਰ ਹੁੰਦੀ ਹੈ।
ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਜਨਰਲ ਡਾ. ਟੇਡਰੋਸ ਗੈਬ੍ਰਿਯੇਸਸ ਨੇ ਸੋਮਵਾਰ ਨੂੰ ਕੋਵਿਡ-19 'ਤੇ ਨਿਯਮਿਤ ਪ੍ਰੈੱਸ ਰਿਪੋਰਟ ਵਿਚ ਇਹ ਗੱਲ ਆਖੀ। ਉਨ੍ਹਾਂ ਨੇ ਲੋਕਾਂ ਦੇ ਸਰੀਰ ਵਿਚ ਐਂਟੀਬਾਡੀ ਦਾ ਪਤਾ ਲਗਾਉਣ ਵਾਲੇ ਅਧਿਐਨ ਦਾ ਹਵਾਲਾ ਦਿੰਦੇ ਹੋਏ ਕਿਹਾ, ਇਨ੍ਹਾਂ ਵਿਚੋਂ ਕੁਝ ਅਧਿਐਨਾਂ ਤੋਂ ਪ੍ਰਾਪਤ ਸ਼ੁਰੂਆਤੀ ਅੰਕੜੇ ਦੱਸਦੇ ਹਨ ਕਿ ਤੁਲਨਾਤਮਕ ਰੂਪ ਨਾਲ ਆਬਾਦੀ ਦਾ ਇਕ ਛੋਟਾ ਹਿੱਸਾ ਇਸ ਨਾਲ ਪ੍ਰਭਾਵਿਤ ਹੁੰਦਾ ਹੈ। ਜ਼ਿਆਦਾ ਪ੍ਰਭਾਵਿਤ ਇਲਾਕਿਆਂ ਵਿਚ ਵੀ ਆਬਾਦੀ ਦੇ 2 ਤੋਂ 3 ਫੀਸਦੀ ਤੋਂ ਵੱਧ ਲੋਕ ਸੰਕਰਮਿਤ ਨਹੀਂ ਹੋਏ।
ਜ਼ਿਕਰਯੋਗ ਹੈ ਕਿ ਵਿਸ਼ਵ ਭਰ ਵਿਚ 24 ਲੱਖ ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਹਨ ਅਤੇ 1 ਲੱਖ 70 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਹੁਣ ਤੱਕ ਦੁਨੀਆ ਭਰ 'ਚ ਕੋਰੋਨਾ ਕਾਰਣ 1.7 ਲੱਖ ਲੋਕਾਂ ਦੀ ਮੌਤ, 24 ਲੱਖ ਤੋਂ ਵਧੇਰੇ ਇਨਫੈਕਟਡ
NEXT STORY