ਲੰਡਨ (ਭਾਸ਼ਾ) ਬ੍ਰਿਟੇਨ ਵਿੱਚ ਵਿਦਿਆਰਥੀ ਵੀਜ਼ੇ ਨੂੰ ਲੈ ਕੇ ਇਸ ਸਾਲ ਸਖ਼ਤ ਨਿਯਮ ਜਾਰੀ ਕੀਤੇ ਗਏ ਹਨ। ਅਜਿਹੀ ਸਥਿਤੀ ਵਿੱਚ ਹੁਣ ਵਿਦੇਸ਼ੀ ਵਿਦਿਆਰਥੀਆਂ ਦੇ ਨਾਲ ਆਸ਼ਰਿਤਾਂ ਦੀ ਗਿਣਤੀ ਵਿੱਚ ਮਹੱਤਵਪੂਰਨ ਕਮੀ ਆਈ ਹੈ, ਜਿਸਦਾ ਯੂ.ਕੇ ਸਰਕਾਰ ਨੇ ਸਵਾਗਤ ਕੀਤਾ ਹੈ। ਬ੍ਰਿਟੇਨ ਦੇ ਗ੍ਰਹਿ ਵਿਭਾਗ ਦਾ ਕਹਿਣਾ ਹੈ ਕਿ ਪਿਛਲੇ ਸਾਲ ਦੀ ਤੁਲਨਾ 'ਚ ਇਸ ਸਾਲ ਜਨਵਰੀ ਤੋਂ ਮਾਰਚ ਦੇ ਮਹੀਨਿਆਂ 'ਚ ਵਿਦਿਆਰਥੀਆਂ ਦੇ ਨਾਲ ਆਸ਼ਰਿਤਾਂ ਦੀ ਗਿਣਤੀ 'ਚ 80 ਫ਼ੀਸਦੀ ਦੀ ਕਮੀ ਆਈ ਹੈ। ਇਸ ਤੋਂ ਇਲਾਵਾ ਦੁਨੀਆ ਭਰ ਦੇ 26,000 ਤੋਂ ਘੱਟ ਵਿਦਿਆਰਥੀਆਂ ਨੇ ਵੀਜ਼ਾ ਲਈ ਅਪਲਾਈ ਕੀਤਾ ਹੈ। ਪਿਛਲੇ ਕੁਝ ਸਾਲਾਂ ਵਿੱਚ ਭਾਰਤੀ ਵਿਦਿਆਰਥੀ ਵੀਜ਼ਾ ਅਰਜ਼ੀਆਂ ਦੇ ਮਾਮਲੇ ਵਿੱਚ ਸਭ ਤੋਂ ਅੱਗੇ ਰਹੇ ਹਨ, ਪਰ ਇਸ ਵਾਰ ਦੇ ਅੰਕੜੇ ਵੱਖਰੀ ਕਹਾਣੀ ਬਿਆਨ ਕਰਦੇ ਹਨ। ਵੀਜ਼ਾ ਅਰਜ਼ੀਆਂ ਵਿੱਚ ਗਿਰਾਵਟ ਦਾ ਮਤਲਬ ਹੈ ਕਿ ਇਸ ਵਾਰ ਘੱਟ ਭਾਰਤੀ ਵਿਦਿਆਰਥੀਆਂ ਨੇ ਯੂ.ਕੇ ਦੀਆਂ ਯੂਨੀਵਰਸਿਟੀਆਂ ਨੂੰ ਚੁਣਿਆ ਹੈ।
ਵਿਦਿਆਰਥੀ ਵੀਜ਼ਾ ਸਬੰਧੀ ‘ਬੈਕਡੋਰ’ ਪ੍ਰਣਾਲੀ ਖ਼ਤਮ
ਜਨਵਰੀ ਤੋਂ ਲਾਗੂ ਨਿਯਮਾਂ ਦੇ ਤਹਿਤ ਖੋਜ ਕੋਰਸ ਕਰਨ ਵਾਲਿਆਂ ਨੂੰ ਛੱਡ ਕੇ ਜ਼ਿਆਦਾਤਰ ਵਿਦਿਆਰਥੀ ਵਿਦਿਆਰਥੀ ਵੀਜ਼ੇ 'ਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਨਾਲ ਨਹੀਂ ਲਿਆ ਸਕਦੇ ਹਨ। ਇਸ ਤੋਂ ਇਲਾਵਾ ਉਹ ਆਪਣਾ ਕੋਰਸ ਪੂਰਾ ਕਰਨ ਤੋਂ ਪਹਿਲਾਂ ਵੀਜ਼ਾ ਨਹੀਂ ਬਦਲ ਸਕਦੇ। ਇਸ ਸਬੰਧੀ ਯੂ.ਕੇ ਸਰਕਾਰ ਦਾ ਦਾਅਵਾ ਹੈ ਕਿ ਪਹਿਲਾਂ ਬਾਹਰੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਬੈਕਡੋਰ ਮਤਲਬ ਪਿਛਲੇ ਦਰਵਾਜ਼ੇ ਰਾਹੀਂ ਵੀਜ਼ਾ ਮਿਲਦਾ ਸੀ, ਜਿਸ ਦੀ ਬਹੁਤ ਦੁਰਵਰਤੋਂ ਹੁੰਦੀ ਸੀ। ਸਰਕਾਰ ਦਾ ਦਾਅਵਾ ਹੈ ਕਿ ‘ਸਿੱਖਿਆ ਦੀ ਥਾਂ ਇਮੀਗ੍ਰੇਸ਼ਨ’ ਵੇਚਣ ਵਾਲੇ ਅਜਿਹੇ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਨੇ ਸਟਾਰਟ-ਅੱਪ ਵੀਜ਼ਾ ਪ੍ਰੋਗਰਾਮ 'ਚ ਕੀਤੀ ਕਟੌਤੀ, ਇਸ ਸਾਲ 1000 ਤੋਂ ਘੱਟ ਅਰਜ਼ੀਆਂ ਹੋਣਗੀਆਂ ਸਵੀਕਾਰ
ਪ੍ਰਵਾਸੀਆਂ ਦੀ ਗਿਣਤੀ ਲਗਾਤਾਰ ਵਧ ਰਹੀ ਸੀ - ਜੇਮਸ ਕਲੇਵਰਲੀ
ਇਸ ਮਾਮਲੇ ਵਿੱਚ ਬ੍ਰਿਟੇਨ ਦੇ ਗ੍ਰਹਿ ਸਕੱਤਰ ਜੇਮਜ਼ ਕਲੇਵਰਲੀ ਦਾ ਕਹਿਣਾ ਹੈ ਕਿ ਵਿਦਿਆਰਥੀ ਵੀਜ਼ਿਆਂ ਕਾਰਨ ਦੇਸ਼ ਵਿੱਚ ਪ੍ਰਵਾਸੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਸੀ ਅਤੇ ਇਸ ਕਾਰਨ ਬ੍ਰਿਟਿਸ਼ ਲੋਕਾਂ ਦਾ ਸਰਕਾਰ ਤੋਂ ਭਰੋਸਾ ਉੱਠਦਾ ਜਾ ਰਿਹਾ ਸੀ। ਦਰਅਸਲ ਵਧਦੀ ਆਬਾਦੀ ਕਾਰਨ ਦੇਸ਼ ਦੀਆਂ ਜਨਤਕ ਸੇਵਾਵਾਂ 'ਤੇ ਬੋਝ ਪੈ ਰਿਹਾ ਸੀ ਅਤੇ ਲੋਕਾਂ ਨੂੰ ਉਨ੍ਹਾਂ ਦੀ ਮਿਹਨਤ ਦੇ ਹਿਸਾਬ ਨਾਲ ਤਨਖਾਹ ਨਹੀਂ ਮਿਲ ਰਹੀ ਸੀ। ਜੇਮਸ ਨੇ ਕਿਹਾ ਕਿ ਇਸ ਤੋਂ ਬਾਅਦ ਉਨ੍ਹਾਂ ਦੇ ਦਫਤਰ ਨੇ ਵਿਦਿਆਰਥੀ ਵੀਜ਼ਿਆਂ ਸਬੰਧੀ ਡਾਟਾ ਜਾਰੀ ਕੀਤਾ। ਉਸਨੇ ਅੱਗੇ ਕਿਹਾ ਕਿ ਉਸਨੇ ਕਾਨੂੰਨੀ ਇਮੀਗ੍ਰੇਸ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਕਟੌਤੀ ਕਰਨ ਦਾ ਵਾਅਦਾ ਕੀਤਾ ਸੀ। ਇਸ ਸਬੰਧੀ ਕੋਈ ਸਮਾਂ ਬਰਬਾਦ ਕੀਤੇ ਬਿਨਾਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਜੇਮਸ ਨੇ ਕਿਹਾ ਕਿ ਕਾਰਵਾਈ ਦਾ ਅਸਰ ਪੈ ਰਿਹਾ ਹੈ ਅਤੇ ਪ੍ਰਵਾਸੀਆਂ ਦੀ ਗਿਣਤੀ ਵਿੱਚ ਕਾਫੀ ਕਮੀ ਆਈ ਹੈ। ਇਹ ਦਰਸਾਉਂਦਾ ਹੈ ਕਿ ਆਸ਼ਰਿਤਾਂ ਦੀ ਗਿਣਤੀ ਨੂੰ ਘਟਾਉਣ ਲਈ ਲੋੜੀਂਦੀ ਕਾਰਵਾਈ ਕਿਉਂ ਕੀਤੀ ਗਈ ਸੀ।
ਯੂ.ਕੇ ਹੋਮ ਆਫਿਸ ਦੇ ਅੰਕੜੇ
ਅਧਿਕਾਰਤ ਅੰਕੜਿਆਂ ਅਨੁਸਾਰ 2019 ਤੋਂ 2023 ਦਰਮਿਆਨ ਵਿਦਿਆਰਥੀ ਵੀਜ਼ਾ ਪ੍ਰਾਪਤ ਕਰਨ ਵਾਲੇ ਭਾਰਤੀਆਂ ਦੀ ਗਿਣਤੀ 85,849 ਵਧੀ ਸੀ। ਇਹ ਹੁਣ ਤੱਕ ਦਾ ਸਭ ਤੋਂ ਵੱਧ ਅੰਕੜਾ ਸੀ। 2023 ਵਿੱਚ ਭਾਰਤ ਤੋਂ 1,20,110 ਵਿਦਿਆਰਥੀਆਂ ਨੂੰ ਵੀਜ਼ਾ ਦਿੱਤਾ ਗਿਆ ਸੀ, ਜੋ ਕਿ 2022 ਦੇ ਮੁਕਾਬਲੇ 14 ਪ੍ਰਤੀਸ਼ਤ ਘੱਟ ਸੀ। 2024 ਵਿੱਚ ਜਨਵਰੀ ਅਤੇ ਮਾਰਚ ਵਿਚਕਾਰ ਵਿਦਿਆਰਥੀਆਂ ਦੇ ਨਾਲ ਆਸ਼ਰਿਤਾਂ ਦੀ ਗਿਣਤੀ ਵਿੱਚ 80 ਪ੍ਰਤੀਸ਼ਤ ਤੱਕ ਦੀ ਗਿਰਾਵਟ ਆਈ ਹੈ। ਜੇਮਸ ਕਲੇਵਰਲੀ ਨੇ ਕਿਹਾ ਹੈ ਕਿ ਇਹ ਗਿਰਾਵਟ ਸਖ਼ਤ ਵੀਜ਼ਾ ਮਾਪਦੰਡਾਂ ਕਾਰਨ ਦੇਖੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਬੈਰਗਾਮੋ ਦੀ ਧਰਤੀ 'ਤੇ ਮਨਾਇਆ ਗਿਆ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦਾ 2 ਰੋਜ਼ਾ ਆਗਮਨ ਪੁਰਬ
NEXT STORY