ਕੈਨੇਡਾ— ਓਨਟਾਰੀਓ ਪੁਲਸ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਦੋ ਵਿਅਕਤੀਆਂ ਨੂੰ ਗੰਭੀਰ ਹਾਲਤ 'ਚ ਹਸਪਤਾਲ ਵਿਚ ਭਰਤੀ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਵਿਅਕਤੀ ਇਕ ਛੋਟੇ ਜਹਾਜ਼ ਰਾਹੀਂ ਸੈਰ ਕਰ ਰਹੇ ਸਨ ਅਤੇ ਉਹ ਓਰੀਲਾ ਲੇਕ ਦੇ ਸਾਹਮਣੇ ਉਤਰਨ ਦੀ ਕੋਸ਼ਿਸ਼ਸ ਕਰ ਰਹੇ ਸਨ। ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਹ ਪਾਣੀ 'ਚ ਡਿਗੇ। ਇੱਥੇ ਘੁੰਮ ਰਹੇ ਦੋ ਵਿਅਕਤੀਆਂ ਨੇ ਉਨ੍ਹਾਂ ਦੀ ਜਾਨ ਬਚਾਈ। ਇਨ੍ਹਾਂ ਵਿਅਕਤੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਪੁਲਸ ਨੇ ਕਿਹਾ ਕਿ ਜਹਾਜ਼ ਦਾ ਮਲਬਾ ਇਕੱਠਾ ਕੀਤਾ ਜਾ ਰਿਹਾ ਹੈ। ਕੈਨੇਡਾ ਦੇ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਕੋਲੋਂ ਇਸ ਮਾਮਲੇ ਸੰਬੰਧੀ ਜਾਣਕਾਰੀ ਮੰਗੀ ਜਾ ਰਹੀ ਹੈ। ਪੁਲਸ ਨੇ ਕਿਹਾ ਕਿ ਉਬਹ ਪੂਰੀ ਜਾਂਚ ਮਗਰੋਂ ਹੀ ਕੁੱਝ ਕਹਿ ਸਕਦੇ ਹਨ।
ਲਾਪਤਾ ਲੜਕੀ ਨੇ ਮਾਂ ਨੂੰ ਫੋਨ ਉੱਤੇ ਰੋਂਦੇ ਹੋਏ ਕਿਹਾ— 'ਮੈਨੂੰ ਇੱਥੋਂ ਲੈ ਜਾਓ'
NEXT STORY