ਸਿਡਨੀ (ਯੂ. ਐੱਨ. ਆਈ.)- ਉੱਤਰ-ਪੂਰਬੀ ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਵਿਚ ਵੱਖ-ਵੱਖ ਹਾਦਸਿਆਂ ਵਿਚ ਦੋ ਔਰਤਾਂ ਦੇ ਡੁੱਬਣ ਦੀ ਜਾਣਕਾਰੀ ਸਾਹਮਣੇ ਆਈ ਹੈ। ਕੁਈਨਜ਼ਲੈਂਡ ਪੁਲਸ ਨੇ ਬੁੱਧਵਾਰ ਨੂੰ ਦੱਸਿਆ ਕਿ ਬ੍ਰਿਸਬੇਨ ਦੇ ਉੱਤਰ-ਪੱਛਮ ਵਿੱਚ ਇੱਕ ਨਦੀ ਵਿੱਚ ਡਿੱਗਣ ਤੋਂ ਬਾਅਦ ਲਾਪਤਾ ਹੋਈ ਇੱਕ ਔਰਤ ਨੂੰ ਬਾਅਦ ਵਿੱਚ ਮ੍ਰਿਤਕ ਪਾਇਆ ਗਿਆ। ਮਹਿਲਾ ਕੱਲ੍ਹ ਸਥਾਨਕ ਸਮੇਂ ਅਨੁਸਾਰ ਦੁਪਹਿਰ ਕਰੀਬ 2:30 ਵਜੇ ਨਦੀ ਵਿੱਚ ਡਿੱਗ ਗਈ ਸੀ। ਜਿਸ ਤੋਂ ਬਾਅਦ ਹੈਲੀਕਾਪਟਰ, ਡਰੋਨ ਅਤੇ ਜਲ ਬਚਾਅ ਦਲਾਂ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਅੱਜ ਦੁਪਹਿਰ ਉਸ ਨੂੰ ਮ੍ਰਿਤਕ ਪਾਇਆ ਗਿਆ। ਕੁਈਨਜ਼ਲੈਂਡ ਪੁਲਸ ਨੇ ਦੱਸਿਆ ਕਿ ਔਰਤ ਦੀ ਮੌਤ ਨੂੰ ਗੈਰ-ਸ਼ੱਕੀ ਮੰਨਿਆ ਜਾ ਰਿਹਾ ਹੈ।
ਪੜ੍ਹੋ ਇਹ ਅਹਿਮ ਖ਼ਬਰ-UAE ਤੋਂ ਦੁੱਖਦਾਇਕ ਖ਼ਬਰ, ਭਾਰਤੀ ਮੂਲ ਦੇ ਡਾਕਟਰ ਸਮੇਤ ਦੋ ਲੋਕਾਂ ਦੀ ਮੌਤ
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਕੂਬਾ ਡਾਈਵਿੰਗ ਦੀ ਘਟਨਾ 'ਚ ਇਕ ਔਰਤ ਦੀ ਮੌਤ ਹੋ ਗਈ ਸੀ। ਕੁਈਨਜ਼ਲੈਂਡ ਐਂਬੂਲੈਂਸ ਸੇਵਾ ਦੇ ਬੁਲਾਰੇ ਨੇ ਦੱਸਿਆ ਕਿ ਸਵੇਰੇ 10:10 ਵਜੇ ਇਕ ਔਰਤ ਨੂੰ ਬੇਹੋਸ਼ ਹਾਲਤ ਵਿਚ ਸਮੁੰਦਰ ਵਿਚੋਂ ਕੱਢਿਆ ਗਿਆ, ਜਿਸ ਤੋਂ ਬਾਅਦ ਪੰਜ ਟੀਮਾਂ ਨੂੰ ਬ੍ਰਿਸਬੇਨ ਤੋਂ 60 ਕਿਲੋਮੀਟਰ ਦੱਖਣ-ਪੂਰਬ ਵਿਚ ਸਥਿਤ ਪ੍ਰਸਿੱਧ ਤੈਰਾਕੀ, ਸਨੌਰਕਲਿੰਗ ਅਤੇ ਗੋਤਾਖੋਰੀ ਵਾਲੀ ਥਾਂ 'ਤੇ ਭੇਜਿਆ ਗਿਆ। ਐਂਬੂਲੈਂਸ ਕਰਮਚਾਰੀਆਂ ਨੇ ਔਰਤ ਦਾ ਇਲਾਜ ਕੀਤਾ, ਪਰ ਉਸ ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਰਾਇਲ ਲਾਈਫ ਸੇਵਿੰਗ ਆਸਟ੍ਰੇਲੀਆ ਦੇ ਅੰਕੜਿਆਂ ਅਨੁਸਾਰ, 1 ਦਸੰਬਰ ਨੂੰ ਗਰਮੀਆਂ ਦੀ ਸ਼ੁਰੂਆਤ ਤੋਂ ਹੁਣ ਤੱਕ ਆਸਟ੍ਰੇਲੀਆ ਭਰ ਵਿੱਚ 30 ਤੋਂ ਵੱਧ ਲੋਕ ਡੁੱਬ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਦੱਖਣੀ ਕੋਰੀਆ ਦੇ ਜਹਾਜ਼ ਹਾਦਸੇ 'ਚ ਮਾਰੇ ਗਏ ਸਾਰੇ 179 ਲੋਕਾਂ ਦੀ ਹੋਈ ਪਛਾਣ
NEXT STORY