ਦੁਬਈ (ਭਾਸ਼ਾ)— ਸੰਯੁਕਤ ਅਰਬ ਅਮੀਰਾਤ ਵਿਚ ਭਾਰਤੀ ਭਾਈਚਾਰੇ ਦੇ ਲੋਕ ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐੱਫ. ਜਵਾਨਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਅਤੇ ਇਕਜੁੱਟਤਾ ਪ੍ਰਗਟ ਕਰਨ ਲਈ ਆਬੂ ਧਾਬੀ ਸਥਿਤ ਦੂਤਘਰ ਅਤੇ ਦੁਬਈ ਸਥਿਤ ਵਣਜ ਦੂਤਘਰ ਵਿਚ ਵੱਡੀ ਗਿਣਤੀ ਵਿਚ ਇਕੱਠੇ ਹੋਏ। ਉਨ੍ਹਾਂ ਨੇ ਮੋਮਬੱਤੀਆਂ ਬਾਲ ਕੇ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਅੱਤਵਾਦ ਵਿਰੁੱਧ ਇਕਜੁੱਟ ਹੋਣ ਦਾ ਸੰਕਲਪ ਲਿਆ।
ਯੂ.ਏ.ਈ. ਵਿਚ ਭਾਰਤ ਦੇ ਰਾਜਦੂਤ ਨਵਦੀਪ ਸੂਰੀ ਨੇ ਆਬੂ ਧਾਬੀ ਵਿਚ ਹੋਈ ਸੋਗ ਸਭਾ ਵਿਚ ਕਿਹਾ,''ਜਦੋਂ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਦਾ ਖੂਨ ਖੌਲ ਰਿਹਾ ਹੈ, ਅੱਤਵਾਦੀ ਸੰਗਠਨਾਂ ਅਤੇ ਉਨ੍ਹਾਂ ਦੇ ਮਾਲਕਾਂ ਨੇ ਵੱਡੀ ਭੁੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਹੋਵੇਗੀ ਤਾਂ ਉਨ੍ਹਾਂ ਨੇ ਸਾਡੇ ਸਾਰਿਆਂ ਦੀਆਂ ਭਾਵਨਾਵਾਂ ਨੂੰ ਜ਼ਾਹਰ ਕੀਤਾ।'' ਉਨ੍ਹਾਂ ਨੇ ਕਿਹਾ ਕਿ ਅੰਤਰਰਾਸ਼ਟਰੀ ਭਾਈਚਾਰੇ ਨੇ ਭਾਰਤ ਦੇ ਪ੍ਰਤੀ ਮਜ਼ਬੂਤ ਸਮਰਥਨ ਜ਼ਾਹਰ ਕੀਤਾ ਹੈ ਅਤੇ ਸੰਯੁਕਤ ਅਰਬ ਅਮੀਰਾਤ ਉਨ੍ਹਾਂ ਦੇਸ਼ਾਂ ਵਿਚ ਸ਼ਾਮਲ ਹੈ ਜਿਨ੍ਹਾਂ ਨੇ ਸਭ ਤੋਂ ਪਹਿਲਾਂ ਇਕਜੁੱਟਤਾ ਜ਼ਾਹਰ ਕੀਤੀ। ਸੂਰੀ ਨੇ ਕਿਹਾ,''ਅਮਰੀਕਾ ਨੇ ਵਿਸ਼ੇਸ਼ ਰੂਪ ਨਾਲ ਜੈਸ਼-ਏ-ਮੁਹੰਮਦ ਦਾ ਨਾਮ ਲਿਆ ਹੈ ਅਤੇ ਪਾਕਿਸਤਾਨ ਨੂੰ ਆਪਣੇ ਦੇਸ਼ ਵਿਚ ਮੌਜੂਦ ਅੱਤਵਾਦੀਆਂ ਦੀ ਸ਼ਰਨਸਥਲੀ ਨੂੰ ਸਮਰਥਨ ਬੰਦ ਕਰਨ ਲਈ ਕਿਹਾ ਹੈ।''
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ 14 ਫਰਵਰੀ ਨੂੰ ਜੈਸ਼-ਏ-ਮੁਹੰਮਦ ਦੇ ਆਤਮਘਾਤੀ ਹਮਲੇ ਵਿਚ ਸੀ.ਆਰ.ਪੀ.ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ। ਸੂਰੀ ਨੇ ਕਿਹਾ ਕਿ ਪੂਰਾ ਦੇਸ਼ ਸਾਡੀ ਸਰਕਾਰ ਅਤੇ ਸੁਰੱਖਿਆ ਬਲਾਂ ਦੇ ਪਿੱਛੇ ਖੜ੍ਹਾ ਹੈ। ਉਨ੍ਹਾਂ ਨੇ ਕਿਹਾ ਨਾਲ ਹੀ ਇਹ ਵੀ ਮਹੱਤਵਪੂਰਨ ਹੈ ਕਿ ਅਸੀਂ ਇਕ ਭਾਰਤੀ ਨੂੰ ਦੂਜੇ ਭਾਰਤੀ ਵਿਰੁੱਧ ਖੜ੍ਹਾ ਕਰਨ ਦੇ ਉਦੇਸ਼ ਨਾਲ ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਮੰਚਾਂ ਜ਼ਰੀਏ ਫੈਲਾਈਆਂ ਜਾ ਰਹੀਆਂ ਅਫਵਾਹਾਂ ਨੂੰ ਲੈ ਕੇ ਸਾਵਧਾਨੀ ਵਰਤੀਏ।'' ਉਨ੍ਹਾਂ ਨੇ ਕਿਹਾ ਕਿ ਖੁਦ ਸੀ.ਆਰ.ਪੀ.ਐੱਫ. ਨੂੰ ਇਨ੍ਹਾਂ ਅਫਵਾਹਾਂ ਵਿਰੁੱਧ ਐਤਵਾਰ ਨੂੰ ਚਿਤਾਵਨੀ ਜਾਰੀ ਕਰਨੀ ਪਈ।
ਦੁਬਈ ਵਿਚ ਭਾਰਤ ਦੇ ਕੌਂਸਲੇਟ ਜਨਰਲ ਵਿਪੁਲ ਨੇ ਐਤਵਾਰ ਨੂੰ ਵਣਜ ਦੂਤਘਰ ਵਿਚ ਸੋਗ ਸਭਾ ਦੀ ਅਗਵਾਈ ਕੀਤੀ ਜਿਸ ਵਿਚ ਸ਼ਹੀਦ ਬਹਾਦੁਰ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸੈਂਕੜੇ ਭਾਰਤੀ ਇਕੱਠੇ ਹੋਏ। ਉਨ੍ਹਾਂ ਨੇ ਕਿਹਾ,''ਇਸ ਅੱਤਵਾਦੀ ਹਮਲੇ ਵਿਰੁੱਧ ਭਾਰਤੀ ਭਾਈਚਾਰੇ ਦੇ ਸਾਰੇ ਵਰਗਾਂ ਵਿਚ ਗੁੱਸਾ ਹੈ। ਭਾਈਚਾਰੇ ਨੇ ਸਾਡੇ ਸੁਰੱਖਿਆ ਬਲਾਂ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਪ੍ਰਤੀ ਇਕਜੁੱਟਤਾ ਜ਼ਾਹਰ ਕੀਤੀ ਹੈ। ਅਤੇ ਅੱਤਵਾਦ ਅਤੇ ਅੱਤਵਾਦੀਆਂ ਵਿਰੁੱਧ ਇਕਜੁੱਟ ਹੋ ਕੇ ਖੜ੍ਹੇ ਹੋਣ ਦਾ ਸੰਕਲਪ ਲਿਆ ਹੈ।''
ਸਪੇਨ 'ਚ ਕਰੀਬ 50 ਥਾਵਾਂ 'ਤੇ ਲੱਗੀ ਅੱਗ
NEXT STORY